John 16:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਵੇਖਿਆ ਕਿ ਚੇਲੇ ਉਸ ਨੂੰ ਇਸ ਬਾਬਤ ਕੁਝ ਪੁੱਛਣਾ ਚਾਹੁੰਦੇ ਹਨ ਤਾਂ ਯਿਸੂ ਨੇ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਇਸ ਬਾਰੇ ਪੁੱਛ ਰਹੇ ਹੋ ਕਿ ਜੋ ਮੈਂ ਆਖਿਆ, ‘ਕੀ ਚਿਰ ਬਾਦ, ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜੇ ਜਿਹੇ ਚਿਰ ਬਾਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ?’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਇਹ ਜਾਣਦੇ ਹੋਏ ਕਿ ਚੇਲੇ ਉਹਨਾਂ ਤੋਂ ਕੀ ਪੁੱਛਣਾ ਚਾਹੁੰਦੇ ਹਨ, ਚੇਲਿਆਂ ਨੂੰ ਕਿਹਾ, “ਕੀ ਤੁਸੀਂ ਆਪਸ ਵਿੱਚ ਇਸ ਬਾਰੇ ਗੱਲਾਂ ਕਰ ਰਹੇ ਹੋ ਕਿ ਮੈਂ ਤੁਹਾਨੂੰ ਕਿਹਾ ਹੈ, ‘ਥੋੜ੍ਹੀ ਦੇਰ ਬਾਅਦ ਤੁਸੀਂ ਮੈਨੂੰ ਦੇਖੋਗੇ ਪਰ ਫਿਰ ਕੁਝ ਦੇਰ ਬਾਅਦ ਵਿੱਚ ਤੁਸੀਂ ਮੈਨੂੰ ਨਹੀਂ ਦੇਖੋਗੇ’?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਜਾਣ ਲਿਆ ਕਿ ਚੇਲੇ ਉਹਨਾਂ ਨੂੰ ਇਸ ਬਾਰੇ ਪੁੱਛਣਾ ਚਾਹੁੰਦੇ ਹਨ। ਤਾਂ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਕੀ ਤੁਸੀਂ ਇੱਕ-ਦੂਜੇ ਨੂੰ ਪੁੱਛ ਰਹੇ ਹੋ ਮੇਰੇ ਕਹਿਣ ਦਾ ਕੀ ਮਤਲਬ ਸੀ ਜਦੋਂ ਮੈਂ ਇਹ ਕਿਹਾ, ‘ਥੋੜ੍ਹੀ ਦੇਰ ਬਾਅਦ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜ੍ਹੀ ਦੇਰ ਬਾਅਦ ਤੁਸੀਂ ਮੈਨੂੰ ਦੇਖੋਗੇ’?
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਇਹ ਮਲੂਮ ਕੀਤਾ ਜੋ ਓਹ ਮੈਥੋਂ ਪੁੱਛਿਆ ਚਾਹੁੰਦੇ ਹਨ ਅਤੇ ਉਨ੍ਹਾਂ ਨੇ ਆਖਿਆ, ਕੀ ਤੁਸੀਂ ਆਪੋ ਵਿੱਚੀਂ ਉਹ ਦੀ ਪੁੱਛ ਗਿੱਛ ਕਰਦੇ ਹੋ ਜੋ ਮੈਂ ਆਖਿਆ ਭਈ ਥੋੜੇ ਚਿਰ ਪਿੱਛੋਂ ਤੁਸੀਂ ਮੈਨੂੰ ਨਾ ਵੇਖੋਗੇ ਅਤੇ ਫੇਰ ਥੋੜੇ ਚਿਰ ਪਿੱਛੋਂ ਤੁਸੀਂ ਮੈਨੂੰ ਵੇਖੋਗੇॽ
Punjabi ERV
ਯਿਸੂ ਨੇ ਵੇਖਿਆ ਕਿ ਚੇਲੇ ਉਸਨੂੰ ਇਸ ਬਾਬਤ ਕੁਝ ਪੁਛਣਾ ਚਾਹੁੰਦੇ ਹਨ ਤਾਂ ਯਿਸੂ ਨੇ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਇਸ ਬਾਰੇ ਪੁਛ ਰਹੇ ਹੋ ਕਿ ਜੋ ਮੈਂ ਆਖਿਆ, ਕਿ ਥੋਡ਼ੇ ਚਿਰ ਬਾਦ, ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋਡ਼ੇ ਜਿਹੇ ਚਿਰ ਬਾਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ?’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਵੇਖਿਆ ਕਿ ਚੇਲੇ ਉਸ ਨੂੰ ਇਸ ਬਾਰੇ ਕੁਝ ਪੁੱਛਣਾ ਚਾਹੁੰਦੇ ਹਨ ਤਾਂ ਯਿਸੂ ਨੇ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਇਸ ਗੱਲ ਬਾਰੇ ਪੁੱਛ ਰਹੇ ਹੋ ਕਿ ਜੋ ਮੈਂ ਆਖਿਆ, ਕਿ ਥੋੜ੍ਹੇ ਦੇਰ ਬਾਅਦ, ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜ੍ਹੇ ਜਿਹੇ ਚਿਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع جان گیا پئی اوہ مَیتھوں پُچھنا چاہندے نیں۔ تَد اوہناں نُوں آکھیا تُسی کِیہ آپو وِچ ایہدی بابت پُچھدے ہو پئی مَیں آکھیا تھوڑے چِر نُوں تُسی مَینُوں فیر نا ویکھو گے تے فیر تھوڑے چِر نُوں تُسی مَینُوں ویکھو گے؟
Punjabi Standard Bible (Punjabi Standard Bible) 2023
ਯਿਸੂ ਜਾਣਦਾ ਸੀ ਕਿ ਉਹ ਮੇਰੇ ਤੋਂ ਪੁੱਛਣਾ ਚਾਹੁੰਦੇ ਹਨ, ਇਸ ਲਈ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਆਪਸ ਵਿੱਚ ਇਸ ਬਾਰੇ ਪੁੱਛ-ਗਿੱਛ ਕਰਦੇ ਹੋ ਕਿ ਮੈਂ ਕਿਹਾ, ਥੋੜ੍ਹੀ ਦੇਰ ਬਾਅਦ ਤੁਸੀਂ ਮੈਨੂੰ ਨਾ ਵੇਖੋਗੇ ਅਤੇ ਥੋੜ੍ਹੀ ਦੇਰ ਬਾਅਦ ਤੁਸੀਂ ਮੈਨੂੰ ਫੇਰ ਵੇਖੋਗੇ?