John 2:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਉਸ ਨੂੰ ਆਖਿਆ, “ਹਮੇਸ਼ਾ ਲੋਕ ਪਹਿਲਾਂ ਚੰਗੀ ਮੈਅ ਦਿੰਦੇ ਹਨ, ਜਦੋਂ ਮਹਿਮਾਨ ਸ਼ਰਾਬੀ ਹੁੰਦੇ ਹਨ ਫ਼ੇਰ ਉਹ ਸਸਤੀ ਮੈਅ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵੱਧੀਆ ਮੈਅ ਰੱਖੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਕਿਹਾ, “ਹਰ ਕੋਈ ਪਹਿਲਾਂ ਵਧੀਆ ਮੈਅ ਪ੍ਰਾਹੁਣਿਆਂ ਦੇ ਅੱਗੇ ਰੱਖਦਾ ਹੈ ਅਤੇ ਜਦੋਂ ਉਹ ਜ਼ਿਆਦਾ ਪੀ ਚੁੱਕਦੇ ਹਨ ਤਦ ਘਟੀਆ ਮੈਅ । ਪਰ ਤੂੰ ਹੁਣ ਤੱਕ ਵਧੀਆ ਮੈਅ ਬਚਾ ਕੇ ਰੱਖੀ ਹੋਈ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸ ਨੂੰ ਕਿਹਾ, “ਹਰ ਇੱਕ ਵਿਅਕਤੀ ਪਹਿਲਾਂ ਵਧੀਆ ਦਾਖਰਸ ਦਿੰਦਾ ਹੈ ਅਤੇ ਜਦ ਲੋਕ ਪੀ ਚੁੱਕੇ ਹੁੰਦੇ ਹਨ, ਤਦ ਮਾੜੀ ਦਾਖਰਸ ਦਿੰਦੇ ਹਨ, ਪਰ ਤੁਸੀਂ ਤਾਂ ਵਧੀਆ ਦਾਖਰਸ ਹੁਣ ਤੱਕ ਰੱਖ ਛੱਡੀ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੂੰ ਆਖਿਆ, ਹਰੇਕ ਮਨੁੱਖ ਪਹਿਲਾਂ ਅੱਛੀ ਮੈ ਦਿੰਦਾ ਹੈ ਅਤੇ ਜਾਂ ਬਹੁਤ ਪੀ ਚੁੱਕੇ ਤਾਂ ਮਗਰੋਂ ਮਾੜੀ ਪਰ ਤੈਂ ਅੱਛੀ ਮੈ ਹੁਣ ਤੀਕੁਰ ਰੱਖ ਛੱਡੀ ਹੈ!।।
Punjabi ERV
ਅਤੇ ਉਸਨੂੰ ਆਖਿਆ, “ਹਮੇਸ਼ਾ ਲੋਕ ਪਹਿਲਾਂ ਚੰਗੀ ਮੈ ਦਿੰਦੇ ਹਨ, ਜਦੋਂ ਮਹਿਮਾਨ ਸ਼ਰਾਬੀ ਹੁੰਦੇ ਹਨ ਫ਼ੇਰ ਉਹ ਸਸਤੀ ਮੈ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵਧੀਆ ਮੈ ਰਖੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੂੰ ਆਖਿਆ, “ਹਮੇਸ਼ਾਂ ਲੋਕ ਪਹਿਲਾਂ ਚੰਗਾ ਰਸ ਦਿੰਦੇ ਹਨ, ਜਦੋਂ ਮਹਿਮਾਨ ਜਿਆਦਾ ਹੁੰਦੇ ਹਨ, ਫ਼ੇਰ ਉਹ ਮਾੜਾ ਰਸ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵਧੀਆ ਅੰਗੂਰੀ ਰਸ ਰੱਖ ਲਿਆ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی ہر اِک بندہ انگور دے چنگے رَس نُوں پہلاں اگّے رکھدا اے۔ تے ماڑی نُوں اودُوں جد لوک نشے وِچ آ جاندے نیں۔ پر تُوں تے چَنگا رَس ہُن تِیکر رکھ چھڈیا اے۔
Punjabi Standard Bible (Punjabi Standard Bible) 2023
ਅਤੇ ਉਸ ਨੂੰ ਕਿਹਾ, “ਹਰੇਕ ਮਨੁੱਖ ਪਹਿਲਾਂ ਵਧੀਆ ਮੈ ਵਰਤਾਉਂਦਾ ਹੈ ਅਤੇ ਜਦੋਂ ਲੋਕ ਪੀ ਕੇ ਮਤਵਾਲੇ ਹੋ ਜਾਣ ਤਾਂ ਫਿਰ ਮਾੜੀ; ਤੂੰ ਅਜੇ ਤੱਕ ਵਧੀਆ ਮੈ ਰੱਖ ਛੱਡੀ ਹੈ।”