John 19:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦੀਆਂ ਨੇ ਆਖਿਆ, “ਸਾਡੇ ਕੋਲ ਸ਼ਰ੍ਹਾ ਹੈ ਅਤੇ ਇਸਦੇ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸਨੇ ਇਹ ਆਖਿਆ ਹੈ ਕਿ ਇਹ ਪਰਮੇਸ਼ੁਰ ਦਾ ਪੁੱਤਰ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਵਿਵਸਥਾ ਹੈ ਜਿਸ ਦੇ ਅਨੁਸਾਰ ਇਸ ਨੂੰ ਮੌਤ ਦੀ ਸਜ਼ਾ ਮਿਲਣੀ ਜ਼ਰੂਰੀ ਹੈ ਕਿਉਂਕਿ ਇਸ ਨੇ ਆਪਣੇ ਆਪ ਨੂੰ ਪਰਮੇਸ਼ਰ ਦਾ ਪੁੱਤਰ ਕਿਹਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਕਾਨੂੰਨ ਹੈ ਅਤੇ ਉਸ ਕਾਨੂੰਨ ਅਨੁਸਾਰ ਉਸਨੂੰ ਮਰਨਾ ਪਵੇਗਾ, ਕਿਉਂਕਿ ਉਸ ਨੇ ਪਰਮੇਸ਼ਵਰ ਦਾ ਪੁੱਤਰ ਹੋਣ ਦਾ ਦਾਅਵਾ ਕੀਤਾ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਯਹੂਦੀਆਂ ਨੇ ਉਹ ਨੂੰ ਉੱਤਰ ਦਿੱਤਾ ਕਿਸ ਸਾਡੇ ਕੋਲ ਸ਼ਰਾ ਹੈ ਅਤੇ ਉਸ ਸ਼ਰਾ ਅਨੁਸਾਰ ਇਹ ਮਰਨ ਜੋਗ ਹੈ ਇਸ ਲਈ ਜੋ ਇਹ ਨੇ ਆਪਣੇ ਆਪ ਨੂੰ ਪਰਮੇਸ਼ੁਰ ਦਾ ਪੁੱਤ੍ਰ ਬਣਾਇਆ
Punjabi ERV
ਯਹੂਦੀਆਂ ਨੇ ਆਖਿਆ, “ਸਾਡੇ ਕੋਲ ਸ਼ਰ੍ਹਾ ਹੈ ਅਤੇ ਇਸਦੇ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸਨੇ ਇਹ ਆਖਿਆ ਹੈ ਕਿ ਇਹ ਪਰਮੇਸ਼ੁਰ ਦਾ ਪੁੱਤਰ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਬਿਵਸਥਾ ਹੈ ਅਤੇ ਉਸ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸ ਨੇ ਇਹ ਆਖਿਆ ਹੈ ਕਿ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یہُودِیاں اوہنوں جواب دِتّا پئی اسی شریعت والے آں تے شریعت دے سببّوں اوہ قتل کرن دے لائق اے ایس لئی پئی ایس اپنے آپ نُوں خُدا دا پُتر بنایا۔
Punjabi Standard Bible (Punjabi Standard Bible) 2023
ਯਹੂਦੀਆਂ ਨੇ ਉਸ ਨੂੰ ਉੱਤਰ ਦਿੱਤਾ, “ਸਾਡੇ ਕੋਲ ਬਿਵਸਥਾ ਹੈ ਅਤੇ ਉਸ ਬਿਵਸਥਾ ਦੇ ਅਨੁਸਾਰ ਇਸ ਦਾ ਮਰਨਾ ਜ਼ਰੂਰੀ ਹੈ, ਕਿਉਂਕਿ ਇਹ ਆਪਣੇ ਆਪ ਨੂੰ ਪਰਮੇਸ਼ਰ ਦਾ ਪੁੱਤਰ ਬਣਾਉਂਦਾ ਹੈ।”