John 17:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਪਰ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਉਸ ਨੂੰ ਸਾਰੇ ਲੋਕਾਂ ਦੇ ਉੱਤੇ ਅਧਿਕਾਰ ਦਿੱਤਾ ਹੈ ਤਾਂ ਜੋ ਉਹ ਉਹਨਾਂ ਸਭ ਨੂੰ ਜਿਹੜੇ ਤੁਸੀਂ ਉਸ ਨੂੰ ਦਿੱਤੇ ਹਨ, ਅਨੰਤ ਜੀਵਨ ਦੇਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਤੁਸੀਂ ਉਸਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਹੈ ਤਾਂ ਜੋ ਉਹ ਉਹਨਾਂ ਸਾਰਿਆਂ ਨੂੰ ਸਦੀਪਕ ਜੀਵਨ ਦੇਵੇ ਜੋ ਲੋਕ ਤੁਸੀਂ ਉਸਨੂੰ ਦਿੱਤੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਤੈਂ ਉਹ ਨੂੰ ਸਾਰੇ ਸਰੀਰਾਂ ਉੱਤੇ ਇਖ਼ਤਿਆਰ ਬਖ਼ਸ਼ਿਆ ਭਈ ਉਹ ਉਨ੍ਹਾਂ ਸਭਨਾਂ ਨੂੰ ਜੋ ਤੈਂ ਉਹ ਨੂੰ ਦਿੱਤੇ ਹਨ ਸਦੀਪਕ ਜੀਉਣ ਦੇਵੇ
Punjabi ERV
ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਪਰ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸਨੂੰ ਦਿੱਤੇ ਗਏ ਹਨ, ਸਦੀਵੀ ਜੀਵਨ ਦੇਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیویں تُوں اوہنوں کُل اِنسان اُتّے اختیار دِتّا اے پئی جیہڑے تُوں اوہنوں دِتّے نیں اوہ اوہناں سبھناں نُوں سدا دی زِندگی دیوے۔
Punjabi Standard Bible (Punjabi Standard Bible) 2023
ਕਿਉਂਕਿ ਤੂੰ ਉਸ ਨੂੰ ਸਭ ਸਰੀਰਾਂ ਉੱਤੇ ਅਧਿਕਾਰ ਦਿੱਤਾ ਹੈ ਤਾਂਕਿ ਉਹ ਉਨ੍ਹਾਂ ਸਭਨਾਂ ਨੂੰ ਜੋ ਤੂੰ ਉਸ ਨੂੰ ਦਿੱਤੇ ਹਨ, ਸਦੀਪਕ ਜੀਵਨ ਦੇਵੇ।