John 16:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਦਰਦ ਮਹਿਸੂਸ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਦ ਉਹ ਇਸ ਖੁਸ਼ੀ ਕਾਰਣ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜਨਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਇੱਕ ਔਰਤ ਬੱਚੇ ਨੂੰ ਜਨਮ ਦਿੰਦੀ ਹੈ ਤਾਂ ਉਸ ਨੂੰ ਬਹੁਤ ਪੀੜ ਹੁੰਦੀ ਹੈ ਕਿਉਂਕਿ ਉਸ ਦਾ ਜਨਮ ਦੇਣ ਦਾ ਸਮਾਂ ਆ ਚੁੱਕਾ ਹੁੰਦਾ ਹੈ । ਪਰ ਬੱਚੇ ਦੇ ਜਨਮ ਦੇ ਬਾਅਦ ਉਹ ਆਪਣੀਆਂ ਪੀੜਾਂ ਨੂੰ ਭੁੱਲ ਜਾਂਦੀ ਹੈ ਕਿਉਂਕਿ ਉਹ ਖ਼ੁਸ਼ ਹੁੰਦੀ ਹੈ ਕਿ ਸੰਸਾਰ ਵਿੱਚ ਇੱਕ ਬੱਚਾ ਪੈਦਾ ਹੋਇਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਔਰਤ ਆਪਣੇ ਬੱਚੇ ਨੂੰ ਜਨਮ ਦੇ ਰਹੀ ਹੁੰਦੀ ਹੈ ਤਾਂ ਉਸ ਦਰਦ ਨੂੰ ਸਹਿਣ ਕਰ ਰਹੀ ਹੁੰਦੀ ਹੈ ਕਿਉਂਕਿ ਉਸ ਦਾ ਸਮਾਂ ਆ ਗਿਆ ਹੁੰਦਾ ਹੈ। ਪਰ ਜਦੋਂ ਉਸ ਦਾ ਬੱਚਾ ਪੈਦਾ ਹੁੰਦਾ ਹੈ ਤਾਂ ਉਹ ਆਪਣੀ ਖੁਸ਼ੀ ਦੇ ਕਰਕੇ ਦਰਦ ਨੂੰ ਭੁੱਲ ਜਾਂਦੀ ਹੈ ਕਿਉਂਕਿ ਬੱਚਾ ਦੁਨੀਆਂ ਵਿੱਚ ਪੈਦਾ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੀਵੀਂ ਜਣਨ ਲੱਗਦੀ ਹੈ ਤਾਂ ਉਦਾਸ ਹੁੰਦੀ ਹੈ ਇਸ ਕਾਰਨ ਜੋ ਉਹ ਦੀ ਘੜੀ ਆ ਪੁੱਜੀ ਹੈ ਪਰ ਜਾਂ ਬਾਲਕ ਜਣ ਚੁੱਕਦੀ ਹੈ ਤਾਂ ਐਸ ਖੁਸ਼ੀ ਦੀ ਮਾਰੀ ਜੋ ਇੱਕ ਮਨੁੱਖ ਜਗਤ ਵਿੱਚ ਜੰਮਿਆ ਉਹ ਉਸ ਪੀੜ ਨੂੰ ਫੇਰ ਚੇਤੇ ਨਹੀਂ ਕਰਦੀ
Punjabi ERV
ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਦਰਦ ਮਹਿਸੂਸ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਦ ਉਹ ਇਸ ਖੁਸ਼ੀ ਕਾਰਣ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜਨਮਿਆ ਹੈ, ਉਹ ਸਾਰੀਆਂ ਪੀਡ਼ਾਂ ਭੁੱਲ ਜਾਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਪੀੜ੍ਹਾ ਨੂੰ ਸਹਿਣ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਉਹ ਇਸ ਖੁਸ਼ੀ ਕਾਰਨ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜੰਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
زنانی جد بچّہ جمّن لگدی اے غم کر دی اے کیوں جو اوہدی گھڑی آ پہنچی اے۔ پر جد بچّہ جَم پیا اوہ اپنے دُکھ نُوں مُڑ یاد نئیں کر دی۔ ایس خُوشی دی ماری پئی دُنیا وِچ اِک بندہ جمّیا اے۔
Punjabi Standard Bible (Punjabi Standard Bible) 2023
ਔਰਤ ਜਦੋਂ ਜਣਨ ਲੱਗਦੀ ਹੈ ਤਾਂ ਉਹ ਉਦਾਸ ਹੁੰਦੀ ਹੈ ਕਿਉਂਕਿ ਉਸ ਦਾ ਸਮਾਂ ਆ ਪਹੁੰਚਿਆ ਪਰ ਜਦੋਂ ਉਹ ਬੱਚੇ ਨੂੰ ਜਨਮ ਦੇ ਦਿੰਦੀ ਹੈ ਤਾਂ ਇਸ ਅਨੰਦ ਦੇ ਕਾਰਨ ਕਿ ਇੱਕ ਮਨੁੱਖ ਇਸ ਸੰਸਾਰ ਵਿੱਚ ਜਨਮਿਆ, ਉਸ ਪੀੜ ਨੂੰ ਫਿਰ ਯਾਦ ਨਹੀਂ ਕਰਦੀ।