John 19:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਿਲਾਤੁਸ ਇਹ ਗੱਲਾਂ ਸੁਣਕੇ ਯਿਸੂ ਨੂੰ ਬਾਹਰ “ਪੱਥਰ ਦੇ ਚਬੂਤਰੇ” ਨਾਂ ਦੇ ਥਾਂ ਕੋਲ ਲਿਆਇਆ। (ਜਿਸ ਨੂੰ ਇਬਰਾਨੀ ਭਾਸ਼ਾ ਗੱਬਥਾ ਆਖਿਆ ਜਾਂਦਾ ਹੈ) ਅਤੇ ਨਿਆਂਕਾਰ ਦੀ ਕੁਰਸੀ ਤੇ ਬੈਠ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਿਲਾਤੁਸ ਨੇ ਜਦੋਂ ਇਹ ਸੁਣਿਆ ਤਾਂ ਉਹ ਯਿਸੂ ਨੂੰ ਬਾਹਰ ਲੈ ਆਇਆ ਅਤੇ ਆਪ ਨਿਆਂ ਵਾਲੀ ਜਗ੍ਹਾ ਉੱਤੇ ਬੈਠ ਗਿਆ । (ਜਿਸ ਨੂੰ ਚਬੂਤਰਾ ਅਤੇ ਇਬਰਾਨੀ ਭਾਸ਼ਾ ਵਿੱਚ ਗੱਬਾਥਾ ਕਹਿੰਦੇ ਹਨ ।)
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਪਿਲਾਤੁਸ ਨੇ ਇਹ ਸੁਣਿਆ, ਤਾਂ ਉਹ ਯਿਸ਼ੂ ਨੂੰ ਬਾਹਰ ਲੈ ਆਇਆ, ਅਤੇ ਨਿਆਉਂ ਆਸਨ ਤੇ ਬੈਠ ਗਿਆ ਜਿਸ ਨੂੰ ਪੱਥਰ ਦਾ ਰਸਤਾ ਕਿਹਾ ਜਾਂਦਾ ਹੈ (ਇਸ ਨੂੰ ਇਬਰਾਨੀ ਭਾਸ਼ਾ ਵਿੱਚ ਗੱਬਥਾ ਆਖਿਆ ਜਾਂਦਾ ਹੈ)।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਿਲਾਤੁਸ ਏਹ ਗੱਲਾਂ ਸੁਣ ਕੇ ਯਿਸੂ ਨੂੰ ਬਾਹਰ ਲਿਆਇਆ ਅਤੇ ਉਸ ਥਾਂ ਜਿਹੜਾ ਪੱਥਰ ਦਾ ਚਬੂਤਰਾ ਇਬਰਾਨੀ ਭਾਖਿਆ ਵਿੱਚ ਗੱਬਬਾ ਕਰਕੇ ਆਖੀਦਾ ਹੈ ਅਦਾਲਤ ਦੀ ਗੱਦੀ ਉੱਤੇ ਬਹਿ ਗਿਆ
Punjabi ERV
ਪਿਲਾਤੁਸ ਇਹ ਗੱਲਾਂ ਸੁਣਕੇ ਯਿਸੂ ਨੂੰ ਬਾਹਰ ਪੱਥਰ ਦੇ ਚਬੂਤਰੇ ਨਾਂ ਦੇ ਥਾਂ ਕੋਲ ਲਿਆਇਆ। (ਜਿਸਨੂੰ ਇਬਰਾਨੀ ਭਾਸ਼ਾ ਵਿੱਚ “ਗਬ੍ਬਥਾ” ਆਖਿਆ ਜਾਂਦਾ ਹੈ) ਅਤੇ ਨਿਆਂਕਾਰ ਦੀ ਕੁਰਸੀ ਤੇ ਬੈਠ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿਲਾਤੁਸ ਇਹ ਗੱਲਾਂ ਸੁਣ ਕੇ ਯਿਸੂ ਨੂੰ ਬਾਹਰ ਪੱਥਰ ਦੇ ਚਬੂਤਰੇ ਦੇ ਕੋਲ ਲਿਆਇਆ। (ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਗਬਥਾ ਆਖਿਆ ਜਾਂਦਾ ਹੈ) ਅਤੇ ਅਦਾਲਤ ਦੀ ਗੱਦੀ ਤੇ ਬੈਠ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پِیلاطُس ایہہ گلّاں سُن کے یِسُوع نُوں باہر لے آیا تے اِک تھاں جِہدا ناں چبُوترہ تے عِبرانی بولی وِچ گبّتا سی اے تخت اُتّے بَیہہ گیا۔
Punjabi Standard Bible (Punjabi Standard Bible) 2023
ਇਹ ਗੱਲਾਂ ਸੁਣ ਕੇ ਪਿਲਾਤੁਸ ਯਿਸੂ ਨੂੰ ਬਾਹਰ ਲਿਆਇਆ ਅਤੇ ਉਸ ਥਾਂ 'ਤੇ ਆਪਣੇ ਨਿਆਂ ਆਸਣ ਉੱਤੇ ਬੈਠ ਗਿਆ ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਗੱਬਥਾ ਕਿਹਾ ਜਾਂਦਾ ਹੈ।