John 19:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਬਾਦ ਪਿਲਾਤੁਸ ਨੇ ਯਿਸੂ ਨੂੰ ਆਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲਾ ਪਾ ਰਹੇ ਸਨ, “ਜੋ ਕੋਈ ਵੀ ਇਸ ਨੂੰ ਬਾਦਸ਼ਾਹ ਠਹਿਰਾਵੇਗਾ ਉਹ ਕੈਸਰ ਦੇ ਖਿਲਾਫ਼ ਹੈ। ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੁਣਨ ਦੇ ਬਾਅਦ ਪਿਲਾਤੁਸ ਯਿਸੂ ਨੂੰ ਛੱਡ ਦੇਣ ਦਾ ਹੋਰ ਵੀ ਯਤਨ ਕਰਨ ਲੱਗਾ । ਪਰ ਯਹੂਦੀ ਹੋਰ ਵੀ ਉੱਚੀ ਆਵਾਜ਼ ਨਾਲ ਕਹਿਣ ਲੱਗੇ, “ਜੇਕਰ ਤੁਸੀਂ ਇਸ ਨੂੰ ਛੱਡਦੇ ਹੋ ਤਾਂ ਤੁਸੀਂ ਸਮਰਾਟ ਕੈਸਰ ਦੇ ਮਿੱਤਰ ਨਹੀਂ ਹੋ । ਕਿਉਂਕਿ ਜੋ ਵੀ ਆਪਣੇ ਆਪ ਨੂੰ ਰਾਜਾ ਬਣਾਉਂਦਾ ਹੈ, ਉਹ ਕੈਸਰ ਦਾ ਵੈਰੀ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੋਂ ਬਾਅਦ ਪਿਲਾਤੁਸ ਨੇ ਯਿਸ਼ੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਯਹੂਦੀ ਆਗੂਵੇ ਰੌਲਾ ਪਾ ਰਹੇ ਸਨ, “ਜੇ ਤੁਸੀਂ ਇਸ ਆਦਮੀ ਨੂੰ ਛੱਡੋਗੇ ਤਾਂ ਇਸ ਦਾ ਮਤਲਬ ਤੁਸੀਂ ਕੈਸਰ ਦੇ ਮਿੱਤਰ ਨਹੀਂ ਹੋ, ਜਿਹੜਾ ਵੀ ਵਿਅਕਤੀ ਰਾਜਾ ਹੋਣ ਦਾ ਦਾਅਵਾ ਕਰਦਾ ਹੈ ਉਹ ਕੈਸਰ ਦਾ ਵਿਰੋਧ ਕਰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਇਸ ਗੱਲ ਕਰਕੇ ਪਿਲਾਤੁਸ ਨੇ ਉਸ ਨੂੰ ਛੱਡਣ ਦੀ ਭਾਲ ਕੀਤੀ ਪਰ ਯਹੂਦੀ ਡੰਡ ਪਾ ਕੇ ਕਹਿਣ ਲੱਗੇ, ਜੇ ਤੂੰ ਇਹ ਨੂੰ ਛੱਡ ਦੇਵੇਂ ਤਾਂ ਤੂੰ ਕੈਸਰ ਦਾ ਮਿੱਤ੍ਰ ਨਹੀਂ! ਹਰੇਕ ਜੋ ਆਪਣੇ ਆਪ ਨੂੰ ਪਾਤਸ਼ਾਹ ਬਣਾਉਂਦਾ ਹੈ ਸੋ ਕੈਸਰ ਦੇ ਵਿਰੁੱਧ ਬੋਲਦਾ ਹੈ!
Punjabi ERV
ਇਸਤੋਂ ਬਾਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲਾ ਪਾ ਰਹੇ ਸਨ, “ਜੋ ਕੋਈ ਵੀ ਇਸਨੂੰ ਬਾਦਸ਼ਾਹ ਠਹਿਰਾਵੇਗਾ ਉਹ ਕੈਸਰ ਦੇ ਖਿਲਾਫ਼ ਹੈ। ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲ਼ਾ ਪਾ ਰਹੇ ਸਨ, “ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸ ਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس گلّے پِیلاطُس اوہنوں چھڈن دا موقع لَبّھیا۔ پر یہُودِیاں اُچّی اُچّی آکھیا پئی جے تُوں اوہنوں چھڈ دیں گا تے تُوں قَیصر دا دوست نئیں ایں۔ ہر اِک جیہڑا اپنے آپ نُوں بادشاہ بناندا اے قَیصر دے خلاف آکھدا اے۔
Punjabi Standard Bible (Punjabi Standard Bible) 2023
ਇਸ ਤੋਂ ਬਾਅਦ ਪਿਲਾਤੁਸ ਨੇ ਉਸ ਨੂੰ ਛੱਡਣ ਦਾ ਯਤਨ ਕੀਤਾ, ਪਰ ਯਹੂਦੀਆਂ ਨੇ ਚੀਕ ਕੇ ਕਿਹਾ, “ਜੇ ਤੂੰ ਇਸ ਨੂੰ ਛੱਡ ਦੇਵੇਂ ਤਾਂ ਤੂੰ ਕੈਸਰ ਦਾ ਮਿੱਤਰ ਨਹੀਂ! ਜੋ ਕੋਈ ਆਪਣੇ ਆਪ ਨੂੰ ਰਾਜਾ ਬਣਾਉਂਦਾ ਹੈ ਉਹ ਕੈਸਰ ਦਾ ਵਿਰੋਧ ਕਰਦਾ ਹੈ।”