John 16:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਤੁਹਾਨੂੰ ਇਹ ਗੱਲਾਂ ਦੱਸਣ ਲਈ ਸੰਕੇਤਕ ਭਾਸ਼ਾ ਇਸਤੇਮਾਲ ਕੀਤੀ ਹੈ। ਪਰ ਉਹ ਸਮਾਂ ਆਵੇਗਾ ਜਦ ਮੈਂ ਤੁਹਾਨੂੰ ਕੁਝ ਵੀ ਦੱਸਣ ਲਈ ਸੰਕੇਤਕ ਟਿੱਪਣੀ ਦਾ ਇਸਤੇਮਾਲ ਨਹੀਂ ਕਰਾਂਗਾ। ਸਗੋਂ ਮੈਂ ਤੁਹਾਨੂੰ ਆਪਣੇ ਪਿਤਾ ਬਾਰੇ ਬੜੇ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗ਼ਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੈਂ ਤੁਹਾਨੂੰ ਇਹ ਸਭ ਕੁਝ ਉਦਾਹਰਨਾਂ ਵਿੱਚ ਕਿਹਾ ਹੈ ਪਰ ਉਹ ਸਮਾਂ ਆ ਰਿਹਾ ਹੈ, ਜਦੋਂ ਮੈਂ ਉਦਾਹਰਨਾਂ ਰਾਹੀਂ ਨਹੀਂ ਕਹਾਂਗਾ ਸਗੋਂ ਮੈਂ ਤੁਹਾਨੂੰ ਸਾਫ਼ ਸਾਫ਼ ਸ਼ਬਦਾਂ ਵਿੱਚ ਪਿਤਾ ਦੇ ਬਾਰੇ ਦੱਸਾਂਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਭਾਵੇਂ ਕਿ ਮੈਂ ਬੁਝਾਰਤਾਂ ਵਿੱਚ ਬੋਲ ਰਿਹਾ ਹਾਂ ਪਰ ਇੱਕ ਸਮਾਂ ਆ ਰਿਹਾ ਹੈ ਜਦੋਂ ਮੈਂ ਇਸ ਤਰ੍ਹਾਂ ਦੀ ਭਾਸ਼ਾ ਨਹੀਂ ਵਰਤਾਂਗਾ। ਪਰ ਤੁਹਾਨੂੰ ਆਪਣੇ ਪਿਤਾ ਬਾਰੇ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਏਹ ਗੱਲਾਂ ਤੁਹਾਨੂੰ ਬੁਝਾਰਤਾਂ ਵਿੱਚ ਆਖੀਆਂ ਹਨ। ਉਹ ਸਮਾ ਆਉਂਦਾ ਹੈ ਜਾਂ ਮੈਂ ਤੁਹਾਨੂੰ ਫੇਰ ਬੁਝਾਰਤਾਂ ਵਿੱਚ ਨਾ ਕਹਾਂਗਾ ਪਰ ਖੋਲ੍ਹ ਕੇ ਤੁਹਾਨੂੰ ਪਿਤਾ ਦੀ ਖਬਰ ਦਿਆਂਗਾ
Punjabi ERV
“ਮੈਂ ਤੁਹਾਨੂੰ ਇਹ ਗੱਲਾਂ ਦੱਸਣ ਲਈ ਸੰਕੇਤਕ ਭਾਸ਼ਾ ਇਸਤੇਮਾਲ ਕੀਤੀ ਹੈ। ਪਰ ਉਹ ਸਮਾਂ ਆਵੇਗਾ ਜਦ ਮੈਂ ਤੁਹਾਨੂੰ ਕੁਝ ਵੀ ਦੱਸਣ ਲਈ ਸੰਕੇਤਕ ਟਿੱਪਣੀ ਦਾ ਇਸਤੇਮਾਲ ਨਹੀਂ ਕਰਾਂਗਾ। ਸਗੋਂ ਮੈਂ ਤੁਹਾਨੂੰ ਆਪਣੇ ਪਿਤਾ ਬਾਰੇ ਬਡ਼ੇ ਸਪਸ਼ਟ ਸ਼ਬਦਾਂ ਵਿੱਚ ਦੱਸਾਂਗ਼ਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੈਂ ਤੁਹਾਨੂੰ ਇਹ ਗੱਲਾਂ ਬੁਝਾਰਤਾਂ ਵਿੱਚ ਕੀਤੀਆਂ ਹਨ। ਪਰ ਉਹ ਸਮਾਂ ਆਵੇਗਾ ਜਦ ਮੈਂ ਤੁਹਾਨੂੰ ਕੁਝ ਵੀ ਦੱਸਣ ਲਈ ਬੁਝਾਰਤਾਂ ਨਹੀਂ ਆਖਾਂਗਾ। ਸਗੋਂ ਮੈਂ ਤੁਹਾਨੂੰ ਆਪਣੇ ਪਿਤਾ ਬਾਰੇ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ گلّاں مَیں تُہانوں تمثِیلاں وِچ آکھیاں نیں۔ اوہ گھڑی آؤندی اے جد مَیں تُہاڈے نال تمثِیلاں وِچ نئیں بولاں گا پر صاف صاف تُہانوں باپ دی خبر دیاں گا۔
Punjabi Standard Bible (Punjabi Standard Bible) 2023
“ਮੈਂ ਇਹ ਗੱਲਾਂ ਤੁਹਾਨੂੰ ਦ੍ਰਿਸ਼ਟਾਂਤਾਂ ਵਿੱਚ ਕਹੀਆਂ ਹਨ, ਪਰ ਉਹ ਸਮਾਂ ਆਉਂਦਾ ਹੈ ਜਦੋਂ ਮੈਂ ਤੁਹਾਡੇ ਨਾਲ ਫਿਰ ਦ੍ਰਿਸ਼ਟਾਂਤਾਂ ਵਿੱਚ ਨਾ ਬੋਲਾਂਗਾ, ਸਗੋਂ ਤੁਹਾਨੂੰ ਪਿਤਾ ਦੇ ਵਿਖੇ ਸਪਸ਼ਟ ਦੱਸਾਂਗਾ।