John 17:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿੱਥੇ ਮੈਂ ਹਾਂ ਉਹ ਉੱਥੇ ਹੋਣ ਤਾਂ ਜੋ ਉਹ ਮਹਿਮਾ ਵੇਖ ਸੱਕਣ ਜੋ ਤੂੰ ਮੈਨੂੰ ਦਿੱਤੀ ਹੈ। ਤੂੰ ਮੈਨੂੰ ਇਸ ਜੱਗਤ ਦੀ ਸਿਰਜਣਾ ਤੋਂ ਵੀ ਪਹਿਲਾਂ ਪਿਆਰ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਇਸ ਲਈ ਹੇ ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਤੁਸੀਂ ਮੈਨੂੰ ਦਿੱਤੇ ਹਨ, ਉਹ ਵੀ ਜਿੱਥੇ ਮੈਂ ਹਾਂ ਉੱਥੇ ਹੋਣ ਤਾਂ ਜੋ ਉਹ ਮੇਰੀ ਵਡਿਆਈ ਦੇਖਣ ਜਿਹੜੀ ਤੁਸੀਂ ਮੈਨੂੰ ਦਿੱਤੀ ਹੈ ਕਿਉਂਕਿ ਤੁਸੀਂ ਮੈਨੂੰ ਸੰਸਾਰ ਦੀ ਰਚਨਾ ਤੋਂ ਪਹਿਲਾਂ ਹੀ ਪਿਆਰ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹੇ ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੁਸੀਂ ਮੈਨੂੰ ਦਿੱਤੇ ਹਨ ਜਿੱਥੇ ਮੈਂ ਹਾਂ ਓਹ ਵੀ ਮੇਰੇ ਨਾਲ ਹੋਣ ਅਤੇ ਓਹ ਮੇਰੀ ਮਹਿਮਾ ਜੋ ਤੁਸੀਂ ਮੈਨੂੰ ਦਿੱਤੀ ਹੈ ਵੇਖਣ, ਕਿਉਂਕਿ ਤੁਸੀਂ ਜਗਤ ਦੇ ਬਣਾਉਣ ਤੋਂ ਪਹਿਲਾਂ ਮੈਨੂੰ ਪਿਆਰ ਕਰਦੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਿਤਾ ਮੈਂ ਚਾਹੁੰਦਾ ਹਾਂ ਭਈ ਜਿਹੜੇ ਤੈਂ ਮੈਨੂੰ ਦਿੱਤੇ ਸੋ ਜਿੱਥੇ ਮੈਂ ਹਾਂ ਓਹ ਵੀ ਮੇਰੇ ਨਾਲ ਹੋਂਣ ਤਾਂ ਜੋ ਓਹ ਮੇਰੀ ਵਡਿਆਈ ਜੋ ਤੈਂ ਮੈਨੂੰ ਦਿੱਤੀ ਹੈ ਵੇਖਣ ਕਿਉਂਕਿ ਤੈਂ ਮੇਰੇ ਨਾਲ ਜਗਤ ਦੀ ਨੀਉਂ ਧਰਨ ਤੋਂ ਅੱਗੇ ਹੀ ਪਿਆਰ ਕੀਤਾ
Punjabi ERV
ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹਡ਼ੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿਥੇ ਮੈਂ ਹਾਂ ਉਹ ਉਥੇ ਹੋਣ ਤਾਂ ਜੋ ਉਹ ਮਹਿਮਾ ਵੇਖ ਸਕਣ ਜੋ ਤੂੰ ਮੈਨੂੰ ਦਿੱਤੀ ਹੈ। ਤੂੰ ਮੈਨੂੰ ਇਸ ਜਗ੍ਗ ਦੀ ਸਿਰਜਣਾ ਤੋਂ ਵੀ ਪਹਿਲਾਂ ਪਿਆਰ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਹੇ ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿੱਥੇ ਮੈਂ ਹਾਂ ਉਹ ਉੱਥੇ ਹੋਣ ਤਾਂ ਜੋ ਉਹ ਵਡਿਆਈ ਵੇਖ ਸਕਣ ਜੋ ਤੂੰ ਮੈਨੂੰ ਦਿੱਤੀ ਹੈ। ਤੂੰ ਮੈਨੂੰ ਇਸ ਸੰਸਾਰ ਦੇ ਸਿਰਜਣ ਤੋਂ ਵੀ ਪਹਿਲਾਂ ਪਿਆਰ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اَے باپ مَیں چاہناں آں پئی جِتّھے مَیں آں اوہ وی جیہڑے تُوں مَینُوں دِتّے نیں۔ میرے نال ہون۔ تاں جو اوہ میرا جلال جیہڑا تُوں مَینُوں دِتّا اے ویکھن کیوں جو تُوں دُنیا دے بنن توں پہلا ای مَینُوں پیار کِیتا۔
Punjabi Standard Bible (Punjabi Standard Bible) 2023
“ਹੇ ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਤੂੰ ਮੈਨੂੰ ਦਿੱਤੇ ਹਨ ਉਹ ਵੀ ਮੇਰੇ ਨਾਲ ਉੱਥੇ ਹੋਣ ਜਿੱਥੇ ਮੈਂ ਹਾਂ ਤਾਂਕਿ ਉਹ ਮੇਰੀ ਉਸ ਮਹਿਮਾ ਨੂੰ ਵੇਖਣ ਜਿਹੜੀ ਤੂੰ ਮੈਨੂੰ ਦਿੱਤੀ ਹੈ, ਕਿਉਂਕਿ ਸੰਸਾਰ ਦੀ ਰਚਨਾ ਤੋਂ ਪਹਿਲਾਂ ਤੂੰ ਮੇਰੇ ਨਾਲ ਪਿਆਰ ਕੀਤਾ।