John 16:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁਝ ਪਤਾ ਹੈ, ਤੂੰ ਕਿਸੇ ਦੇ ਸਵਾਲ ਕੀਤੇ ਬਗੈਰ ਹੀ ਜਵਾਬ ਦੇ ਸੱਕਦਾ ਹੈ। ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਅਸੀਂ ਜਾਣ ਗਏ ਹਾਂ ਕਿ ਤੁਸੀਂ ਸਭ ਕੁਝ ਜਾਣਦੇ ਹੋ ਅਤੇ ਕਿਸੇ ਨੂੰ ਇਹ ਲੋੜ ਨਹੀਂ ਕਿ ਉਹ ਤੁਹਾਡੇ ਕੋਲੋਂ ਕੁਝ ਪੁੱਛੇ । ਇਸ ਦੁਆਰਾ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਤੁਸੀਂ ਪਰਮੇਸ਼ਰ ਕੋਲੋਂ ਆਏ ਹੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਅਸੀਂ ਜਾਣਦੇ ਹਾਂ ਕਿ ਤੁਹਾਨੂੰ ਸਭ ਕੁਝ ਪਤਾ ਹੈ ਅਤੇ ਇਹ ਜ਼ਰੂਰਤ ਨਹੀਂ ਕਿ ਤੁਹਾਨੂੰ ਕੋਈ ਕੁਝ ਪੁੱਛੇ। ਇਸ ਲਈ ਸਾਨੂੰ ਵਿਸ਼ਵਾਸ ਹੈ ਕਿ ਤੁਸੀਂ ਪਰਮੇਸ਼ਵਰ ਵੱਲੋਂ ਆਏ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਅਸੀਂ ਜਾਣ ਗਏ ਭਈ ਤੂੰ ਸੱਭੋ ਕੁਝ ਜਾਣਦਾ ਹੈਂ ਅਰ ਤੈਨੂੰ ਲੋੜ ਨਹੀਂ ਜੋ ਤੈਥੋਂ ਕੋਈ ਪੁੱਛੇ। ਐਸ ਤੋਂ ਅਸੀਂ ਪਰਤੀਤ ਕਰਦੇ ਹਾਂ ਜੋ ਤੂੰ ਪਰਮੇਸ਼ੁਰ ਕੋਲੋਂ ਆਇਆ ਹੈਂ
Punjabi ERV
ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁਝ ਪਤਾ ਹੈ, ਤੂੰ ਕਿਸੇ ਦੇ ਸਵਾਲ ਕੀਤੇ ਬਗੈਰ ਹੀ ਜਵਾਬ ਦੇ ਸਕਦਾ ਹੈ। ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁਝ ਪਤਾ ਹੈ, ਤੈਨੂੰ ਜ਼ਰੂਰਤ ਨਹੀਂ ਕਿ ਕੋਈ ਕੁਝ ਪੁੱਛੇ। ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن اسی جاننے آں پئی تُوں سبھ کُجھ جاننا ایں تے تینُوں لوڑ نئیں پئی کوئی تَیتھوں پُچھے۔ ایس گلّ توں سانُوں یقِین آؤندا اے پئی تُوں خُدا توں نِکلیا ایں۔
Punjabi Standard Bible (Punjabi Standard Bible) 2023
ਹੁਣ ਅਸੀਂ ਜਾਣ ਗਏ ਹਾਂ ਕਿ ਤੂੰ ਸਭ ਕੁਝ ਜਾਣਦਾ ਹੈਂ ਅਤੇ ਤੈਨੂੰ ਜ਼ਰੂਰਤ ਨਹੀਂ ਕਿ ਕੋਈ ਤੇਰੇ ਤੋਂ ਪੁੱਛੇ; ਇਸੇ ਤੋਂ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਤੂੰ ਪਰਮੇਸ਼ਰ ਦੀ ਵੱਲੋਂ ਆਇਆ ਹੈਂ।”