John 14:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਤੂਹਾਨੂੰ ਸ਼ਾਂਤੀ ਦੇ ਜਾਂਦਾ ਹਾਂ। ਮੈਂ ਆਪਣੀ ਸ਼ਾਂਤੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਦੁੱਖੀ ਅਤੇ ਘਬਰਾਏ ਹੋਏ ਨਹੀਂ ਹੋਣੇ ਚਾਹੀਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੈਂ ਤੁਹਾਨੂੰ ਸ਼ਾਂਤੀ ਦੇ ਰਿਹਾ ਹਾਂ, ਮੈਂ ਆਪਣੀ ਸ਼ਾਂਤੀ ਤੁਹਾਨੂੰ ਦੇ ਰਿਹਾ ਹਾਂ, ਮੈਂ ਤੁਹਾਨੂੰ ਇਸ ਤਰ੍ਹਾਂ ਦੀ ਨਹੀਂ ਦਿੰਦਾ ਜਿਸ ਤਰ੍ਹਾਂ ਦੀ ਸੰਸਾਰ ਦਿੰਦਾ ਹੈ । ਤੁਹਾਡਾ ਦਿਲ ਨਾ ਘਬਰਾਏ ਅਤੇ ਨਾ ਹੀ ਤੁਸੀਂ ਡਰਨਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਸ਼ਾਤੀ ਤੁਹਾਨੂੰ ਦੇ ਰਿਹਾ ਹਾਂ। ਆਪਣੀ ਸ਼ਾਂਤੀ ਮੈਂ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਉਵੇਂ ਨਹੀਂ ਦਿੰਦਾ ਜਿਸ ਤਰ੍ਹਾਂ ਸੰਸਾਰ ਦਿੰਦਾ ਹੈ। ਤੁਹਾਡਾ ਦਿਲ ਨਾ ਘਬਰਾਏ ਅਤੇ ਨਾ ਤੁਸੀਂ ਡਰਨਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਸ਼ਾਂਤੀ ਦੇ ਜਾਂਦਾ ਹਾਂ । ਆਪਣੀ ਸ਼ਾਂਤੀ ਮੈਂ ਤੁਹਾਨੂੰ ਦਿੰਦਾ ਹਾਂ । ਜਿਸ ਤਰਾਂ ਸੰਸਾਰ ਦਿੰਦਾ ਹੈ ਮੈਂ ਉਸ ਤਰਾਂ ਤੁਹਾਨੂੰ ਨਹੀਂ ਦਿੰਦਾ ਹਾਂ। ਤੁਹਾਡਾ ਦਿਲ ਨਾ ਘਬਰਾਵੇ ਅਤੇ ਨਾ ਡਰੇ
Punjabi ERV
“ਮੈਂ ਤੁਹਾਡੇ ਲਈ ਸ਼ਾਂਤੀ ਛੱਡਦਾ ਹਾਂ। ਮੈਂ ਆਪਣਾ ਅਮਨ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਦੁਖੀ ਅਤੇ ਘਬਰਾਏ ਹੋਏ ਨਹੀਂ ਹੋਣੇ ਚਾਹੀਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سُکھ مَیں تُہانوں دیئی جاناں آں۔ اپنا سُکھ مَیں تُہانوں دینا آں۔ جیویں دُنیا دیندی اے اوس طرح تُہانوں نئیں دیندا۔ تُہاڈا دِل نا گھبرائے تے نا ڈرے۔
Punjabi Standard Bible (Punjabi Standard Bible) 2023
“ਮੈਂ ਤੁਹਾਨੂੰ ਸ਼ਾਂਤੀ ਦੇ ਜਾਂਦਾ ਹਾਂ; ਆਪਣੀ ਸ਼ਾਂਤੀ ਮੈਂ ਤੁਹਾਨੂੰ ਦਿੰਦਾ ਹਾਂ, ਜਿਸ ਤਰ੍ਹਾਂ ਸੰਸਾਰ ਦਿੰਦਾ ਹੈ ਮੈਂ ਉਸ ਤਰ੍ਹਾਂ ਤੁਹਾਨੂੰ ਨਹੀਂ ਦਿੰਦਾ। ਤੁਹਾਡਾ ਦਿਲ ਨਾ ਘਬਰਾਵੇ ਅਤੇ ਨਾ ਡਰੇ।