John 14:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਫਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹਾਲੇ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਨਾ, ‘ਸਾਨੂੰ ਪਿਤਾ ਦੇ ਦਰਸ਼ਨ ਕਰਵਾ?’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਕਿਹਾ, “ਫ਼ਿਲਿੱਪੁਸ, ਮੈਂ ਤੁਹਾਡੇ ਨਾਲ ਇੰਨੇ ਸਮੇਂ ਤੋਂ ਹਾਂ ਫਿਰ ਵੀ ਤੁਸੀਂ ਮੈਨੂੰ ਨਹੀਂ ਜਾਣਿਆ? ਜਿਸ ਨੇ ਮੇਰੇ ਦਰਸ਼ਨ ਕੀਤੇ ਹਨ, ਉਸ ਨੇ ਪਿਤਾ ਦੇ ਦਰਸ਼ਨ ਕੀਤੇ ਹਨ । ਤੂੰ ਕਿਸ ਤਰ੍ਹਾਂ ਕਹਿੰਦਾ ਹੈਂ, ‘ਸਾਨੂੰ ਪਿਤਾ ਦੇ ਦਰਸ਼ਨ ਕਰਵਾਓ?’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਜਵਾਬ ਦਿੱਤਾ: “ਫਿਲਿੱਪਾਸ, ਕੀ ਤੂੰ ਮੈਨੂੰ ਨਹੀਂ ਜਾਣਦਾ ਜਦੋਂ ਮੈਂ ਤੁਹਾਡੇ ਵਿੱਚਕਾਰ ਇਨ੍ਹੇ ਲੰਮੇ ਸਮੇਂ ਤੋਂ ਰਿਹਾ ਹਾਂ? ਜਿਸਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੇਖਿਆ ਹੈ। ਤੁਸੀਂ ਕਿਵੇਂ ਕਹਿ ਸਕਦੇ ਹੋ, ‘ਕਿ ਸਾਨੂੰ ਪਿਤਾ ਦੇ ਦਰਸ਼ਨ ਕਰਵਾਓ’?
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਹ ਨੂੰ ਆਖਿਆ, ਫ਼ਿਲਿਪੁੱਸ ਐੱਨੇ ਚਿਰ ਤੋਂ ਮੈਂ ਤੁਹਾਡੇ ਨਾਲ ਹਾਂ ਅਰ ਕੀ ਤੈਂ ਮੈਨੂੰ ਨਹੀਂ ਜਾਣਿਆॽ ਜਿਨ ਮੈਨੂੰ ਵੇਖਿਆ ਓਨ ਪਿਤਾ ਨੂੰ ਵੇਖਿਆ ਹੈ। ਤੂੰ ਕਿੱਕੂੰ ਆਖਦਾ ਹੈਂ ਭਈ ਸਾਨੂੰ ਪਿਤਾ ਦਾ ਦਰਸ਼ਣ ਕਰਾॽ
Punjabi ERV
ਯਿਸੂ ਨੇ ਆਖਿਆ, “ਫਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹਾਲੇ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਨਾ, ‘ਸਾਨੂੰ ਪਿਤਾ ਦੇ ਦਰਸ਼ਨ ਕਰਵਾ?’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਆਖਿਆ, “ਫ਼ਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ?’
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں آکھیا اَے فِلپُّس مَیں اینے چِر دا تُہاڈے نال آں تے تُوں مَینُوں نئیں جان دا؟ جِس مَینُوں ویکھیا اے اوس باپ نُوں ویکھ لیا اے۔ تے تُوں کِیویں آکھنا ایں پئی باپ سانُوں وکھال؟
Punjabi Standard Bible (Punjabi Standard Bible) 2023
ਯਿਸੂ ਨੇ ਕਿਹਾ, “ਫ਼ਿਲਿੱਪੁਸ, ਐਨੇ ਸਮੇਂ ਤੋਂ ਮੈਂ ਤੁਹਾਡੇ ਨਾਲ ਹਾਂ, ਕੀ ਫਿਰ ਵੀ ਤੂੰ ਮੈਨੂੰ ਨਹੀਂ ਜਾਣਿਆ? ਜਿਸ ਨੇ ਮੈਨੂੰ ਵੇਖਿਆ ਉਸ ਨੇ ਪਿਤਾ ਨੂੰ ਵੇਖਿਆ ਹੈ। ਤੂੰ ਕਿਵੇਂ ਕਹਿੰਦਾ ਹੈਂ, ‘ਸਾਨੂੰ ਪਿਤਾ ਦਾ ਦਰਸ਼ਨ ਕਰਾ’?