John 19:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਸੈਨਕਾਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸ ਦੇ ਵਸਤਰ ਲਏ ਅਤੇ ਉਨ੍ਹਾਂ ਨੂੰ ਚਾਰ ਹਿਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁੜਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਥੱਲੇ ਤੱਕ ਇੱਕੋ ਹੀ ਟੁਕੜੇ ਦਾ ਬਣਿਆ ਹੋਇਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੂੰ ਸਲੀਬ ਉੱਤੇ ਚੜ੍ਹਾਉਣ ਦੇ ਬਾਅਦ ਸਿਪਾਹੀਆਂ ਨੇ ਉਹਨਾਂ ਦੇ ਕੱਪੜਿਆਂ ਨੂੰ ਲੈ ਕੇ ਚਾਰ ਹਿੱਸੇ ਕੀਤੇ, ਇੱਕ ਇੱਕ ਹਿੱਸਾ ਹਰ ਇੱਕ ਸਿਪਾਹੀ ਦੇ ਲਈ । ਇਸੇ ਤਰ੍ਹਾਂ ਉਹਨਾਂ ਨੇ ਚੋਗੇ ਨੂੰ ਵੀ ਲਿਆ ਜੋ ਬਿਨਾਂ ਸੀਉਣ ਦੇ ਸੀ ਅਤੇ ਉੱਪਰ ਤੋਂ ਲੈ ਕੇ ਹੇਠਾਂ ਤੱਕ ਸਾਰਾ ਬੁਣਿਆ ਹੋਇਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਸਿਪਾਹੀਆਂ ਨੇ ਯਿਸ਼ੂ ਨੂੰ ਸਲੀਬ ਦਿੱਤੀ ਉਹਨਾਂ ਨੇ ਉਸ ਦੇ ਕੱਪੜੇ ਰੱਖ ਕੇ ਉਹਨਾਂ ਨੂੰ ਚਾਰ ਹਿੱਸਿਆ ਵਿੱਚ ਵੰਡਿਆ, ਹਰੇਕ ਸਿਪਾਹੀ ਦਾ ਇੱਕ-ਇੱਕ ਹਿੱਸਾ ਸੀ, ਉਹਨਾਂ ਨੇ ਉਸ ਦਾ ਕੁੜਤਾ ਵੀ ਲੈ ਲਿਆ, ਇਹ ਇੱਕ ਸਿਰੇ ਤੋਂ ਲੈ ਕੇ ਦੂਜੇ ਸਿਰੇ ਤੱਕ ਇੱਕੋ ਹੀ ਕੱਪੜੇ ਦਾ ਬਣਿਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਸਿਪਾਹਿਆਂ ਨੇ ਜਾਂ ਯਿਸੂ ਨੂੰ ਸਲੀਬ ਉੱਤੇ ਚੜ੍ਹਾਇਆ ਸੀ ਤਾਂ ਉਹ ਦੇ ਬਸਤਰ ਲੈ ਕੇ ਚਾਰ ਹਿੱਸੇ ਕੀਤੇ, ਹਰੇਕ ਸਿਪਾਹੀ ਦੇ ਲਈ ਇੱਕ ਇੱਕ ਹਿੱਸਾ ਅਤੇ ਕੁੜਤਾ ਵੀ ਲੈ ਲਿਆ, ਅਰ ਉਹ ਕੁੜਤਾ ਸੀਤੇ ਬਿਨਾ ਉੱਪਰੋਂ ਸਾਰਾ ਬੁਣਿਆ ਹੋਇਆ ਸੀ
Punjabi ERV
ਜਦੋਂ ਸੈਨਕਾਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸਦੇ ਵਸਤਰ ਲਏ ਅਤੇ ਉਨ੍ਹਾਂ ਨੂੰ ਚਾਰ ਹਿਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁਡ਼ਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਥੱਲੇ ਤੱਕ ਇੱਕੋ ਹੀ ਟੁਕਡ਼ੇ ਦਾ ਬਣਿਆ ਹੋਇਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਸਿਪਾਹੀਆਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸ ਦੇ ਕੱਪੜੇ ਰੱਖ ਕੇ ਅਤੇ ਉਨ੍ਹਾਂ ਨੂੰ ਚਾਰ ਹਿੱਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ-ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁੜਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਦੂਜੇ ਸਿਰੇ ਇੱਕੋ ਹੀ ਟੁੱਕੜੇ ਦਾ ਬਣਿਆ ਹੋਇਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد سپاہیاں جد یِسُوع نُوں صلِیب دے دِتّا اوہدے کپڑے لے کے چار حِصّے کِیتے اِک اِک واسطے اِک اِک حِصّہ۔ تے اوہدا کُڑتا وی لیا۔ تے اوہ کُڑتا اَن سِتیا سارا اُنیا ہویا سی۔
Punjabi Standard Bible (Punjabi Standard Bible) 2023
ਜਦੋਂ ਸਿਪਾਹੀ ਯਿਸੂ ਨੂੰ ਸਲੀਬ 'ਤੇ ਚੜ੍ਹਾ ਹਟੇ ਤਾਂ ਉਨ੍ਹਾਂ ਨੇ ਉਸ ਦੇ ਵਸਤਰ ਲੈ ਕੇ ਚਾਰ ਹਿੱਸੇ ਕੀਤੇ; ਹਰੇਕ ਸਿਪਾਹੀ ਲਈ ਇੱਕ ਹਿੱਸਾ ਅਤੇ ਕੁੜਤਾ ਵੀ ਲੈ ਲਿਆ। ਪਰ ਉਹ ਕੁੜਤਾ ਬਿਨਾਂ ਸੀਤੇ ਉੱਪਰ ਤੋਂ ਹੇਠਾਂ ਤੱਕ ਸਾਰਾ ਬੁਣਿਆ ਹੋਇਆ ਸੀ,