John 17:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਹੁਣ ਮੈਂ ਇਸ ਜਗਤ ਵਿੱਚ ਨਹੀਂ ਠਹਿਰਣਾ ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਂ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ। ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਮੁੱਠ ਰਹਿ ਸੱਕਣ ਜਿਵੇਂ ਕਿ ਤੂੰ ਤੇ ਮੈਂ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਹੁਣ ਤੋਂ ਬਾਅਦ ਸੰਸਾਰ ਵਿੱਚ ਨਹੀਂ ਰਹਾਂਗਾ ਕਿਉਂਕਿ ਮੈਂ ਤੁਹਾਡੇ ਕੋਲ ਆ ਰਿਹਾ ਹਾਂ ਪਰ ਉਹ ਸੰਸਾਰ ਵਿੱਚ ਰਹਿਣਗੇ । ਹੇ ਪਵਿੱਤਰ ਪਿਤਾ, ਆਪਣੇ ਨਾਮ ਦੇ ਰਾਹੀਂ ਜੋ ਨਾਮ ਤੁਸੀਂ ਮੈਨੂੰ ਦਿੱਤਾ ਹੈ, ਉਹਨਾਂ ਦੀ ਰੱਖਿਆ ਕਰੋ ਕਿ ਉਹ ਇੱਕ ਹੋਣ ਜਿਸ ਤਰ੍ਹਾਂ ਤੁਸੀਂ ਅਤੇ ਮੈਂ ਇੱਕ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਮੈਂ ਜਗਤ ਵਿੱਚ ਨਹੀਂ ਰਹਾਂਗਾ, ਪਰ ਉਹ ਅਜੇ ਵੀ ਦੁਨੀਆਂ ਵਿੱਚ ਹਨ, ਅਤੇ ਮੈਂ ਤੁਹਾਡੇ ਕੋਲ ਆ ਰਿਹਾ ਹਾਂ। ਪਵਿੱਤਰ ਪਿਤਾ, ਆਪਣੇ ਨਾਮ ਦੀ ਸ਼ਕਤੀ ਨਾਲ ਉਹਨਾਂ ਦੀ ਰੱਖਿਆ ਕਰੋ, ਉਹ ਨਾਮ ਜੋ ਤੁਸੀਂ ਮੈਨੂੰ ਦਿੱਤਾ ਸੀ ਤਾਂ ਜੋ ਉਹ ਇੱਕ ਹੋ ਸਕਣ ਜਿਵੇਂ ਕਿ ਅਸੀਂ ਇੱਕ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਅੱਗੇ ਨੂੰ ਜਗਤ ਵਿੱਚ ਨਹੀਂ ਪਰ ਏਹ ਜਗਤ ਵਿੱਚ ਹਨ ਅਤੇ ਮੈਂ ਤੇਰੇ ਕੋਲ ਆਉਂਦਾ ਹਾਂ । ਹੇ ਪਵਿੱਤ੍ਰ ਪਿਤਾ ਆਪਣੇ ਹੀ ਉਸ ਨਾਮ ਨਾਲ ਜਿਹੜਾ ਤੈਂ ਮੈਨੂੰ ਦਿੱਤਾ ਓਹਨਾਂ ਦੀ ਰੱਛਿਆ ਕਰ ਇਸ ਲਈ ਜੋ ਓਹ ਸਾਡੇ ਵਾਂਗਰ ਇੱਕ ਹੋਣ
Punjabi ERV
ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਹੁਣ ਮੈਂ ਇਸ ਜਗਤ ਵਿੱਚ ਨਹੀਂ ਠਹਿਰਣਾ ਪਰ ਇਹ ਮਨੁੱਖ ਅਜੇ ਇਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਂ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ। ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਮੁਠ ਰਹਿ ਸਕਣ ਜਿਵੇਂ ਕਿ ਤੂੰ ਤੇ ਮੈਂ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਮ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ, ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਹੋਣ ਜਿਵੇਂ ਕਿ ਤੂੰ ਤੇ ਮੈਂ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہُن مَیں دُنیا وِچ ہور نئیں رہنا۔ تے ایہہ دُنیا وِچ نیں۔ تے مَیں تیرے کول آؤناں آں۔ اَے قُدُّوس باپ! تُوں اپنے اوس ناں دی راہِیں جیہڑا تُوں مَینُوں دِتّا اے اوہناں دی سنبھالنا کر تاں جو اوہ ساڈے وانگُوں اِک ہون۔
Punjabi Standard Bible (Punjabi Standard Bible) 2023
ਹੁਣ ਮੈਂ ਇਸ ਸੰਸਾਰ ਵਿੱਚ ਨਹੀਂ ਰਹਾਂਗਾ, ਪਰ ਇਹ ਸੰਸਾਰ ਵਿੱਚ ਹਨ ਅਤੇ ਮੈਂ ਤੇਰੇ ਕੋਲ ਆ ਰਿਹਾ ਹਾਂ। ਹੇ ਪਵਿੱਤਰ ਪਿਤਾ, ਆਪਣੇ ਉਸ ਨਾਮ ਵਿੱਚ ਜਿਹੜਾ ਤੂੰ ਮੈਨੂੰ ਦਿੱਤਾ ਹੈ ਇਨ੍ਹਾਂ ਨੂੰ ਸੁਰੱਖਿਅਤ ਰੱਖ, ਤਾਂਕਿ ਉਹ ਸਾਡੇ ਵਾਂਗ ਇੱਕ ਹੋਣ।