John 2:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਰੱਸੀਆਂ ਦੇ ਕੁਝ ਟੋਟਿਆਂ ਦਾ ਇੱਕ ਹੰਟਰ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਮੰਦਰ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਰੱਸੀਆਂ ਦਾ ਇੱਕ ਕੋਰੜਾ ਬਣਾਇਆ ਅਤੇ ਉਸ ਦੇ ਨਾਲ ਸਾਰੇ ਪਸ਼ੂਆਂ ਅਤੇ ਭੇਡਾਂ ਨੂੰ ਹੈਕਲ ਦੇ ਵਿੱਚੋਂ ਬਾਹਰ ਕੱਢ ਦਿੱਤਾ ਅਤੇ ਸਰਾਫ਼ਾਂ ਦੇ ਪੈਸੇ ਅਤੇ ਗੱਦੀਆਂ ਉਲਟਾ ਦਿੱਤੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਯਿਸ਼ੂ ਨੇ ਰੱਸੀ ਦਾ ਇੱਕ ਕੋਰੜਾ ਬਣਾਇਆ ਅਤੇ ਉਹਨਾਂ ਸਾਰਿਆਂ ਨੂੰ, ਤੇ ਪਸ਼ੂਆਂ ਨੂੰ ਅਤੇ ਭੇਡਾਂ ਨੂੰ ਹੈਕਲ ਦੇ ਵਿਹੜੇ ਵਿੱਚੋਂ ਬਾਹਰ ਕੱਢ ਦਿੱਤਾ ਅਤੇ ਸਾਹੂਕਾਰਾਂ ਦੇ ਪੈਸੇ ਨੂੰ ਖਿੱਲਾਰ ਦਿੱਤਾ ਅਤੇ ਗੱਦੀਆਂ ਨੂੰ ਉਲਟਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਉਸ ਨੇ ਰੱਸੀ ਦਾ ਕੋਰੜਾ ਬਣਾ ਕੇ ਸਭਨਾਂ ਨੂੰ ਹੈਕਲੋਂ ਬਾਹਰ ਕੱਢ ਦਿੱਤਾ, ਨਾਲੇ ਭੇਡਾਂ, ਨਾਲੇ ਡੰਗਰ ਅਤੇ ਸਰਾਫ਼ਾਂ ਦੀ ਰੋਕੜ ਖਿੰਡਾ ਦਿੱਤੀ ਅਤੇ ਤਖ਼ਤਪੋਸ਼ ਉਲਟਾ ਸੁੱਟੇ
Punjabi ERV
ਯਿਸੂ ਨੇ ਰਸੀਆਂ ਦੇ ਕੁਝ ਟੋਟਿਆਂ ਦਾ ਇੱਕ ਹੰਟਰ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਮੰਦਰ ਚੋਂ ਬਾਹਰ ਕਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਰੱਸੀਆਂ ਦਾ ਇੱਕ ਕੋਰੜਾ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਹੈਕਲ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس رَسّیاں دا کولڑا وَٹ کے ساریاں نُوں ہیکل وِچوں کڈھ دِتّا۔ نالے بھیڈاں تے ڈنگراں نُوں۔ تے صرّافاں دے ٹِکے کھِلار دِتّے تے تختے اُلٹا سُٹّے
Punjabi Standard Bible (Punjabi Standard Bible) 2023
ਤਦ ਉਸ ਨੇ ਰੱਸੀਆਂ ਦਾ ਇੱਕ ਕੋਰੜਾ ਬਣਾ ਕੇ ਬਲਦਾਂ ਅਤੇ ਭੇਡਾਂ ਸਮੇਤ ਸਾਰਿਆਂ ਨੂੰ ਹੈਕਲ ਵਿੱਚੋਂ ਬਾਹਰ ਕੱਢ ਦਿੱਤਾ, ਸਰਾਫ਼ਾਂ ਦੇ ਪੈਸੇ ਖਿਲਾਰ ਦਿੱਤੇ ਅਤੇ ਮੇਜ਼ ਉਲਟਾ ਦਿੱਤੇ।