John 18:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪਣੇ-ਆਪ ਹੀ ਇਸ ਨੂੰ ਲੈ ਜਾਵੋ ਅਤੇ ਆਪਣੀ ਸ਼ਰ੍ਹਾ ਅਨੁਸਾਰ ਇਸਦਾ ਨਿਆਂ ਕਰੋ।” ਯਹੂਦੀਆਂ ਨੇ ਜਵਾਬ ਦਿੱਤਾ, “ਪਰ ਤੁਹਾਡੀ ਸ਼ਰ੍ਹਾ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਿਲਾਤੁਸ ਨੇ ਉਹਨਾਂ ਨੂੰ ਕਿਹਾ, “ਤੁਸੀਂ ਇਸ ਨੂੰ ਲੈ ਜਾਓ ਅਤੇ ਆਪਣੇ ਕਾਨੂੰਨ ਦੇ ਅਨੁਸਾਰ ਇਸ ਦਾ ਨਿਆਂ ਕਰੋ ।” ਪਰ ਉਹ ਬੋਲੇ, “ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦਾ ਅਧਿਕਾਰ ਨਹੀਂ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਲਾਤੁਸ ਨੇ ਕਿਹਾ, “ਤੁਸੀਂ ਉਸਨੂੰ ਲੈ ਜਾਓ ਅਤੇ ਆਪਣੇ ਨਿਯਮਾਂ ਅਨੁਸਾਰ ਉਸ ਦਾ ਨਿਆਂ ਕਰੋ।” “ਪਰ ਸਾਨੂੰ ਕਿਸੇ ਨੂੰ ਮਾਰਨ ਦਾ ਅਧਿਕਾਰ ਨਹੀਂ ਹੈ,” ਯਹੂਦੀਆਂ ਨੇ ਇਤਰਾਜ਼ ਜਤਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪੋ ਇਹ ਨੂੰ ਲੈ ਜਾਓ ਅਤੇ ਆਪਣੀ ਸ਼ਰਾ ਅਨੁਸਾਰ ਉਹ ਦਾ ਨਿਬੇੜਾ ਕਰੋ। ਯਹੂਦੀਆਂ ਨੇ ਉਹ ਨੂੰ ਆਖਿਆ ਭਈ ਕਿਸੇ ਨੂੰ ਕਤਲ ਕਰਨਾ ਸਾਡੇ ਵੱਸ ਨਹੀਂ
Punjabi ERV
ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪਣੇ-ਆਪ ਹੀ ਇਸਨੂੰ ਲੈ ਜਾਵੋ ਅਤੇ ਆਪਣੀ ਸ਼ਰ੍ਹਾ ਅਨੁਸਾਰ ਇਸਦਾ ਨਿਰਣਾ ਕਰੋ।” ਯਹੂਦੀਆਂ ਨੇ ਜਵਾਬ ਦਿੱਤਾ, “ਪਰ ਤੁਹਾਡੀ ਸ਼ਰ੍ਹਾ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪ ਇਸ ਨੂੰ ਲੈ ਜਾਵੋ ਅਤੇ ਆਪਣੀ ਬਿਵਸਥਾ ਅਨੁਸਾਰ ਇਸ ਦਾ ਨਿਆਂ ਕਰੋ।” ਯਹੂਦੀਆਂ ਨੇ ਉੱਤਰ ਦਿੱਤਾ, “ਪਰ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو پِیلاطُس اوہناں نُوں آکھیا تُسی اوہنوں لے جاؤ تے اپنی شریعت دے سببّوں اوہدا فیصلہ کرو۔ یہُودِیاں اوہنوں آکھیا پئی ساڈے واسطے روا نئیں پئی کِسے نُوں مار دئیے۔
Punjabi Standard Bible (Punjabi Standard Bible) 2023
ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਸ ਨੂੰ ਲੈ ਜਾਓ ਅਤੇ ਆਪਣੀ ਬਿਵਸਥਾ ਅਨੁਸਾਰ ਇਸ ਦਾ ਨਿਆਂ ਕਰੋ।” ਯਹੂਦੀਆਂ ਨੇ ਕਿਹਾ, “ਕਿਸੇ ਦੀ ਜਾਨ ਲੈਣਾ ਸਾਡੇ ਲਈ ਯੋਗ ਨਹੀਂ ਹੈ!”