John 18:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਿਲਾਤੁਸ ਨੇ ਕਿਹਾ, “ਸੱਚ ਕੀ ਹੈ?” ਇਹ ਆਖਣ ਤੋਂ ਬਾਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਲੱਭਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਿਲਾਤੁਸ ਨੇ ਯਿਸੂ ਤੋਂ ਪੁੱਛਿਆ, “ਸੱਚ ਕੀ ਹੈ?” ਇਹ ਕਹਿਣ ਦੇ ਬਾਅਦ ਪਿਲਾਤੁਸ ਫਿਰ ਯਹੂਦੀਆਂ ਦੇ ਕੋਲ ਬਾਹਰ ਗਿਆ ਅਤੇ ਕਿਹਾ, “ਮੈਨੂੰ ਉਸ ਵਿੱਚ ਸਜ਼ਾ ਦੇ ਯੋਗ ਕੋਈ ਦੋਸ਼ ਨਹੀਂ ਲੱਭਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਲਾਤੁਸ ਨੇ ਪੁੱਛਿਆ, “ਸੱਚ ਕੀ ਹੈ?” ਫਿਰ ਉਹ ਉੱਥੇ ਇਕੱਠੇ ਹੋਏ ਯਹੂਦੀਆਂ ਕੋਲ ਗਿਆ ਅਤੇ ਕਿਹਾ, “ਮੈਨੂੰ ਉਸ ਦੇ ਵਿਰੁੱਧ ਦੋਸ਼ ਦਾ ਕੋਈ ਅਧਾਰ ਨਹੀਂ ਮਿਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਿਲਾਤੁਸ ਨੇ ਉਹ ਨੂੰ ਆਖਿਆ, ਸਚਿਆਈ ਹੁੰਦੀ ਕੀ ਹੈ।। ਅਤੇ ਇਹ ਕਹਿ ਕੇ ਉਹ ਫੇਰ ਯਹੂਦੀਆਂ ਕੋਲ ਬਾਹਰ ਨਿੱਕਲਿਆ ਅਤੇ ਉਨ੍ਹਾਂ ਨੂੰ ਆਖਿਆ, ਮੈਂ ਉਹ ਦਾ ਕੋਈ ਦੋਸ਼ ਨਹੀਂ ਵੇਖਦਾ
Punjabi ERV
ਪਿਲਾਤੁਸ ਨੇ ਕਿਹਾ, “ਸੱਚ ਕੀ ਹੈ?” ਇਹ ਆਖਣ ਤੋਂ ਬਾਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਲਭਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿਲਾਤੁਸ ਨੇ ਕਿਹਾ, “ਸੱਚ ਕੀ ਹੈ?” ਇਹ ਆਖਣ ਤੋਂ ਬਾਅਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਮਿਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پِیلاطُس اوہنوں آکھیا۔ سچیائی کِیہ ہوندی اے؟ تے آکھ کے اوہ فیر یہُودِیاں کول باہر گیا تے اوہناں نُوں آکھن لگّا مَینُوں اوہدے وِچ کُجھ جُرم نئیں لَبّھدا۔
Punjabi Standard Bible (Punjabi Standard Bible) 2023
ਪਿਲਾਤੁਸ ਨੇ ਉਸ ਨੂੰ ਕਿਹਾ, “ਸੱਚ ਕੀ ਹੈ?” ਇਹ ਕਹਿ ਕੇ ਉਹ ਫੇਰ ਯਹੂਦੀਆਂ ਕੋਲ ਬਾਹਰ ਗਿਆ ਅਤੇ ਉਨ੍ਹਾਂ ਨੂੰ ਕਿਹਾ, “ਮੈਂ ਇਸ ਵਿੱਚ ਕੋਈ ਦੋਸ਼ ਨਹੀਂ ਵੇਖਦਾ।