John 18:37 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, “ਤੂੰ ਜੋ ਆਖਿਆ ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਣ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸੱਕਾਂ। ਅਤੇ ਹਰ ਮਨੁੱਖ ਜੋ ਸਚਿਆਈ ਨਾਲ ਸੰਬੰਧਿਤ ਹੈ ਉਹ ਮੇਰੀ ਅਵਾਜ਼ ਸੁਣਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਪਿਲਾਤੁਸ ਨੇ ਕਿਹਾ, “ਫਿਰ ਕੀ ਤੂੰ ਰਾਜਾ ਹੈਂ?” ਯਿਸੂ ਨੇ ਉੱਤਰ ਦਿੱਤਾ, “ਤੁਸੀਂ ਆਪ ਹੀ ਕਹਿ ਰਹੇ ਹੋ ਕਿ ਮੈਂ ਰਾਜਾ ਹਾਂ । ਮੈਂ ਇਸ ਲਈ ਜਨਮ ਲਿਆ ਹੈ ਅਤੇ ਇਸ ਸੰਸਾਰ ਵਿੱਚ ਆਇਆ ਹਾਂ ਕਿ ਸੱਚ ਦੀ ਗਵਾਹੀ ਦੇਵਾਂ । ਉਹ ਸਾਰੇ ਜੋ ਸੱਚ ਵੱਲ ਹਨ, ਮੇਰੀ ਆਵਾਜ਼ ਨੂੰ ਸੁਣਦੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਲਾਤੁਸ ਨੇ ਕਿਹਾ, “ਤਾਂ ਤੂੰ ਇੱਕ ਰਾਜਾ ਹੋ!” ਯਿਸ਼ੂ ਨੇ ਜਵਾਬ ਦਿੱਤਾ, “ਤੁਸੀਂ ਕਹਿੰਦੇ ਹੋ ਕਿ ਮੈਂ ਰਾਜਾ ਹਾਂ। ਅਸਲ ਵਿੱਚ, ਮੇਰਾ ਜਨਮ ਅਤੇ ਸੰਸਾਰ ਵਿੱਚ ਆਉਣ ਦਾ ਕਾਰਨ ਸੱਚ ਦੀ ਗਵਾਹੀ ਦੇਣਾ ਹੈ। ਹਰ ਕੋਈ ਜੋ ਸੱਚਾਈ ਦੇ ਪੱਖ ਵਿੱਚ ਹੈ ਉਹ ਮੇਰੀ ਸੁਣਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅੱਗੋਂ ਪਿਲਾਤੁਸ ਨੇ ਉਹ ਨੂੰ ਆਖਿਆ, ਤਾਂ ਫੇਰ ਤੂੰ ਪਾਤਸ਼ਾਹ ਹੈਂॽ ਯਿਸੂ ਨੇ ਉੱਤਰ ਦਿੱਤਾ, ਸਤ ਬਚਨ, ਮੈਂ ਪਾਤਸ਼ਾਹ ਹੀ ਹਾਂ । ਮੈਂ ਇਸ ਲਈ ਜਨਮ ਧਾਰਿਆ ਅਤੇ ਇਸੇ ਲਈ ਜਗਤ ਵਿੱਚ ਆਇਆ ਹਾਂ ਭਈ ਸਚਿਆਈ ਉੱਤੇ ਸਾਖੀ ਦਿਆਂ । ਹਰੇਕ ਜੋ ਸਚਿਆਈ ਦਾ ਹੈ ਮੇਰਾ ਬਚਨ ਸੁਣਦਾ ਹੈ
Punjabi ERV
ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, “ਤੂੰ ਜੋ ਆਖਿਆ ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਣ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ। ਅਤੇ ਹਰ ਮਨੁੱਖ ਜੋ ਸਚਿਆਈ ਨਾਲ ਸੰਬੰਧਿਤ ਹੈ ਉਹ ਮੇਰੀ ਅਵਾਜ਼ ਸੁਣਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, “ਤੂੰ ਜੋ ਆਖਿਆ, ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ। ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پِیلاطُس اوہنوں آکھیا۔ تے فیر تُوں بادشاہ ایں؟ یِسُوع جواب دِتّا تے آکھیا تُوں آپی آکھنا ایں پئی مَیں بادشاہ آں۔ مَیں ایس گلّ لئی جمّیا تے ایس گلّ لئی دُنیا وِچ آیا آں پئی مَیں سچیائی اُتّے گواہی دیاں۔ ہر اِک جیہڑا سچیائی دا اے میری اواز سُندا اے۔
Punjabi Standard Bible (Punjabi Standard Bible) 2023
ਤਦ ਪਿਲਾਤੁਸ ਨੇ ਉਸ ਨੂੰ ਕਿਹਾ, “ਕੀ ਤੂੰ ਰਾਜਾ ਹੈਂ?” ਯਿਸੂ ਨੇ ਉੱਤਰ ਦਿੱਤਾ, “ਤੂੰ ਸਹੀ ਕਹਿੰਦਾ ਹੈਂ ਕਿ ਮੈਂ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਲਈ ਸੰਸਾਰ ਵਿੱਚ ਆਇਆ ਹਾਂ ਤਾਂਕਿ ਮੈਂ ਸੱਚ ਦੀ ਗਵਾਹੀ ਦੇਵਾਂ। ਹਰੇਕ ਜਿਹੜਾ ਸੱਚ ਤੋਂ ਹੈ, ਮੇਰੀ ਅਵਾਜ਼ ਸੁਣਦਾ ਹੈ।”