John 18:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਮੁਕਤ ਕਰ ਸੱਕਦਾ ਹਾਂ। ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਮੁਕਤ ਕਰ ਦੇਵਾਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਤੁਹਾਡੀ ਰੀਤ ਦੇ ਅਨੁਸਾਰ ਮੈਂ ਪਸਾਹ ਵਾਲੇ ਦਿਨ ਤੁਹਾਡੇ ਲਈ ਇੱਕ ਕੈਦੀ ਨੂੰ ਛੱਡਦਾ ਹਾਂ । ਕੀ ਤੁਸੀਂ ਇਸ ਵਾਰ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਪਸਾਹ ਦੇ ਤਿਉਹਾਰ ਵੇਲੇ ਤੁਹਾਡੇ ਲਈ ਇੱਕ ਕੈਦੀ ਨੂੰ ਰਿਹਾ ਕੀਤਾ ਜਾਵੇ। ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ‘ਯਹੂਦੀਆਂ ਦੇ ਰਾਜੇ,’ ਨੂੰ ਛੱਡ ਦੇਵਾਂ?”
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਹਾਡਾ ਇਹ ਦਸਤੂਰ ਹੈ ਜੋ ਮੈਂ ਤੁਹਾਡੇ ਲਈ ਪਸਾਹ ਦੇ ਸਮੇਂ ਇੱਕ ਨੂੰ ਛੱਡ ਦਿਆਂ । ਸੋ ਕੀ ਤੁਸੀਂ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਯਹੂਦੀਆਂ ਦੇ ਪਾਤਸ਼ਾਹ ਨੂੰ ਛੱਡ ਦਿਆਂॽ
Punjabi ERV
ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਮੁਕਤ ਕਰ ਸਕਦਾ ਹਾਂ। ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਮੁਕਤ ਕਰ ਦੇਵਾਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਛੱਡਦਾ ਹਾਂ। ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُہاڈی رِیت اے پئی مَیں عید فسح اُتّے تُہاڈے لئی کِسے اِک نُوں چھڈ دیاں سو تُسی چاہندے ہو پئی تُہاڈے لئی مَیں یہُودِیاں دے بادشاہ نُوں چھڈ دیاں؟
Punjabi Standard Bible (Punjabi Standard Bible) 2023
ਤੁਹਾਡੀ ਰੀਤ ਹੈ ਕਿ ਪਸਾਹ ਦੇ ਤਿਉਹਾਰ 'ਤੇ ਮੈਂ ਤੁਹਾਡੇ ਲਈ ਕਿਸੇ ਨੂੰ ਛੱਡਾਂ! ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?”