John 19:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫਿਰ ਯਿਸੂ ਬਾਹਰ ਆਇਆ, ਉਸ ਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸਰੀਰ ਦੁਆਲੇ ਬੈਂਗਨੀ ਚੋਗਾ ਪਾਇਆ ਹੋਇਆ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ ਇਹ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਯਿਸੂ ਕੰਡਿਆਂ ਦਾ ਤਾਜ ਅਤੇ ਜਾਮਨੀ ਚੋਗਾ ਪਾਏ ਹੋਏ ਬਾਹਰ ਆਏ । ਪਿਲਾਤੁਸ ਨੇ ਉਹਨਾਂ ਨੂੰ ਕਿਹਾ, “ਦੇਖੋ! ਇਸ ਮਨੁੱਖ ਨੂੰ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਬਾਹਰ ਆਏ, ਤਾਂ ਉਹਨਾਂ ਦੇ ਸਿਰ ਉੱਤੇ ਕੰਡਿਆਂ ਦਾ ਤਾਜ ਅਤੇ ਉਹਨਾਂ ਨੂੰ ਬੈਂਗਣੀ ਚੋਲਾ ਪਹਿਨਾਇਆ ਹੋਇਆ ਸੀ, ਪਿਲਾਤੁਸ ਨੇ ਉਹਨਾਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ!”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਸੂ ਕੰਡਿਆ ਦਾ ਤਾਜ ਰੱਖੇ ਅਤੇ ਬੈਂਗਣੀ ਚੋਗਾ ਪਹਿਨੇ ਬਾਹਰ ਨਿੱਕਿਲਆ, ਅਰ ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਵੇਖੋ ਐਸ ਮਨੁੱਖ ਨੂੰ!
Punjabi ERV
ਫਿਰ ਯਿਸੂ ਬਾਹਰ ਆਇਆ, ਉਸਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸ਼ਰੀਰ ਦੁਆਲੇ ਬੈਂਗਨੀ ਚੋਗਾ ਪਾਇਆ ਹੋਇਆ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ ਇਹ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਿਸੂ ਬਾਹਰ ਆਇਆ, ਉਸ ਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸਰੀਰ ਤੇ ਬੈਂਗਣੀ ਚੋਗਾ ਪਾਇਆ ਹੋਇਆ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع کنڈیاں دا تاج تے قِرمزی چوغہ پایاں ہویاں باہر آیا۔ تے پِیلاطُس اوہناں نُوں آکھیا ویکھو ایس بندے نُوں۔
Punjabi Standard Bible (Punjabi Standard Bible) 2023
ਤਦ ਯਿਸੂ ਕੰਡਿਆਂ ਦਾ ਤਾਜ ਅਤੇ ਬੈਂਗਣੀ ਵਸਤਰ ਪਹਿਨੇ ਬਾਹਰ ਆਇਆ ਅਤੇ ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, “ਵੇਖੋ ਇਸ ਮਨੁੱਖ ਨੂੰ।”