John 15:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਸੀਂ ਦੁਨੀਆਂ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਂਗ ਪਿਆਰ ਕਰਦੀ। ਪਰ ਤੁਸੀਂ ਦੁਨੀਆਂ ਦੇ ਨਹੀਂ ਹੋ ਕਿਉਂ ਮੈਂ ਤੁਹਾਨੂੰ ਇਸ ਦੁਨੀਆਂ ਵਿੱਚੋਂ ਚੁਣਿਆ ਹੈ ਇਸੇ ਕਾਰਣ ਦੁਨੀਆਂ ਨੇ ਤੁਹਾਨੂੰ ਨਫ਼ਰਤ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਸੰਸਾਰ ਤੁਹਾਨੂੰ ਆਪਣਿਆਂ ਵਾਂਗ ਪਿਆਰ ਕਰਦਾ । ਪਰ ਤੁਸੀਂ ਸੰਸਾਰ ਦੇ ਨਹੀਂ ਹੋ । ਮੈਂ ਤੁਹਾਨੂੰ ਸੰਸਾਰ ਵਿੱਚੋਂ ਚੁਣ ਲਿਆ ਹੈ । ਇਸ ਲਈ ਸੰਸਾਰ ਤੁਹਾਨੂੰ ਨਫ਼ਰਤ ਕਰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਤੁਸੀਂ ਸੰਸਾਰ ਦੇ ਹੁੰਦੇ ਤਾਂ ਸੰਸਾਰ ਤੁਹਾਨੂੰ ਆਪਣਿਆਂ ਵਾਂਗ ਪਿਆਰ ਕਰਦਾ। ਪਰ ਤੁਸੀਂ ਇਸ ਸੰਸਾਰ ਦੇ ਨਹੀਂ ਹੋ। ਪਰ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ। ਇਸੇ ਕਰਕੇ ਸੰਸਾਰ ਤੁਹਾਨੂੰ ਨਫ਼ਰਤ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਸੀਂ ਜਗਤ ਦੇ ਹੁੰਦੇ ਤਾਂ ਜਗਤ ਆਪਣਿਆਂ ਨਾਲ ਤੇਹ ਕਰਦਾ ਪਰ ਇਸ ਕਰਕੇ ਜੋ ਤੁਸੀਂ ਜਗਤ ਦੇ ਨਹੀਂ ਹੋ ਪਰ ਮੈਂ ਤੁਹਾਨੂੰ ਜਗਤ ਵਿੱਚੋਂ ਚੁਣ ਲਿਆ ਇਸ ਕਰਕੇ ਜਗਤ ਤੁਹਾਡੇ ਨਾਲ ਵੈਰ ਕਰਦਾ ਹੈ
Punjabi ERV
ਜੇਕਰ ਤੁਸੀਂ ਦੁਨੀਆਂ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗ ਪਿਆਰ ਕਰਦੀ। ਪਰ ਤੁਸੀਂ ਦੁਨੀਆਂ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਦੁਨੀਆਂ ਵਿੱਚੋਂ ਚੁਣਿਆ ਹੈ ਇਸੇ ਕਾਰਣ ਦੁਨੀਆਂ ਨੇ ਤੁਹਾਨੂੰ ਨਫ਼ਰਤ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗੂੰ ਪਿਆਰ ਕਰਦੀ। ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے تُسی دُنیا دے ہوندے تے دُنیا اپنیاں نُوں پیار کر دی۔ پر تُسی دُنیا دے جو نئیں ہو ایس لئی پئی مَیں تُہانوں دُنیا وِچوں چُنیا دُنیا تُہاڈے نال وَیر رکھدی اے۔
Punjabi Standard Bible (Punjabi Standard Bible) 2023
ਜੇ ਤੁਸੀਂ ਸੰਸਾਰ ਦੇ ਹੁੰਦੇ ਤਾਂ ਸੰਸਾਰ ਆਪਣਿਆਂ ਨਾਲ ਪ੍ਰੀਤ ਰੱਖਦਾ, ਪਰ ਇਸ ਲਈ ਕਿ ਤੁਸੀਂ ਸੰਸਾਰ ਦੇ ਨਹੀਂ ਹੋ ਸਗੋਂ ਮੈਂ ਤੁਹਾਨੂੰ ਸੰਸਾਰ ਵਿੱਚੋਂ ਚੁਣ ਲਿਆ ਹੈ, ਇਸ ਕਰਕੇ ਸੰਸਾਰ ਤੁਹਾਡੇ ਨਾਲ ਵੈਰ ਕਰਦਾ ਹੈ।