John 2:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਪਸਾਹ ਦੇ ਤਿਓਹਾਰ ਲਈ ਯਰੂਸ਼ਲਮ ਵਿੱਚ ਸੀ। ਬਹੁਤ ਸਾਰੇ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ ਕਿਉਂਕਿ ਜੋ ਕਰਿਸ਼ਮੇ ਯਿਸੂ ਨੇ ਕੀਤੇ ਉਨ੍ਹਾਂ ਨੇ ਉਹ ਵੇਖੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਪਸਾਹ ਦੇ ਤਿਉਹਾਰ ਦੇ ਦਿਨਾਂ ਵਿੱਚ ਯਰੂਸ਼ਲਮ ਵਿੱਚ ਸਨ ਤਾਂ ਬਹੁਤ ਸਾਰੇ ਲੋਕਾਂ ਨੇ ਉਹਨਾਂ ਦੇ ਚਮਤਕਾਰੀ ਚਿੰਨ੍ਹਾਂ ਨੂੰ ਦੇਖ ਕੇ ਜਿਹੜੇ ਉਹਨਾਂ ਨੇ ਉੱਥੇ ਦਿਖਾਏ ਸਨ, ਉਹਨਾਂ ਦੇ ਨਾਮ ਵਿੱਚ ਵਿਸ਼ਵਾਸ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਸਾਹ ਤਿਉਹਾਰ ਦੇ ਸਮੇਂ ਜਦੋਂ ਯਿਸ਼ੂ ਯੇਰੂਸ਼ਲੇਮ ਵਿੱਚ ਸਨ ਤਾਂ ਉਹਨਾਂ ਦੇ ਦੁਆਰਾ ਕੀਤੇ ਗਏ ਅਨੋਖੇ ਚਿੰਨ੍ਹਾਂ ਨੂੰ ਵੇਖ ਕੇ ਬਹੁਤ ਲੋਕਾਂ ਨੇ ਉਹਨਾਂ ਦੇ ਨਾਮ ਤੇ ਵਿਸ਼ਵਾਸ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਪਸਾਹ ਤੇ ਤਿਉਹਾਰ ਦੇ ਵੇਲੇ ਯਰੂਸ਼ਲਮ ਵਿੱਚ ਸੀ ਤਾਂ ਬਹੁਤ ਲੋਕਾਂ ਨੇ ਉਨ੍ਹਾਂ ਨਿਸ਼ਾਨਾਂ ਨੂੰ ਜਿਹੜੇ ਉਸ ਨੇ ਵਿਖਾਏ ਸਨ ਵੇਖ ਕੇ ਉਹ ਦੇ ਨਾਮ ਉੱਤੇ ਨਿਹਚਾ ਕੀਤੀ
Punjabi ERV
ਯਿਸੂ ਪਸਾਹ ਦੇ ਤਿਓਹਾਰ ਲਈ ਯਰੂਸ਼ਲਮ ਵਿੱਚ ਸੀ। ਬਹੁਤ ਸਾਰੇ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ ਕਿਉਂਕਿ ਜੋ ਕਰਿਸ਼ਮੇ ਯਿਸੂ ਨੇ ਕੀਤੇ ਉਨ੍ਹਾਂ ਨੇ ਉਹ ਵੇਖੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਪਸਾਹ ਦੇ ਤਿਉਹਾਰ ਲਈ ਯਰੂਸ਼ਲਮ ਵਿੱਚ ਸੀ, ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਕਿਉਂਕਿ ਜੋ ਚਮਤਕਾਰ ਯਿਸੂ ਨੇ ਕੀਤੇ ਉਨ੍ਹਾਂ ਨੇ ਉਹ ਵੇਖੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فسح دے ویلے عید وِچ جد اوہ یرُوشلِیم وِچ سی بتھیریاں اوہناں کراماتاں نُوں ویکھ کے جیہڑیاں اوس وکھالِیاں سن اوہدے ناں اُتّے اِیمان لیاندا۔
Punjabi Standard Bible (Punjabi Standard Bible) 2023
ਪਸਾਹ ਦੇ ਤਿਉਹਾਰ ਦੇ ਸਮੇਂ ਜਦੋਂ ਉਹ ਯਰੂਸ਼ਲਮ ਵਿੱਚ ਸੀ ਤਾਂ ਬਹੁਤਿਆਂ ਨੇ ਉਸ ਦੇ ਚਿੰਨ੍ਹਾਂ ਨੂੰ ਵੇਖ ਕੇ ਜਿਹੜੇ ਉਸ ਨੇ ਵਿਖਾਏ ਸਨ, ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ।