John 18:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਮੈਂ ਹਮੇਸ਼ਾ ਲੋਕਾਂ ਨੂੰ ਖੁਲ੍ਹੇਆਮ ਬੋਲਿਆ ਹਾਂ। ਮੈਂ ਹਮੇਸ਼ਾ ਪ੍ਰਾਰਥਨਾ ਸਥਾਨ ਅਤੇ ਮੰਦਰ ਵਿੱਚ ਹੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇੱਕਤਰ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਮੈਂ ਸਾਰਿਆਂ ਦੇ ਨਾਲ ਖੁੱਲ੍ਹੇਆਮ ਗੱਲਾਂ ਕੀਤੀਆਂ ਹਨ । ਮੈਂ ਹਮੇਸ਼ਾ ਪ੍ਰਾਰਥਨਾ ਘਰਾਂ ਅਤੇ ਹੈਕਲ ਵਿੱਚ ਜਿੱਥੇ ਸਾਰੇ ਯਹੂਦੀ ਆਉਂਦੇ ਹਨ, ਸਿੱਖਿਆ ਦਿੱਤੀ ਹੈ । ਮੈਂ ਕਦੀ ਵੀ ਕੁਝ ਲੁਕਾ ਕੇ ਨਹੀਂ ਕਿਹਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਂ ਦੁਨੀਆਂ ਨਾਲ ਖੁੱਲ੍ਹ ਕੇ ਬੋਲਿਆ,” ਯਿਸ਼ੂ ਨੇ ਜਵਾਬ ਦਿੱਤਾ। “ਮੈਂ ਹਮੇਸ਼ਾ ਪ੍ਰਾਰਥਨਾ ਸਥਾਨਾਂ ਜਾਂ ਹੈਕਲ ਵਿੱਚ ਉਪਦੇਸ਼ ਦਿੱਤਾ, ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ। ਮੈਂ ਗੁਪਤ ਰੂਪ ਵਿੱਚ ਕੁਝ ਨਹੀਂ ਕਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਮੈਂ ਜਗਤ ਨਾਲ ਖੋਲ੍ਹ ਕੇ ਗੱਲਾਂ ਕੀਤੀਆਂ ਹਨ । ਮੈਂ ਸਮਾਜ ਅਤੇ ਹੈਕਲ ਵਿੱਚ ਜਿੱਥੇ ਸਭ ਯਹੂਦੀ ਇਕੱਠੇ ਹੁੰਦੇ ਹਨ ਸਦਾ ਉਪਦੇਸ਼ ਕੀਤਾ ਹੈ ਅਤੇ ਮੈਂ ਓਹਲੇ ਵਿੱਚ ਕੁਝ ਨਹੀਂ ਕਿਹਾ
Punjabi ERV
ਯਿਸੂ ਨੇ ਆਖਿਆ, “ਮੈਂ ਹਮੇਸ਼ਾ ਲੋਕਾਂ ਨੂੰ ਖੁਲ੍ਹੇਆਮ ਬੋਲਿਆ ਹਾਂ। ਮੈਂ ਹਮੇਸ਼ਾ ਪ੍ਰਾਰਥਨਾ ਸਥਾਨ ਅਤੇ ਮੰਦਰ ਵਿੱਚ ਹੀ ਉਪਦੇਸ਼ ਦਿੱਤੇ ਹਨ, ਜਿਥੇ ਸਾਰੇ ਯਹੂਦੀ ਇਕੱਤਰ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿਖਿਆ ਨਹੀਂ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਆਖਿਆ, “ਮੈਂ ਸਦਾ ਲੋਕਾਂ ਨੂੰ ਖੁੱਲ੍ਹ ਕੇ ਬੋਲਿਆ ਹਾਂ। ਮੈਂ ਹਮੇਸ਼ਾਂ ਪ੍ਰਾਰਥਨਾ ਘਰ ਅਤੇ ਹੈਕਲ ਵਿੱਚ ਵੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں جواب دِتّا پئی مَیں کُھلّم کُھلا دُنیا وِچ گلّاں کِیتیاں نیں تے ہمیش عبادت خانے تے ہیکل وِچ جِتّھے سارے یہُودی اکٹّھے ہوندے نیں مَیں تعلِیم دِتّی۔ تے چُھپا کے مَیں کُجھ نئیں آکھیا۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਮੈਂ ਸੰਸਾਰ ਨਾਲ ਖੁੱਲ੍ਹੇਆਮ ਗੱਲਾਂ ਕੀਤੀਆਂ; ਮੈਂ ਹਮੇਸ਼ਾ ਹੀ ਸਭਾ-ਘਰ ਅਤੇ ਹੈਕਲ ਵਿੱਚ ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ, ਉਪਦੇਸ਼ ਦਿੱਤਾ ਅਤੇ ਗੁਪਤ ਵਿੱਚ ਕੁਝ ਨਹੀਂ ਕਿਹਾ।