John 18:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਦਾਰ ਜਾਜਕ ਦੇ ਸੇਵਕਾਂ ਵਿੱਚੋਂ ਇੱਕ ਉੱਥੇ ਸੀ ਅਤੇ ਇਹ ਆਦਮੀ ਉਹ ਮਨੁੱਖ ਦਾ ਸੰਬੰਧੀ ਸੀ ਜਿਸਦਾ ਪਤਰਸ ਨੇ ਕੰਨ ਵੱਢਿਆ ਸੀ ਤਾਂ ਉਸ ਸੇਵਕ ਨੇ ਕਿਹਾ, “ਕੀ ਮੈਂ ਤੈਨੂੰ ਉਸ ਆਦਮੀ (ਯਿਸੂ) ਨਾਲ ਬਾਗ ਵਿੱਚ ਵੇਖਿਆ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਹਾਂ-ਪੁਰੋਹਿਤ ਦੇ ਸੇਵਕਾਂ ਵਿੱਚੋਂ ਇੱਕ ਜੋ ਉਸ ਆਦਮੀ ਦਾ ਰਿਸ਼ਤੇਦਾਰ ਸੀ ਜਿਸ ਦਾ ਕੰਨ ਪਤਰਸ ਨੇ ਵੱਢਿਆ ਸੀ, ਉਸ ਨੇ ਕਿਹਾ, “ਕੀ ਮੈਂ ਤੈਨੂੰ ਬਾਗ਼ ਵਿੱਚ ਉਸ ਦੇ ਨਾਲ ਨਹੀਂ ਦੇਖਿਆ ਸੀ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਹਾਂ ਜਾਜਕ ਦੇ ਇੱਕ ਸੇਵਕ ਨੇ ਜੋ ਉਸ ਆਦਮੀ ਦਾ ਰਿਸ਼ਤੇਦਾਰ ਸੀ, ਜਿਸ ਦਾ ਕੰਨ ਪਤਰਸ ਨੇ ਵੱਢਿਆ ਸੀ, ਨੇ ਉਸਨੂੰ ਲਲਕਾਰਿਆ, “ਕੀ ਮੈਂ ਤੈਨੂੰ ਉਸ ਨਾਲ ਬਗੀਚੇ ਵਿੱਚ ਨਹੀਂ ਸੀ ਵੇਖਿਆ?”
Punjabi Bible 2016 - ਪਵਿੱਤਰ ਬਾਈਬਲ O.V.
ਸਰਦਾਰ ਜਾਜਕ ਦੇ ਚਾਕਰਾਂ ਵਿੱਚੋਂ ਇੱਕ ਨੇ ਜਿਹੜਾ ਉਸ ਮਨੁੱਖ ਦਾ ਸਾਕ ਸੀ ਜਿਹ ਦਾ ਕੰਨ ਪਤਰਸ ਨੇ ਉਡਾ ਦਿੱਤਾ ਸੀ ਆਖਿਆ, ਭਲਾ ਮੈਂ ਤੈਨੂੰ ਉਹ ਦੇ ਨਾਲ ਬਾਗ ਵਿੱਚ ਨਹੀਂ ਵੇਖਿਆॽ
Punjabi ERV
ਸਰਦਾਰ ਜਾਜਕ ਦੇ ਸੇਵਕਾਂ ਵਿੱਚੋਂ ਇੱਕ ਉਥੇ ਸੀ ਅਤੇ ਇਹ ਆਦਮੀ ਉਹ ਮਨੁੱਖ ਦਾ ਸੰਬੰਧੀ ਸੀ ਜਿਸਦਾ ਪਤਰਸ ਨੇ ਕੰਨ ਵਢਿਆ ਸੀ ਤਾਂ ਉਸ ਸੇਵਕ ਨੇ ਕਿਹਾ, “ਕੀ ਮੈਂ ਤੈਨੂੰ ਉਸ ਆਦਮੀ (ਯਿਸੂ) ਨਾਲ ਬਾਗ ਵਿੱਚ ਵੇਖਿਆ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਧਾਨ ਜਾਜਕ ਦੇ ਨੌਕਰਾਂ ਵਿੱਚੋਂ ਇੱਕ ਉੱਥੇ ਸੀ ਅਤੇ ਇਹ ਆਦਮੀ ਉਹ ਮਨੁੱਖ ਦਾ ਸੰਬੰਧੀ ਸੀ ਜਿਸ ਦਾ ਪਤਰਸ ਨੇ ਕੰਨ ਵੱਢ ਦਿੱਤਾ ਸੀ ਤਾਂ ਉਸ ਨੌਕਰ ਨੇ ਕਿਹਾ, “ਕੀ ਮੈਂ ਤੈਨੂੰ ਉਸ ਆਦਮੀ (ਯਿਸੂ) ਨਾਲ ਬਾਗ਼ ਵਿੱਚ ਵੇਖਿਆ ਸੀ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سردار کاہِن دے نَوکراں وِچوں اِک نیں جیہڑا اوہدا ساک سی جِہدا کنّ پطرس وَڈّھ سُٹّیا سی آکھیا مَیں تینُوں اوہدے نال باغ وِچ نئیں سی ویکھیا؟
Punjabi Standard Bible (Punjabi Standard Bible) 2023
ਮਹਾਂਯਾਜਕ ਦੇ ਦਾਸਾਂ ਵਿੱਚੋਂ ਇੱਕ ਨੇ ਜਿਹੜਾ ਉਸ ਵਿਅਕਤੀ ਦਾ ਰਿਸ਼ਤੇਦਾਰ ਸੀ ਜਿਸ ਦਾ ਕੰਨ ਪਤਰਸ ਨੇ ਲਾਹ ਸੁੱਟਿਆ ਸੀ, ਕਿਹਾ, “ਕੀ ਮੈਂ ਤੈਨੂੰ ਉਸ ਦੇ ਨਾਲ ਬਾਗ ਵਿੱਚ ਨਹੀਂ ਵੇਖਿਆ ਸੀ?”