John 16:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਚੇਲਿਆਂ ਨੇ ਆਪਸ ਵਿੱਚ ਕਿਹਾ, “ਯਿਸੂ ਦਾ ਇਸਤੋਂ ਕੀ ਭਾਵ ਹੈ ਜਦੋਂ ਉਹ ਕਹਿੰਦਾ ਕਿ, ‘ਕੁਝ ਦੇਰ ਲਈ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਕੁਝ ਦੇਰ ਬਾਦ ਫ਼ੇਰ ਤੁਸੀਂ ਮੈਨੂੰ ਵੇਖੋਂਗੇ?’ ਅਤੇ ਇਸਤੋਂ ਕੀ ਭਾਵ? ਕਿ ਜਦੋਂ ਉਹ ਕਹਿੰਦਾ, ‘ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾ ਰਿਹਾ ਹਾਂ?’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੇ ਕੁਝ ਚੇਲੇ ਆਪਸ ਵਿੱਚ ਕਹਿਣ ਲੱਗੇ, “ਇਸ ਦਾ ਕੀ ਅਰਥ ਹੈ? ‘ਥੋੜ੍ਹੀ ਦੇਰ ਬਾਅਦ ਤੁਸੀਂ ਮੈਨੂੰ ਨਹੀਂ ਦੇਖੋਗੇ ਪਰ ਫਿਰ ਕੁਝ ਦੇਰ ਬਾਅਦ ਤੁਸੀਂ ਮੈਨੂੰ ਦੇਖੋਗੇ ਕਿਉਂਕਿ ਮੈਂ ਪਿਤਾ ਦੇ ਕੋਲ ਜਾ ਰਿਹਾ ਹਾਂ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੇ ਕੁਝ ਚੇਲਿਆਂ ਨੇ ਇੱਕ-ਦੂਜੇ ਨੂੰ ਕਿਹਾ, “ਇਸਦਾ ਕੀ ਅਰਥ ਹੈ ਕਿ, ‘ਥੋੜ੍ਹੀ ਦੇਰ ਬਾਅਦ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜ੍ਹੀ ਦੇਰ ਬਾਅਦ ਤੁਸੀਂ ਮੈਨੂੰ ਵੇਖੋਂਗੇ, ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾ ਰਿਹਾ ਹਾਂ?’ ”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਉਹ ਦੇ ਕਈ ਚੇਲੇ ਆਪੋ ਵਿੱਚੀਂ ਕਹਿਣ ਲੱਗੇ, ਇਹ ਕੀ ਹੈ ਜੋ ਉਹ ਸਾਨੂੰ ਆਖਦਾ ਹੈ ਭਈ ਥੋੜੇ ਚਿਰ ਪਿੱਛੋਂ ਤੁਸੀਂ ਮੈਨੂੰ ਨਾ ਵੇਖੋਗੇ ਅਤੇ ਫੇਰ ਥੋੜੇ ਚਿਰ ਪਿੱਛੋਂ ਤੁਸੀਂ ਮੈਨੂੰ ਵੇਖੋਗੇ ਅਰ ਏਹ, ਜੋ ਮੈਂ ਪਿਤਾ ਕੋਲ ਜਾਂਦਾ ਹਾਂॽ
Punjabi ERV
ਕੁਝ ਚੇਲਿਆਂ ਨੇ ਆਪਸ ਵਿੱਚ ਕਿਹਾ, “ਯਿਸੂ ਦਾ ਇਸਤੋਂ ਕੀ ਭਾਵ ਹੈ ਜਦੋਂ ਉਹ ਕਹਿੰਦਾ ਕਿ, ‘ਕੁਝ ਦੇਰ ਲਈ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਕੁਝ ਦੇਰ ਬਾਦ ਫ਼ੇਰ ਤੁਸੀਂ ਮੈਨੂੰ ਵੇਖੋਂਗੇ?’ ਅਤੇ ਇਸਤੋਂ ਕੀ ਭਾਵ? ਕਿ ਜਦੋਂ ਉਹ ਕਹਿੰਦਾ, ‘ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾ ਰਿਹਾ ਹਾਂ?”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੁਝ ਚੇਲਿਆਂ ਨੇ ਆਪਸ ਵਿੱਚ ਕਿਹਾ, ਯਿਸੂ ਦਾ ਇਸ ਤੋਂ ਕੀ ਭਾਵ ਹੈ? ਜੋ ਉਹ ਕਹਿੰਦਾ ਕਿ, “ਕੁਝ ਦੇਰ ਲਈ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਕੁਝ ਦੇਰ ਬਾਅਦ ਫ਼ੇਰ ਤੁਸੀਂ ਮੈਨੂੰ ਵੇਖੋਂਗੇ ਉਹ ਕਹਿੰਦਾ, ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾਂਦਾ ਹਾਂ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد شاگِرداں وِچوں کئیاں اِک دُوجے نُوں آکھیا ایہہ کِیہ اے جو اوہ سانُوں آکھدا اے۔ تھوڑے چِر نُوں تُسی مَینُوں نا ویکھو گے تے فیر تھوڑے چِر نُوں مَینُوں تُسی ویکھو گے ایہہ گلّ وی۔ کیوں جو مَیں باپ کول جاناں آں۔
Punjabi Standard Bible (Punjabi Standard Bible) 2023
ਤਦ ਉਸ ਦੇ ਕੁਝ ਚੇਲਿਆਂ ਨੇ ਆਪਸ ਵਿੱਚ ਕਿਹਾ, “ਇਹ ਕੀ ਹੈ ਜੋ ਉਹ ਸਾਨੂੰ ਕਹਿੰਦਾ ਹੈ, ‘ਥੋੜ੍ਹੀ ਦੇਰ ਬਾਅਦ ਤੁਸੀਂ ਮੈਨੂੰ ਨਾ ਵੇਖੋਗੇ ਅਤੇ ਥੋੜ੍ਹੀ ਦੇਰ ਬਾਅਦ ਤੁਸੀਂ ਮੈਨੂੰ ਫੇਰ ਵੇਖੋਗੇ, ਕਿਉਂਕਿ ਮੈਂ ਪਿਤਾ ਦੇ ਕੋਲ ਜਾ ਰਿਹਾ ਹਾਂ’?”