John 17:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਨੂੰ ਸੁੱਰੱਖਿਅਤ ਰੱਖਿਆ। ਮੈਂ ਉਨ੍ਹਾਂ ਨੂੰ ਤੇਰੇ ਨਾਮ ਦੀ ਸ਼ਕਤੀ ਦੁਆਰਾ ਸੁੱਰੱਖਿਅਤ ਰੱਖਿਆ। ਤੇਰੇ ਦਿੱਤੇ ਹੋਏ ਨਾਂ ਦੁਆਰਾ ਮੈਂ ਉਨ੍ਹਾਂ ਦੀ ਰੱਖਿਆ ਕੀਤੀ। ਉਨ੍ਹਾਂ ਵਿੱਚੋਂ ਕੋਈ ਵੀ ਨਹੀਂ ਗੁਆਚਿਆ ਸੀ। ਇੱਕ ਤੋਂ ਇਲਾਵਾ ਜਿਹੜਾ ਤਬਾਹੀ ਨੂੰ ਸੌਂਪਿਆ ਗਿਆ ਸੀ। ਉਹ ਗੁਆਚ ਗਿਆ ਸੀ। ਕਿਉਂ ਕਿ ਪੋਥੀ ਵਿੱਚ ਇਉਂ ਵਾਪਰਨ ਬਾਰੇ ਲਿਖਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਤੱਕ ਮੈਂ ਉਹਨਾਂ ਦੇ ਨਾਲ ਰਿਹਾ ਮੈਂ ਤੁਹਾਡੇ ਨਾਮ ਦੇ ਰਾਹੀਂ ਜੋ ਨਾਮ ਤੁਸੀਂ ਮੈਨੂੰ ਦਿੱਤਾ ਹੈ, ਉਹਨਾਂ ਨੂੰ ਸੁਰੱਖਿਅਤ ਰੱਖਿਆ ਹੈ । ਮੈਂ ਉਹਨਾਂ ਦੀ ਰੱਖਿਆ ਕੀਤੀ ਅਤੇ ਨਾਸ਼ ਦੇ ਪੁੱਤਰ ਨੂੰ ਛੱਡ ਕੇ ਉਹਨਾਂ ਵਿੱਚੋਂ ਕੋਈ ਨਾਸ਼ ਨਾ ਹੋਇਆ ਤਾਂ ਜੋ ਪਵਿੱਤਰ-ਗ੍ਰੰਥ ਦਾ ਵਚਨ ਪੂਰਾ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਮੈਂ ਉਹਨਾਂ ਦੇ ਨਾਲ ਸੀ, ਮੈਂ ਉਹਨਾਂ ਦੀ ਰੱਖਿਆ ਕੀਤੀ ਅਤੇ ਉਹਨਾਂ ਨੂੰ ਤੁਹਾਡੇ ਨਾਮ ਦੁਆਰਾ ਜੋ ਤੁਸੀਂ ਮੈਨੂੰ ਦਿੱਤਾ ਹੈ ਬਚਾ ਕੇ ਰੱਖਿਆ। ਅਤੇ ਇੱਕ ਨੂੰ ਛੱਡ ਕੋਈ ਵੀ ਨਾਸ਼ ਨਹੀਂ ਹੋਇਆ ਤਾਂ ਕਿ ਬਚਨ ਦਾ ਲਿਖਿਆ ਪੂਰਾ ਹੋ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਜਿੱਨਾ ਚਿਰ ਮੈਂ ਓਹਨਾਂ ਦੇ ਨਾਲ ਸਾਂ ਮੈਂ ਤੇਰੇ ਉਸ ਨਾਮ ਨਾਲ ਜਿਹੜਾ ਤੈਂ ਮੈਨੂੰ ਦਿੱਤਾ ਓਹਨਾਂ ਦੀ ਰੱਛਿਆ ਕੀਤੀ ਅਤੇ ਮੈਂ ਓਹਨਾਂ ਦੀ ਰਾਖੀ ਕੀਤੀ ਅਤੇ ਨਾਸ਼ ਦੇ ਪੁੱਤ੍ਰ ਬਾਝੋਂ ਓਹਨਾਂ ਵਿੱਚੋਂ ਕਿਸੇ ਦਾ ਨਾਸ ਨਾ ਹੋਇਆ ਤਾਂ ਜੋ ਲਿਖਤ ਪੂਰੀ ਹੋਵੇ
Punjabi ERV
ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਨੂੰ ਸੁਰਖਿਅਤ ਰੱਖਿਆ। ਮੈਂ ਉਨ੍ਹਾਂ ਨੂੰ ਤੇਰੇ ਨਾਮ ਦੀ ਸ਼ਕਤੀ ਦੁਆਰਾ ਸੁਰਖਿਅਤ ਰੱਖਿਆ। ਤੇਰੇ ਦਿੱਤੇ ਹੋਏ ਨਾਂ ਦੁਆਰਾ ਮੈਂ ਉਨ੍ਹਾਂ ਦੀ ਰੱਖਿਆ ਕੀਤੀ। ਉਨ੍ਹਾਂ ਵਿੱਚੋਂ ਕੋਈ ਵੀ ਨਹੀਂ ਗੁਆਚਿਆ ਸੀ। ਇੱਕ ਤੋਂ ਇਲਾਵਾ ਜਿਹਡ਼ਾ ਤਬਾਹੀ ਨੂੰ ਸੌਂਪਿਆ ਗਿਆ ਸੀ। ਉਹ ਗੁਆਚ ਗਿਆ ਸੀ। ਕਿਉਂਕਿ ਪੋਥੀ ਵਿੱਚ ਇਉਂ ਵਾਪਰਨ ਬਾਰੇ ਲਿਖਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਦੀ ਸੁਰੱਖਿਆ ਕੀਤੀ, ਮੈਂ ਉਨ੍ਹਾਂ ਦੀ ਤੇਰੇ ਨਾਮ ਨਾਲ ਰੱਖਿਆ ਕੀਤੀ। ਉਨ੍ਹਾਂ ਵਿੱਚੋਂ ਕੋਈ ਵੀ ਨਾਸ ਨਹੀਂ ਹੋਇਆ ਸੀ। ਇੱਕ ਤੋਂ ਇਲਾਵਾ ਜਿਹੜਾ ਤਬਾਹੀ ਨੂੰ ਸੌਂਪਿਆ ਗਿਆ ਸੀ, ਉਹ ਨਾਸ ਹੋਇਆ, ਕਿਉਂਕਿ ਪਵਿੱਤਰ ਗ੍ਰੰਥ ਦੀ ਲਿਖਤ ਪੂਰੀ ਹੋਵੇ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد مَیں اوہناں دے نال ساں تیرے ناں دی راہِیں جیہڑا تُوں مَینُوں دِتّا اے اوہناں دی سنبھالنا کِیتی تے مَیں اوہناں دی راکھی کِیتی۔ تے ہلاکت دے پُتر دے باہجوں کِسے دا ناس نئیں ہویا تاں جو نوِشتہ پُورا ہوئے۔
Punjabi Standard Bible (Punjabi Standard Bible) 2023
ਜਦੋਂ ਮੈਂ ਉਨ੍ਹਾਂ ਦੇ ਨਾਲ ਸੀ ਤਾਂ ਮੈਂ ਤੇਰੇ ਉਸ ਨਾਮ ਵਿੱਚ ਜਿਹੜਾ ਤੂੰ ਮੈਨੂੰ ਦਿੱਤਾ ਹੈ, ਉਨ੍ਹਾਂ ਨੂੰ ਸੁਰੱਖਿਅਤ ਰੱਖਿਆ ਅਤੇ ਉਨ੍ਹਾਂ ਦੀ ਰਾਖੀ ਕੀਤੀ ਅਤੇ ਨਾਸ ਦੇ ਪੁੱਤਰ ਤੋਂ ਇਲਾਵਾ ਕੋਈ ਵੀ ਉਨ੍ਹਾਂ ਵਿੱਚੋਂ ਨਾਸ ਨਹੀਂ ਹੋਇਆ ਤਾਂਕਿ ਲਿਖਤ ਪੂਰੀ ਹੋਵੇ।