John 16:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਚੱਲਾ ਜਾਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਮੇਰਾ ਜਾਣਾ ਤੁਹਾਡੇ ਲਈ ਲਾਭਦਾਇਕ ਹੈ ਕਿਉਂਕਿ ਜੇਕਰ ਮੈਂ ਨਾ ਜਾਵਾਂ ਤਾਂ ਮਦਦਗਾਰ ਤੁਹਾਡੇ ਕੋਲ ਨਹੀਂ ਆਵੇਗਾ । ਪਰ ਜੇਕਰ ਮੈਂ ਜਾਵਾਂ ਤਾਂ ਮੈਂ ਉਸ ਨੂੰ ਤੁਹਾਡੇ ਕੋਲ ਭੇਜਾਂਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਹ ਤੁਹਾਡੇ ਭਲੇ ਲਈ ਹੈ ਜੋ ਮੈਂ ਤੁਹਾਡੇ ਤੋਂ ਦੂਰ ਜਾ ਰਿਹਾ ਹਾਂ। ਜਦ ਤੱਕ ਮੈਂ ਨਹੀਂ ਜਾਂਦਾ ਮਦਦਗਾਰ ਤੁਹਾਡੇ ਕੋਲ ਨਹੀਂ ਆਵੇਗਾ। ਪਰ ਜੇ ਮੈਂ ਜਾਂਦਾ ਹਾਂ ਤਾਂ ਮੈਂ ਉਸਨੂੰ ਤੁਹਾਡੇ ਕੋਲ ਭੇਜਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜੇ ਮੈਂ ਨਾ ਜਾਵਾਂ ਤਾਂ ਸਹਾਇਕ ਤੁਹਾਡੇ ਕੋਲ ਨਾ ਆਵੇਗਾ ਪਰ ਜੇ ਮੈਂ ਜਾਵਾਂ ਤਾਂ ਉਹ ਨੂੰ ਤੁਹਾਡੇ ਕੋਲ ਘੱਲ ਦਿਆਂਗਾ
Punjabi ERV
ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਚਲਾ ਜਾਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد وی مَیں تُہانوں ٹھیک آکھنا آں پئی میرا ٹُر جانا تُہاڈے واسطے چَنگا اے کیوں جو جے مَیں نا جاواں تے مددگار تُہاڈے کول نئیں آوے گا۔ پر جے مَیں جاواں تے اوہنوں تُہاڈے کول گھلاں گا۔
Punjabi Standard Bible (Punjabi Standard Bible) 2023
ਪਰ ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ। ਕਿਉਂਕਿ ਜੇ ਮੈਂ ਨਾ ਜਾਵਾਂ ਤਾਂ ਉਹ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ, ਪਰ ਜੇ ਮੈਂ ਜਾਵਾਂ ਤਾਂ ਉਸ ਨੂੰ ਤੁਹਾਡੇ ਕੋਲ ਭੇਜਾਂਗਾ।