John 16:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਹਾਇਕ ਇਸ ਦੁਨੀਆਂ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂੇ ਦੇ ਬਾਰੇ ਗਲਤ ਹਨ, ਕਿਉਂਕਿ ਇਸ ਦੁਨੀਆਂ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨਿਆਂ ਦੇ ਬਾਰੇ ਕਿਉਂਕਿ ਦੁਨੀਆਂ ਦਾ ਹਾਕਮ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਨਿਆਂ ਬਾਰੇ ਇਸ ਲਈ ਕਿਉਂਕਿ ਇਸ ਸੰਸਾਰ ਦਾ ਰਾਜਕੁਮਾਰ ਹੁਣ ਦੋਸ਼ੀ ਠਹਿਰਾਇਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਿਆਉਂ ਦੇ ਵਿਖੇ ਇਸ ਲਈ ਜੋ ਇਸ ਜਗਤ ਦੇ ਸਰਦਾਰ ਦਾ ਨਿਆਉਂ ਕੀਤਾ ਗਿਆ ਹੈ
Punjabi ERV
ਸਹਾਇਕ ਇਸ ਦੁਨੀਆਂ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਰਣੇ ਦੇ ਬਾਰੇ ਗਲਤ ਹਨ, ਕਿਉਂਕਿ ਇਸ ਦੁਨੀਆਂ ਦੇ ਹਾਕਮ (ਸ਼ੈਤਾਨ) ਦਾ ਨਿਰਣਾ ਪਹਿਲਾਂ ਹੀ ਹੋ ਚੁੱਕਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਹਾਇਕ ਇਸ ਸੰਸਾਰ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂ ਦੇ ਬਾਰੇ ਗਲਤ ਹਨ, ਕਿਉਂਕਿ ਇਸ ਸੰਸਾਰ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
عدالت دی بابت ایس لئی پئی دُنیا دا سردار مُجرم کِیتا گیا۔
Punjabi Standard Bible (Punjabi Standard Bible) 2023
ਨਿਆਂ ਦੇ ਵਿਖੇ ਇਸ ਲਈ ਕਿ ਇਸ ਸੰਸਾਰ ਦਾ ਪ੍ਰਧਾਨ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ।