John 18:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਮਊਨ ਪਤਰਸ ਅੱਗ ਕੋਲ ਖੜ੍ਹਾ ਸੀ ਅਤੇ ਆਪਣੇ-ਆਪ ਨੂੰ ਨਿਘਾ ਕਰ ਰਿਹਾ ਸੀ। ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਰ ਪਤਰਸ ਨੇ ਹਾਮੀ ਨਾ ਭਰੀ। ਉਸ ਨੇ ਕਿਹਾ, “ਨਹੀਂ, ਮੈਂ ਨਹੀਂ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸ਼ਮਊਨ ਪਤਰਸ ਅਜੇ ਤੱਕ ਉੱਥੇ ਖੜ੍ਹਾ ਅੱਗ ਸੇਕ ਰਿਹਾ ਸੀ । ਇਸ ਲਈ ਲੋਕਾਂ ਨੇ ਉਸ ਨੂੰ ਕਿਹਾ, “ਕੀ ਤੂੰ ਵੀ ਉਸ ਆਦਮੀ ਦੇ ਚੇਲਿਆਂ ਦੇ ਵਿੱਚੋਂ ਨਹੀਂ ਹੈਂ?” ਉਸ ਨੇ ਇਨਕਾਰ ਕੀਤਾ ਅਤੇ ਕਿਹਾ, “ਨਹੀਂ, ਮੈਂ ਨਹੀਂ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਦੌਰਾਨ, ਸ਼ਿਮਓਨ ਪਤਰਸ ਅਜੇ ਵੀ ਉੱਥੇ ਅੱਗ ਸੇਕ ਰਿਹਾ ਸੀ। ਤਾਂ ਹੋਰਾਂ ਨੇ ਜੋ ਉੱਥੇ ਖੜ੍ਹੇ ਸਨ ਉਸ ਨੂੰ ਪੁੱਛਿਆ, “ਕੀ ਤੂੰ ਵੀ ਕਿਤੇ ਉਸ ਦਾ ਚੇਲਾ ਤਾਂ ਨਹੀਂ?” ਉਸ ਨੇ ਇਸ ਤੋਂ ਇਨਕਾਰ ਕਰਦਿਆਂ ਕਿਹਾ, “ਮੈਂ ਨਹੀਂ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਮਊਨ ਪਤਰਸ ਖੜਾ ਸੇਕਦਾ ਸੀ। ਸੋ ਉਨ੍ਹਾਂ ਉਸ ਨੂੰ ਪੁੱਛਿਆ, ਕੀ ਤੂੰ ਉਹ ਦੇ ਚੇਲਿਆਂ ਵਿੱਚੋਂ ਹੈਂॽ ਉਹ ਮੁੱਕਰ ਗਿਆ ਅਤੇ ਬੋਲਿਆ, ਮੈਂ ਨਹੀਂ ਹਾਂ
Punjabi ERV
ਸ਼ਮਊਨ ਪਤਰਸ ਅੱਗ ਕੋਲ ਖਢ਼ਾ ਸੀ ਅਤੇ ਆਪਣੇ-ਆਪ ਨੂੰ ਨਿਘਾ ਕਰ ਰਿਹਾ ਸੀ। ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਰ ਪਤਰਸ ਨੇ ਹਾਮੀ ਨਾ ਭਰੀ। ਉਸਨੇ ਕਿਹਾ, “ਨਹੀਂ, ਮੈਂ ਨਹੀਂ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਮਊਨ ਪਤਰਸ ਅੱਗ ਕੋਲ ਖੜ੍ਹਾ ਅੱਗ ਸੇਕ ਰਿਹਾ ਸੀ। ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਰ ਪਤਰਸ ਨੇ ਹਾਮੀ ਨਾ ਭਰੀ। ਉਸ ਨੇ ਕਿਹਾ, “ਨਹੀਂ, ਮੈਂ ਨਹੀਂ ਹਾਂ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے شمعُون پطرس کھلو کے اَگ پیا سیکدا سی تَد اوہناں اوہنوں آکھیا تُوں وی اوہدے شاگِرداں وِچوں ایں؟ اوہ مُکّر پیا تے آکھیا مَیں نئیں آں۔
Punjabi Standard Bible (Punjabi Standard Bible) 2023
ਹੁਣ ਸ਼ਮਊਨ ਪਤਰਸ ਖੜ੍ਹਾ ਅੱਗ ਸੇਕ ਰਿਹਾ ਸੀ। ਉਨ੍ਹਾਂ ਨੇ ਉਸ ਨੂੰ ਕਿਹਾ, “ਕੀ ਤੂੰ ਵੀ ਉਸ ਦੇ ਚੇਲਿਆਂ ਵਿੱਚੋਂ ਨਹੀਂ?” ਉਸ ਨੇ ਇਨਕਾਰ ਕਰਕੇ ਕਿਹਾ, “ਮੈਂ ਨਹੀਂ ਹਾਂ।”