John 18:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯਹੂਦਾ ਉੱਥੇ ਸੈਨਕਾਂ ਦਾ ਇੱਕ ਜਿੱਥੇਾ ਲੈ ਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਯਹੂਦਾ ਸਿਪਾਹੀਆਂ, ਮਹਾਂ-ਪੁਰੋਹਿਤਾਂ ਅਤੇ ਫ਼ਰੀਸੀਆਂ ਦੇ ਕੁਝ ਸੇਵਕਾਂ ਦੇ ਇੱਕ ਦਲ ਨੂੰ ਨਾਲ ਲੈ ਕੇ ਉੱਥੇ ਆਇਆ । ਉਹਨਾਂ ਦੇ ਕੋਲ ਲਾਲਟੈਨਾਂ, ਮਸ਼ਾਲਾਂ ਅਤੇ ਹਥਿਆਰ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਯਹੂਦਾਹ ਬਾਗ ਵਿੱਚ ਆਇਆ ਅਤੇ ਉਸ ਨਾਲ ਸਿਪਾਹੀਆਂ ਦਾ ਇੱਕ ਕਾਫ਼ਲਾ ਅਤੇ ਕੁਝ ਅਧਿਕਾਰੀ ਮੁੱਖ ਜਾਜਕਾਂ ਵੱਲੋਂ ਅਤੇ ਕੁਝ ਫ਼ਰੀਸੀ ਸਨ। ਉਹ ਦੀਵਿਆਂ, ਮਸ਼ਾਲਾਂ ਅਤੇ ਹਥਿਆਰਾਂ ਨੂੰ ਲੈ ਕੇ ਆਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਯਹੂਦਾ ਸਿਪਾਹੀਆਂ ਦਾ ਇੱਕ ਜੱਥਾ ਅਤੇ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਦੀ ਵੱਲੋਂ ਪਿਆਦੇ ਲੈ ਕੇ ਦੀਵਿਆਂ ਅਰ ਮਸਾਲਾਂ ਅਰ ਸ਼ਸਤਰਾਂ ਨਾਲ ਉੱਥੇ ਆਇਆ
Punjabi ERV
ਫ਼ਿਰ ਯਹੂਦਾ ਉਥੇ ਸੈਨਕਾਂ ਦਾ ਇੱਕ ਜਥਾ ਲੈਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਿਰ ਯਹੂਦਾ ਉੱਥੇ ਸਿਪਾਹੀਆਂ ਦਾ ਇੱਕ ਜੱਥਾ ਲੈ ਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو یہُوداہ سپاہیاں دی پلٹن تے سردار کاہِناں نیں فرِیسیاں ولّوں پیادے لے کے لالٹیناں تے مسالاں تے ہتّھیاراں سَنے اوتھے آیا۔
Punjabi Standard Bible (Punjabi Standard Bible) 2023
ਤਦ ਯਹੂਦਾ ਸੈਨਾ ਦੇ ਇੱਕ ਦਲ ਨੂੰ ਅਤੇ ਪ੍ਰਧਾਨ ਯਾਜਕਾਂ ਅਤੇ ਫ਼ਰੀਸੀਆਂ ਦੇ ਸੇਵਕਾਂ ਨੂੰ ਲੈ ਕੇ ਲਾਲਟੈਨਾਂ, ਮਸ਼ਾਲਾਂ ਅਤੇ ਹਥਿਆਰਾਂ ਨਾਲ ਉੱਥੇ ਆਇਆ।