John 15:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਪਿਤਾ ਦੇ ਹੁਕਮਾਂ ਦਾ ਪਾਲਣ ਕੀਤਾ ਹੈ ਅਤੇ ਮੈਂ ਉਸ ਦੇ ਪਿਆਰ ਵਿੱਚ ਸਥਿਰ ਰਿਹਾ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦਾ ਪਾਲਣ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਸਥਿਰ ਰਹੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਤੁਸੀਂ ਮੇਰੇ ਹੁਕਮਾਂ ਨੂੰ ਮੰਨੋਗੇ ਤਾਂ ਤੁਸੀਂ ਮੇਰੇ ਪਿਆਰ ਵਿੱਚ ਬਣੇ ਰਹੋਗੇ, ਜਿਸ ਤਰ੍ਹਾਂ ਮੈਂ ਆਪਣੇ ਪਿਤਾ ਦੇ ਹੁਕਮਾਂ ਨੂੰ ਮੰਨਦਾ ਹਾਂ ਅਤੇ ਉਹਨਾਂ ਦੇ ਪਿਆਰ ਵਿੱਚ ਬਣਿਆ ਰਹਿੰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਤੁਸੀਂ ਮੇਰੇ ਹੁਕਮਾਂ ਦੀ ਪਾਲਣਾ ਕਰੋਗੇ ਤਾਂ ਤੁਸੀਂ ਮੇਰੇ ਪਿਆਰ ਵਿੱਚ ਬਣੇ ਰਹੋਗੇ, ਜਿਵੇਂ ਕਿ ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕੀਤੀ ਹੈ ਅਤੇ ਉਸ ਦੇ ਪਿਆਰ ਵਿੱਚ ਬਣਿਆ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਜੇਕਰ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ ਤਾਂ ਮੇਰੇ ਪ੍ਰੇਮ ਵਿੱਚ ਰਹੋਗੇ ਜਿਵੇਂ ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਨਾ ਕੀਤੀ ਹੈ ਅਤੇ ਉਹ ਦੇ ਪ੍ਰੇਮ ਵਿੱਚ ਰਹਿੰਦਾ ਹਾਂ
Punjabi ERV
ਮੈਂ ਆਪਣੇ ਪਿਤਾ ਦੇ ਹੁਕਮਾਂ ਦਾ ਪਾਲਣ ਕੀਤਾ ਹੈ ਅਤੇ ਮੈਂ ਉਸਦੇ ਪਿਆਰ ਵਿੱਚ ਸਥਿਰ ਰਿਹਾ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦਾ ਪਾਲਣ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਵਿੱਚ ਸਥਿਰ ਰਹੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے میرے حُکماں نُوں مَنّو تے میرے پیار وِچ رہو گے۔ جیویں مَیں اپنے باپ دے حُکماں نُوں مَنّیا اے تے اوہدے پیار وِچ رہنا آں۔
Punjabi Standard Bible (Punjabi Standard Bible) 2023
ਜੇ ਤੁਸੀਂ ਮੇਰੇ ਹੁਕਮਾਂ ਦੀ ਪਾਲਣਾ ਕਰੋਗੇ ਤਾਂ ਤੁਸੀਂ ਮੇਰੇ ਪ੍ਰੇਮ ਵਿੱਚ ਬਣੇ ਰਹੋਗੇ, ਜਿਵੇਂ ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕੀਤੀ ਹੈ ਅਤੇ ਉਸ ਦੇ ਪ੍ਰੇਮ ਵਿੱਚ ਬਣਿਆ ਰਹਿੰਦਾ ਹਾਂ।