John 17:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸੰਪੂਰਣ ਇੱਕਤਰਤਾ ਵਿੱਚ ਰਹਿਣਗੇ ਅਤੇ ਫਿਰ ਦੁਨੀਆਂ ਜਾਣ ਜਾਵੇਗੀ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨੂੰ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਉਹਨਾਂ ਵਿੱਚ ਅਤੇ ਤੁਸੀਂ ਮੇਰੇ ਵਿੱਚ ਹੋ ਤਾਂ ਜੋ ਉਹ ਇੱਕ ਹੋਣ ਦੇ ਲਈ ਪੂਰਨ ਹੋ ਜਾਣ ਤਾਂ ਜੋ ਸੰਸਾਰ ਜਾਣ ਲਵੇ ਕਿ ਤੁਸੀਂ ਹੀ ਮੈਨੂੰ ਭੇਜਿਆ ਹੈ ਅਤੇ ਜਿਸ ਤਰ੍ਹਾਂ ਤੁਸੀਂ ਮੈਨੂੰ ਪਿਆਰ ਕੀਤਾ ਹੈ ਉਸੇ ਤਰ੍ਹਾਂ ਉਹਨਾਂ ਨੂੰ ਵੀ ਪਿਆਰ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਉਹਨਾਂ ਵਿੱਚ ਅਤੇ ਤੁਸੀਂ ਮੇਰੇ ਵਿੱਚ ਤਾਂ ਜੋ ਉਹਨਾਂ ਨੂੰ ਪੂਰੀ ਏਕਤਾ ਵਿੱਚ ਲਿਆਇਆ ਜਾ ਸਕੇ। ਤਦ ਸੰਸਾਰ ਜਾਣ ਜਾਵੇਗਾ ਕਿ ਤੁਸੀਂ ਮੈਨੂੰ ਭੇਜਿਆ ਹੈ ਅਤੇ ਉਹਨਾਂ ਨੂੰ ਉਵੇਂ ਪਿਆਰ ਕੀਤਾ ਹੈ ਜਿਵੇਂ ਤੁਸੀਂ ਮੈਨੂੰ ਪਿਆਰ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਓਹਨਾਂ ਵਿੱਚ ਅਤੇ ਤੂੰ ਮੇਰੇ ਵਿੱਚ ਤਾਂ ਕਿ ਉਹ ਸਿੱਧ ਹੋ ਕੇ ਇੱਕ ਹੋ ਜਾਣ ਭਈ ਜਗਤ ਜਾਣ ਲਵੇ ਜੋ ਤੈਂ ਮੈਨੂੰ ਘੱਲਿਆ ਅਤੇ ਓਹਨਾਂ ਨਾਲ ਪਿਆਰ ਕੀਤਾ ਜਿਵੇਂ ਤੈਂ ਮੇਰੇ ਨਾਲ ਪਿਆਰ ਕੀਤਾ
Punjabi ERV
ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸੰਪੂਰਣ ਇਕੱਤਰਤਾ ਵਿੱਚ ਰਹਿਣਗੇ ਅਤੇ ਫਿਰ ਦੁਨੀਆਂ ਜਾਣ ਜਾਵੇਗੀ ਕਿ ਤੂੰ ਹੀ ਹੈ ਜਿਸਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨੂੰ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸਿੱਧ ਹੋਣ ਅਤੇ ਸੰਸਾਰ ਜਾਣ ਜਾਵੇਗਾ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨਾਲ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں اوہناں وِچ تے تُوں میرے وِچ تاں جو کامِل ہو کے اِک ہو جان۔ تے دُنیا جانے پئی تُوں مَینُوں گھلّیا۔ تے جِس طرح تُوں مَینُوں پیار کِیتا اوسے طرح تُوں اوہناں نُوں وی پیار کِیتا۔
Punjabi Standard Bible (Punjabi Standard Bible) 2023
ਮੈਂ ਉਨ੍ਹਾਂ ਵਿੱਚ ਅਤੇ ਤੂੰ ਮੇਰੇ ਵਿੱਚ, ਤਾਂਕਿ ਉਹ ਸਿੱਧ ਹੋ ਕੇ ਇੱਕ ਹੋ ਜਾਣ ਅਤੇ ਸੰਸਾਰ ਜਾਣ ਲਵੇ ਕਿ ਤੂੰ ਮੈਨੂੰ ਭੇਜਿਆ ਹੈ ਅਤੇ ਜਿਵੇਂ ਤੂੰ ਮੇਰੇ ਨਾਲ ਪਿਆਰ ਕੀਤਾ ਉਸੇ ਤਰ੍ਹਾਂ ਉਨ੍ਹਾਂ ਨਾਲ ਵੀ ਪਿਆਰ ਕੀਤਾ।