John 19:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਣ ਤੋਂ ਇਨਕਾਰੀ ਹੈਂ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਅਧਿਕਾਰ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਮਾਰ ਦੇਵਾਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਿਲਾਤੁਸ ਨੇ ਯਿਸੂ ਨੂੰ ਕਿਹਾ, “ਕੀ ਤੂੰ ਮੇਰੇ ਨਾਲ ਵੀ ਨਹੀਂ ਬੋਲਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਤੈਨੂੰ ਛੱਡ ਦੇਣ ਦਾ ਅਤੇ ਸਲੀਬ ਉੱਤੇ ਚੜ੍ਹਾ ਦੇਣ ਦਾ ਅਧਿਕਾਰ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਲਾਤੁਸ ਨੇ ਉਸਨੂੰ ਕਿਹਾ, “ਤੂੰ ਮੇਰੇ ਨਾਲ ਗੱਲ ਕਿਉਂ ਨਹੀਂ ਕਰਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਅਧਿਕਾਰ ਹੈ ਤੈਨੂੰ ਅਜ਼ਾਦ ਕਰਨ ਦੀ ਅਤੇ ਸਲੀਬ ਦੇਣ ਦੀ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਿਲਾਤੁਸ ਨੇ ਉਸ ਨੂੰ ਆਖਿਆ, ਤੂੰ ਮੇਰੇ ਨਾਲ ਨਹੀਂ ਬੋਲਦਾॽ ਕੀ ਤੂੰ ਨਹੀਂ ਜਾਣਦਾ ਜੋ ਇਹ ਮੇਰੇ ਵੱਸ ਵਿੱਚ ਹੈ ਕਿ ਭਾਵੇਂ ਤੈਨੂੰ ਛੱਡ ਦਿਆਂ ਭਾਵੇਂ ਤੈਨੂੰ ਸਲੀਬ ਉੱਤੇ ਚੜ੍ਹਾਵਾਂॽ
Punjabi ERV
ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਣ ਤੋਂ ਇਨਕਾਰੀ ਹੈਂ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਸ਼ਕਤੀ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਮਾਰ ਦੇਵਾਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਸ਼ਕਤੀ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਦੇਵਾਂ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پِیلاطُس اوہنوں آکھیا میرے نال تُوں نئیں بولدا؟ تُوں نئیں جان دا۔ پئی میرے وَس وِچ اے تینُوں چھڈنا تے میرے وَس وِچ اے تینُوں صلِیب دینا؟
Punjabi Standard Bible (Punjabi Standard Bible) 2023
ਤਦ ਪਿਲਾਤੁਸ ਨੇ ਉਸ ਨੂੰ ਕਿਹਾ, “ਤੂੰ ਮੇਰੇ ਨਾਲ ਗੱਲ ਕਿਉਂ ਨਹੀਂ ਕਰਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਤੈਨੂੰ ਛੱਡਣ ਦਾ ਅਧਿਕਾਰ ਅਤੇ ਤੈਨੂੰ ਸਲੀਬ 'ਤੇ ਚੜ੍ਹਾਉਣ ਦਾ ਵੀ ਅਧਿਕਾਰ ਹੈ।”