John 15:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਤਸੀਹੇ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਉਪਦੇਸ਼ ਨੂੰ ਮੰਨਿਆ, ਉਹ ਤੁਹਾਡੇ ਉਪਦੇਸ਼ ਦੀ ਵੀ ਪਾਲਣਾ ਕਰਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਯਾਦ ਰੱਖੋ, ਮੈਂ ਤੁਹਾਨੂੰ ਕੀ ਕਿਹਾ ਸੀ ‘ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ ।’ ਜੇਕਰ ਉਹਨਾਂ ਨੇ ਮੈਨੂੰ ਸਤਾਇਆ ਸੀ ਤਾਂ ਤੁਹਾਨੂੰ ਵੀ ਸਤਾਉਣਗੇ ਅਤੇ ਜੇਕਰ ਉਹਨਾਂ ਨੇ ਮੇਰਾ ਉਪਦੇਸ਼ ਮੰਨਿਆ ਸੀ ਤਾਂ ਤੁਹਾਡਾ ਵੀ ਮੰਨਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਾਦ ਰੱਖੋ ਕਿ ਮੈਂ ਤੁਹਾਨੂੰ ਕੀ ਕਿਹਾ ਸੀ, ‘ਇੱਕ ਨੌਕਰ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ।’ ਜੇ ਉਹਨਾਂ ਨੇ ਮੈਨੂੰ ਸਤਾਇਆ ਤਾਂ ਉਹ ਤੁਹਾਨੂੰ ਵੀ ਸਤਾਉਣਗੇ। ਜੇ ਉਹਨਾਂ ਨੇ ਮੇਰੇ ਬਚਨਾਂ ਨੂੰ ਮੰਨਿਆ ਤਾਂ ਉਹ ਤੁਹਾਡੇ ਬਚਨਾਂ ਦੀ ਵੀ ਪਾਲਣਾ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੀ ਗੱਲ ਮੈਂ ਤੁਹਾਨੂੰ ਆਖੀ ਸੀ ਚੇਤੇ ਰੱਖੋ ਭਈ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ। ਜੇ ਉਨ੍ਹਾਂ ਮੈਨੂੰ ਸਤਾਇਆ ਤਾਂ ਓਹ ਤੁਹਾਨੂੰ ਵੀ ਸਤਾਉਣਗੇ । ਜੇ ਉਨ੍ਹਾਂ ਮੇਰੇ ਬਚਨ ਦੀ ਪਾਲਨਾ ਕੀਤੀ ਤਾਂ ਤੁਹਾਡੇ ਦੀ ਵੀ ਪਾਲਨਾ ਕਰਨਗੇ
Punjabi ERV
ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਤਸੀਹੇ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਉਪਦੇਸ਼ ਨੂੰ ਮੰਨਿਆ, ਉਹ ਤੁਹਾਡੇ ਉਪਦੇਸ਼ ਦੀ ਵੀ ਪਾਲਣਾ ਕਰਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ گلّ یاد کرو جیہڑی مَیں تُہانوں آکھی پئی نوکر اپنے مالک نالوں وَڈا نئیں۔ جے اوہناں مَینُوں ستایا تے تُہانوں وی ستاؤن گے۔ جے اوہناں میرے کلام نُوں مَنّیاں تے تُہاڈے کلام نُوں وی مَنّن گے۔
Punjabi Standard Bible (Punjabi Standard Bible) 2023
ਜਿਹੜੀ ਗੱਲ ਮੈਂ ਤੁਹਾਨੂੰ ਕਹੀ ਸੀ ਯਾਦ ਰੱਖੋ, ‘ਦਾਸ ਆਪਣੇ ਮਾਲਕ ਤੋਂ ਵੱਡਾ ਨਹੀਂ ਹੁੰਦਾ’। ਜੇ ਉਨ੍ਹਾਂ ਮੈਨੂੰ ਸਤਾਇਆ ਤਾਂ ਤੁਹਾਨੂੰ ਵੀ ਸਤਾਉਣਗੇ; ਜੇ ਉਨ੍ਹਾਂ ਮੇਰੀ ਗੱਲ ਮੰਨੀ ਤਾਂ ਤੁਹਾਡੀ ਵੀ ਮੰਨਣਗੇ।