John 2:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫਿਰ ਯਿਸੂ ਨੇ ਟਹਿਲੂਆਂ ਨੂੰ ਆਖਿਆ, “ਹੁਣ ਕੁਝ ਪਾਣੀ ਕੱਢੋ ਅਤੇ ਦਾਵਤ ਦੇ ਮੁਖੀ ਨੂੰ ਦੇ ਦਿਉ।” ਸੋ ਉਨ੍ਹਾਂ ਟਹਿਲੂਆਂ ਨੇ ਪਾਣੀ ਲਿਆ ਅਤੇ ਉਸ ਨੂੰ ਦੇ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਨੌਕਰਾਂ ਨੂੰ ਕਿਹਾ, “ਥੋੜ੍ਹਾ ਜਿਹਾ ਪਾਣੀ ਬਾਹਰ ਕੱਢੋ ਅਤੇ ਭੋਜ ਦੇ ਪ੍ਰਧਾਨ ਕੋਲ ਲੈ ਜਾਓ ।” ਉਹ ਲੈ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਦੇ ਬਾਅਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਹੁਣ ਇਸ ਵਿੱਚੋਂ ਥੋੜ੍ਹਾ ਜਿਹਾ ਕੱਢ ਕੇ ਭੋਜਨ ਦੇ ਪ੍ਰਧਾਨ ਦੇ ਕੋਲ ਲੈ ਜਾਓ।” ਅਤੇ ਨੌਕਰ ਲੈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, ਹੁਣ ਕੱਢੋ ਅਤੇ ਸਭਾ ਦੇ ਪਰਧਾਨ ਕੋਲ ਲੈ ਜਾਉ । ਸੋ ਉਹ ਲੈ ਗਏ ।
Punjabi ERV
ਫਿਰ ਯਿਸੂ ਨੇ ਟਹਿਲੂਆਂ ਨੂੰ ਆਖਿਆ, “ਹੁਣ ਕੁਝ ਪਾਣੀ ਖਿਚ੍ਚੋ ਅਤੇ ਦਾਵਤਾਂ ਦੇ ਮੁਖੀ ਨੂੰ ਦੇ ਦਿਉ।” ਸੋ ਉਨ੍ਹਾਂ ਟਹਿਲੂਆਂ ਨੇ ਪਾਣੀ ਲਿਆ ਅਤੇ ਉਸਨੂੰ ਦੇ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਿਸੂ ਨੇ ਸੇਵਕਾਂ ਨੂੰ ਆਖਿਆ, “ਹੁਣ ਕੁਝ ਪਾਣੀ ਕੱਢੋ ਅਤੇ ਦਾਅਵਤ ਦੇ ਮੁਖੀ ਨੂੰ ਦੇ ਦਿਉ।” ਸੋ ਉਨ੍ਹਾਂ ਸੇਵਕਾਂ ਨੇ ਪਾਣੀ ਲਿਆ ਅਤੇ ਉਸ ਨੂੰ ਦੇ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا ہُن کڈھ کے مجلس دے سردار کول لے جاؤ۔ تے اوہ لے گئے۔
Punjabi Standard Bible (Punjabi Standard Bible) 2023
ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਹੁਣ ਕੱਢੋ ਅਤੇ ਭੋਜ ਦੇ ਪ੍ਰਧਾਨ ਕੋਲ ਲੈ ਜਾਓ।” ਤਦ ਉਹ ਲੈ ਗਏ।