John 19:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ। ਬਹੁਤ ਸਾਰੇ ਯਹੂਦੀਆਂ ਨੇ ਇਹ ਸੰਕੇਤ ਪੜ੍ਹਿਆ, ਕਿਉਂ ਕਿ ਜਿਸ ਜਗ੍ਹਾ ਉਸ ਨੂੰ ਸਲੀਬ ਦਿੱਤੀ ਗਈ ਸੀ, ਸ਼ਹਿਰ ਦੇ ਨੇੜੇ ਹੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਹੁਤ ਸਾਰੇ ਯਹੂਦੀਆਂ ਨੇ ਇਸ ਦੋਸ਼ ਪੱਤਰ ਨੂੰ ਪੜ੍ਹਿਆ ਕਿਉਂਕਿ ਉਹ ਥਾਂ ਸ਼ਹਿਰ ਦੇ ਕੋਲ ਸੀ ਜਿੱਥੇ ਯਿਸੂ ਸਲੀਬ ਉੱਤੇ ਚੜ੍ਹਾਏ ਗਏ ਸਨ । ਇਹ ਦੋਸ਼ ਪੱਤਰ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾਵਾਂ ਵਿੱਚ ਲਿਖਿਆ ਹੋਇਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਪੱਤਰ ਇਬਰਾਨੀ, ਲਾਤੀਨੀ ਅਤੇ ਯੂਨਾਨੀ ਵਿੱਚ ਲਿਖਿਆ ਗਿਆ ਸੀ, ਅਤੇ ਬਹੁਤ ਸਾਰੇ ਯਹੂਦੀਆਂ ਨੇ ਇਸ ਪੱਤਰ ਨੂੰ ਪੜ੍ਹਿਆ, ਕਿਉਂਕਿ ਉਹ ਜਗ੍ਹਾ ਜਿੱਥੇ ਯਿਸ਼ੂ ਨੂੰ ਸਲੀਬ ਦਿੱਤੀ ਗਈ ਸੀ ਸ਼ਹਿਰ ਦੇ ਨੇੜੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਪੱਟੀ ਨੂੰ ਬਹੁਤਿਆਂ ਯਹੂਦੀਆਂ ਨੇ ਵਾਚਿਆ ਕਿਉਂ ਜੋ ਉਹ ਥਾਂ ਜਿੱਥੇ ਯਿਸੂ ਸਲੀਬ ਉੱਤੇ ਚੜ੍ਹਾਇਆ ਗਿਆ ਸੀ ਸ਼ਹਿਰੋ ਨੇੜੇ ਸੀ ਅਰ ਉਹ ਇਬਰਾਨੀ ਅਤੇ ਲਾਤੀਨੀ ਅਤੇ ਯੂਨਾਨੀ ਭਾਖਿਆਂ ਵਿੱਚ ਲਿਖਿਆ ਹੋਇਆ ਸੀ
Punjabi ERV
ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ। ਬਹੁਤ ਸਾਰੇ ਯਹੂਦੀਆਂ ਨੇ ਇਹ ਸੰਕੇਤ ਪਢ਼ਿਆ, ਕਿਉਂਕਿ ਜਿਸ ਜਗ੍ਹਾ ਉਸਨੂੰ ਸਲੀਬ ਦਿੱਤੀ ਗਈ ਸੀ, ਸ਼ਹਿਰ ਦੇ ਨੇਡ਼ੇ ਹੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ। ਬਹੁਤ ਸਾਰੇ ਯਹੂਦੀਆਂ ਨੇ ਇਸ ਪੱਟੀ ਨੂੰ ਪੜਿਆ, ਕਿਉਂਕਿ ਜਿਸ ਜਗ੍ਹਾ ਉਸ ਨੂੰ ਸਲੀਬ ਦਿੱਤੀ ਗਈ ਸ਼ਹਿਰ ਦੇ ਨੇੜੇ ਹੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایس پٹّی نُوں بُہت یہُودِیاں نیں پڑھیا کیوں جو اوہ تھاں جِتّھے یِسُوع صلِیب دِتّا گیا سی شہر دے نیڑے سی۔ تے اوہ عِبرانی تے لاطینی تے یُونانی بولی وِچ لِکھیا ہویا سی۔
Punjabi Standard Bible (Punjabi Standard Bible) 2023
ਇਸ ਪੱਤਰੀ ਨੂੰ ਬਹੁਤ ਸਾਰੇ ਯਹੂਦੀਆਂ ਨੇ ਪੜ੍ਹਿਆ ਕਿਉਂਕਿ ਇਹ ਥਾਂ ਜਿੱਥੇ ਯਿਸੂ ਨੂੰ ਸਲੀਬ 'ਤੇ ਚੜ੍ਹਾਇਆ ਗਿਆ ਸੀ, ਨਗਰ ਦੇ ਨੇੜੇ ਸੀ ਅਤੇ ਇਹ ਪੱਤਰੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾਵਾਂ ਵਿੱਚ ਲਿਖੀ ਹੋਈ ਸੀ।