John 18:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਿਹਰੀ ਚੋਂ ਕੱਢ ਕੇ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਿਹਰੀ ਦੇ ਅੰਦਰ ਨਹੀਂ ਗਏ। ਉਹ ਆਪਣੇ-ਆਪ ਨੂੰ ਭ੍ਰਿਸ਼ਟ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਕਰਨਾ ਚਾਹੁੰਦੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹ ਯਿਸੂ ਨੂੰ ਕਾਇਫ਼ਾ ਦੇ ਘਰ ਤੋਂ ਰੋਮੀ ਰਾਜਪਾਲ ਦੇ ਰਾਜਭਵਨ ਵਿੱਚ ਲੈ ਗਏ । ਅਜੇ ਬਹੁਤ ਸਵੇਰ ਸੀ ਅਤੇ ਯਹੂਦੀ ਅਧਿਕਾਰੀ ਆਪ ਰਾਜਭਵਨ ਦੇ ਅੰਦਰ ਨਾ ਗਏ ਕਿ ਕਿਤੇ ਉਹ ਪਸਾਹ ਖਾਣ ਤੋਂ ਪਹਿਲਾਂ ਅਸ਼ੁੱਧ ਨਾ ਹੋ ਜਾਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਹੂਦੀ ਆਗੂਵੇ ਯਿਸ਼ੂ ਨੂੰ ਕਯਾਫ਼ਾਸ ਤੋਂ ਰੋਮੀ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਇਹ ਤੜਕੇ ਸਵੇਰ ਦਾ ਵੇਲਾ ਸੀ, ਅਤੇ ਰਸਮੀ ਅਸ਼ੁੱਧਤਾ ਤੋਂ ਬਚਣ ਲਈ ਉਹ ਮਹਿਲ ਵਿੱਚ ਦਾਖਲ ਨਹੀਂ ਹੋਏ, ਕਿਉਂਕਿ ਉਹ ਪਸਾਹ ਦਾ ਭੋਜਨ ਖਾਣ ਦੇ ਯੋਗ ਹੋਣਾ ਚਾਹੁੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਿਸੂ ਨੂੰ ਕਯਾਫ਼ਾ ਦੇ ਕੋਲੋਂ ਹਾਕਮ ਦੀ ਕਚਹਿਰੀ ਲੈ ਗਏ ਅਤੇ ਸਞੇਰ ਦਾ ਵੇਲਾ ਸੀ ਉਹ ਆਪ ਕਚਹਿਰੀ ਦੇ ਅੰਦਰ ਨਾ ਗਏ ਭਈ ਕਿਤੇ ਭ੍ਰਿਸ਼ਟ ਨਾ ਹੋ ਜਾਣ ਪਰ ਪਸਾਹ ਦਾ ਭੋਜਨ ਖਾ ਸੱਕਣ
Punjabi ERV
ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਿਹਰੀ ਚੋਂ ਕਢਕੇ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਿਹਰੀ ਦੇ ਅੰਦਰ ਨਹੀਂ ਗਏ। ਉਹ ਆਪਣੇ-ਆਪ ਨੂੰ ਭ੍ਰਿਸ਼ਟ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਕਰਨਾ ਚਾਹੁਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਹਿਰੀ ਚੋਂ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਹਿਰੀ ਦੇ ਅੰਦਰ ਨਹੀਂ ਗਏ। ਉਹ ਆਪਣੇ ਆਪ ਨੂੰ ਅਸ਼ੁੱਧ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਖਾਣਾ ਚਾਹੁੰਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ یِسُوع نُوں کائفا کولوں کچہری وِچ لے گئے تے سویر دا ویلا سی۔ تے اوہ آپ کچہری دے اندر نا وڑے پئی کِتے پلِیت نا ہو جان پر فسح کھا سکن۔
Punjabi Standard Bible (Punjabi Standard Bible) 2023
ਫਿਰ ਉਹ ਯਿਸੂ ਨੂੰ ਕਯਾਫ਼ਾ ਦੇ ਕੋਲੋਂ ਰਾਜਭਵਨ ਵਿੱਚ ਲੈ ਗਏ ਅਤੇ ਅਜੇ ਤੜਕਾ ਹੀ ਸੀ, ਪਰ ਉਹ ਰਾਜਭਵਨ ਦੇ ਅੰਦਰ ਨਾ ਗਏ ਕਿ ਕਿਤੇ ਭ੍ਰਿਸ਼ਟ ਨਾ ਹੋ ਜਾਣ ਅਤੇ ਪਸਾਹ ਖਾ ਸਕਣ।