John 18:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਪ੍ਰਾਰਥਨਾ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉੱਥੋਂ ਚੱਲਾ ਗਿਆ। ਉਹ ਕਿਦਰੋਨ ਦੀ ਘਾਟੀ ਦੇ ਦੂਸਰੇ ਪਾਸੇ ਚੱਲੇ ਗਏ। ਉੱਥੇ ਜੈਤੂਨ ਦੇ ਰੁੱਖਾਂ ਦਾ ਬਾਗ ਸੀ। ਯਿਸੂ ਅਤੇ ਉਸ ਦੇ ਚੇਲੇ ਉੱਥੇ ਚੱਲੇ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਪ੍ਰਾਰਥਨਾ ਕਰਨ ਦੇ ਬਾਅਦ ਯਿਸੂ ਆਪਣੇ ਚੇਲਿਆਂ ਦੇ ਨਾਲ ਕਿਦਰੋਨ ਦੇ ਨਾਲੇ ਦੇ ਪਾਰ ਗਏ । ਉੱਥੇ ਇੱਕ ਬਾਗ਼ ਸੀ ਜਿਸ ਵਿੱਚ ਉਹ ਆਪਣੇ ਚੇਲਿਆਂ ਦੇ ਨਾਲ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਪ੍ਰਾਰਥਨਾ ਕਰ ਚੁੱਕੇ ਸਨ, ਤਾਂ ਯਿਸ਼ੂ ਆਪਣੇ ਚੇਲਿਆਂ ਨਾਲ ਕਿਦਰੋਨ ਘਾਟੀ ਨੂੰ ਪਾਰ ਕਰ ਇੱਕ ਬਾਗ ਵਿੱਚ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਏਹ ਗੱਲਾਂ ਕਹਿ ਕੇ ਆਪਣੇ ਚੇਲਿਆਂ ਸਣੇ ਕਿਦਰੋਨ ਦੇ ਨਾਲੇ ਦੇ ਪਾਰ ਚੱਲਿਆ ਗਿਆ । ਉੱਥੇ ਇੱਕ ਬਾਗ ਸੀ ਜਿਹ ਦੇ ਵਿੱਚ ਉਹ ਅਤੇ ਉਹ ਦੇ ਚੇਲੇ ਜਾ ਵੜੇ
Punjabi ERV
ਜਦੋਂ ਯਿਸੂ ਅਰਦਾਸ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉਥੋਂ ਚਲਾ ਗਿਆ। ਉਹ ਕਿਦਰੋਨ ਦੀ ਘਾਟੀ ਦੇ ਦੂਸਰੇ ਪਾਸੇ ਚਲੇ ਗਏ। ਉਥੇ ਜੈਤੂਨ ਦੇ ਰੁਖਾਂ ਦਾ ਬਾਗ ਸੀ। ਯਿਸੂ ਅਤੇ ਉਸਦੇ ਚੇਲੇ ਉਥੇ ਚਲੇ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਯਿਸੂ ਗੱਲਾਂ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉਹ ਕਿਦਰੋਨ ਦਰਿਆ ਦੇ ਪਾਰ ਚਲੇ ਗਏ। ਉੱਥੇ ਇੱਕ ਜੈਤੂਨ ਦੇ ਰੁੱਖਾਂ ਦਾ ਬਾਗ਼ ਸੀ, ਯਿਸੂ ਅਤੇ ਉਸ ਦੇ ਚੇਲੇ ਉੱਥੇ ਚਲੇ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ گلّاں آکھ کے یِسُوع اپنے شاگِرداں نال قِدرون دے نالیوں پار گیا اوتھے اِک باغ سی جِہدے وِچ اوہ تے اوہدے شاگِرد جاوڑے۔
Punjabi Standard Bible (Punjabi Standard Bible) 2023
ਜਦੋਂ ਯਿਸੂ ਇਹ ਗੱਲਾਂ ਕਹਿ ਚੁੱਕਾ ਤਾਂ ਆਪਣੇ ਚੇਲਿਆਂ ਦੇ ਨਾਲ ਕਿਦਰੋਨ ਨਾਲੇ ਦੇ ਪਾਰ ਚਲਾ ਗਿਆ। ਉੱਥੇ ਇੱਕ ਬਾਗ ਸੀ, ਜਿਸ ਵਿੱਚ ਉਸ ਨੇ ਅਤੇ ਉਸ ਦੇ ਚੇਲਿਆਂ ਨੇ ਪ੍ਰਵੇਸ਼ ਕੀਤਾ।