John 18:36 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ। ਜੇਕਰ ਇਹ ਇਸ ਦੁਨੀਆਂ ਦਾ ਹੁੰਦਾ ਤਾਂ ਮੇਰੇ ਸੇਵਕ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਮੇਰਾ ਰਾਜ ਇਸ ਸੰਸਾਰ ਦਾ ਨਹੀਂ ਹੈ । ਜੇਕਰ ਮੇਰਾ ਰਾਜ ਇਸ ਸੰਸਾਰ ਦਾ ਹੁੰਦਾ ਤਾਂ ਮੇਰੇ ਸੇਵਕ ਮੇਰੇ ਵੱਲੋਂ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ । ਮੇਰਾ ਰਾਜ ਇਸ ਸੰਸਾਰ ਦਾ ਨਹੀਂ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਕਿਹਾ, “ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ। ਜੇ ਅਜਿਹਾ ਹੁੰਦਾ ਤਾਂ ਮੇਰੇ ਸੇਵਕ ਯਹੂਦੀ ਅਧਿਕਾਰੀਆਂ ਦੁਆਰਾ ਮੇਰੀ ਗ੍ਰਿਫ਼ਤਾਰੀ ਨੂੰ ਰੋਕਣ ਲਈ ਲੜਦੇ। ਪਰ ਹੁਣ ਮੇਰਾ ਰਾਜ ਇੱਕ ਹੋਰ ਜਗ੍ਹਾ ਤੋਂ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉੱਤਰ ਦਿੱਤਾ ਕਿ ਮੇਰੀ ਪਾਤਸ਼ਾਹੀ ਇਸ ਜਗਤ ਤੋਂ ਨਹੀਂ । ਜੇ ਮੇਰੀ ਪਾਤਸ਼ਾਹੀ ਇਸ ਜਗਤ ਤੋਂ ਹੁੰਦੀ ਤਾਂ ਮੇਰੇ ਨੌਕਰ ਲੜਦੇ ਜੋ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ ਪਰ ਹੁਣ ਮੇਰੀ ਪਾਤਸ਼ਾਹੀ ਤਾਂ ਐਥੋਂ ਦੀ ਨਹੀਂ
Punjabi ERV
ਯਿਸੂ ਨੇ ਆਖਿਆ, “ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ। ਜੇਕਰ ਇਹ ਇਸ ਦੁਨੀਆਂ ਦਾ ਹੁੰਦਾ ਤਾਂ ਮੇਰੇ ਸੇਵਕ ਉਨ੍ਹਾਂ ਨਾਲ ਲਡ਼ਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇਥੋਂ ਦਾ ਨਹੀਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਆਖਿਆ, “ਮੇਰਾ ਰਾਜ ਇਸ ਧਰਤੀ ਦਾ ਨਹੀਂ ਹੈ। ਜੇਕਰ ਇਹ ਇਸ ਧਰਤੀ ਦਾ ਹੁੰਦਾ ਤਾਂ ਮੇਰੇ ਚੇਲੇ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع جواب دِتّا میرا راج ایس دُنیا دا نئیں اے جے میرا راج ایس دُنیا دا ہوندا تے میرے پیادے لڑائی کر دے تاں جو مَیں یہُودِیاں دے حوالے نا کِیتا جاندا۔ پر اجے تے میرا راج ایتھوں دا نئیں اے۔
Punjabi Standard Bible (Punjabi Standard Bible) 2023
ਯਿਸੂ ਨੇ ਉੱਤਰ ਦਿੱਤਾ, “ਮੇਰਾ ਰਾਜ ਇਸ ਸੰਸਾਰ ਦਾ ਨਹੀਂ ਹੈ; ਜੇ ਮੇਰਾ ਰਾਜ ਇਸ ਸੰਸਾਰ ਦਾ ਹੁੰਦਾ ਤਾਂ ਮੇਰੇ ਸੇਵਕ ਲੜਦੇ ਤਾਂਕਿ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ, ਪਰ ਮੇਰਾ ਰਾਜ ਤਾਂ ਇੱਥੋਂ ਦਾ ਨਹੀਂ ਹੈ।”