John 16:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਦੁਨੀਆਂ ਖੁਸ਼ ਹੋਵੇਗੀ। ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਸੱਚ ਸੱਚ ਕਹਿੰਦਾ ਹਾਂ ਕਿ ਤੁਸੀਂ ਰੋਵੋਗੇ ਅਤੇ ਸੋਗ ਕਰੋਗੇ ਪਰ ਸੰਸਾਰ ਖ਼ੁਸ਼ ਹੋਵੇਗਾ; ਤੁਸੀਂ ਉਦਾਸ ਹੋਵੋਗੇ ਪਰ ਤੁਹਾਡੀ ਉਦਾਸੀ ਅਨੰਦ ਵਿੱਚ ਬਦਲ ਜਾਵੇਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਤੁਸੀਂ ਰੋਂਵੋਗੇ ਅਤੇ ਸੋਗ ਕਰੋਗੇ, ਜਦ ਕਿ ਸੰਸਾਰ ਖੁਸ਼ ਹੋਵੇਗਾ। ਤੁਸੀਂ ਸੋਗ ਕਰੋਗੇ, ਪਰ ਤੁਹਾਡਾ ਸੋਗ ਆਨੰਦ ਵਿੱਚ ਬਦਲ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਭਈ ਤੁਸੀਂ ਰੋਵੋਗੇ ਅਤੇ ਸੋਗ ਕਰੋਗੇ ਪਰ ਜਗਤ ਅਨੰਦ ਕਰੇਗਾ। ਤੁਸੀਂ ਉਦਾਸ ਹੋਵੋਗੇ ਪਰ ਤੁਹਾਡੀ ਉਦਾਸੀ ਅਨੰਦ ਨਾਲ ਬਦਲ ਜਾਵੇਗੀ
Punjabi ERV
ਮੈਂ ਤੁਹਾਨੂੰ ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਦੁਨੀਆਂ ਖੁਸ਼ ਹੋਵੇਗੀ। ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਸੱਚ-ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਸੰਸਾਰ ਖੁਸ਼ ਹੋਵੇਗਾ l ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲ ਜਾਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں سَچ سَچ آکھنا آں تُسی روؤ گے تے کرلاؤ گے۔ پر دُنیا خُوشی کرے گی۔ تُسی غم کرو گے پر تُہاڈا غم خُوشی بن جائے گا۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ ਕਿ ਤੁਸੀਂ ਰੋਵੋਗੇ ਅਤੇ ਵਿਰਲਾਪ ਕਰੋਗੇ, ਪਰ ਸੰਸਾਰ ਅਨੰਦ ਕਰੇਗਾ; ਤੁਸੀਂ ਉਦਾਸ ਹੋਵੋਗੇ, ਪਰ ਤੁਹਾਡੀ ਉਦਾਸੀ ਅਨੰਦ ਵਿੱਚ ਬਦਲ ਜਾਵੇਗੀ।