John 20:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋ ਰਹੀ ਹੈ? ਅਤੇ ਤੂੰ ਕਿਸ ਨੂੰ ਲੱਭ ਰਹੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਜਨਾਬ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਸੱਕਾਂ ਅਤੇ ਉਸ ਨੂੰ ਲੈ ਲਵਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਕਿਹਾ, “ਬੀਬੀ, ਤੂੰ ਕਿਉਂ ਰੋ ਰਹੀ ਹੈਂ? ਤੂੰ ਕਿਸ ਨੂੰ ਲੱਭ ਰਹੀ ਹੈਂ?” ਪਰ ਮਰੀਅਮ ਨੇ ਉਹਨਾਂ ਨੂੰ ਮਾਲੀ ਸਮਝਦੇ ਹੋਏ ਕਿਹਾ, “ਸ੍ਰੀਮਾਨ ਜੀ, ਜੇਕਰ ਤੁਸੀਂ ਉਹਨਾਂ ਨੂੰ ਲੈ ਗਏ ਹੋ ਤਾਂ ਮੈਨੂੰ ਦੱਸੋ ਕਿ ਤੁਸੀਂ ਉਹਨਾਂ ਨੂੰ ਕਿੱਥੇ ਰੱਖਿਆ ਹੈ ਅਤੇ ਮੈਂ ਉਹਨਾਂ ਨੂੰ ਲੈ ਜਾਵਾਂਗੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪ੍ਰਭੂ ਯਿਸ਼ੂ ਨੇ ਉਸਨੂੰ ਪੁੱਛਿਆ, “ਹੇ ਔਰਤ, ਤੂੰ ਕਿਉਂ ਰੋ ਰਹੀ ਹੈ? ਅਤੇ ਤੂੰ ਕਿਸਨੂੰ ਲੱਭਦੀ ਹੈ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ ਦਾ ਮਾਲੀ ਹੈ, ਅਤੇ ਉਸ ਨੂੰ ਕਿਹਾ, “ਜੇ ਤੁਸੀਂ ਯਿਸ਼ੂ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਉਸਨੂੰ ਕਿੱਥੇ ਰੱਖਿਆ ਹੈ, ਤਾਂ ਕਿ ਮੈਂ ਉਹਨਾਂ ਨੂੰ ਲੈ ਜਾਵਾਂ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਸ ਨੂੰ ਕਿਹਾ, ਹੇ ਬੀਬੀ ਤੂੰ ਕਿਉਂ ਰੋਂਦੀ ਹੈਂ ॽ ਕਿਹ ਨੂੰ ਭਾਲਦੀ ਹੈਂॽ ਉਸ ਨੇ ਇਹ ਜਾਣ ਕੇ ਜੋ ਇਹ ਬਾਗਵਾਨ ਹੈ ਉਹ ਨੂੰ ਆਖਿਆ, ਮਹਾਰਾਜ ਜੇ ਉਹ ਨੂੰ ਤੂੰ ਲੈ ਗਿਆ ਹੈਂ ਤਾਂ ਮੈਨੂੰ ਦੱਸ ਭਈ ਤੈਂ ਉਹ ਨੂੰ ਕਿੱਥੇ ਰੱਖਿਆ ਹੈ ਅਤੇ ਮੈਂ ਉਹ ਨੂੰ ਲੈ ਜਾਵਾਂਗੀ
Punjabi ERV
ਯਿਸੂ ਨੇ ਉਸਨੂੰ ਕਿਹਾ, “ਮੇਰੀ ਪਿਆਰੀ ਔਰਤ, ਤੂੰ ਕਿਉਂ ਰੋ ਰਹੀ ਹੈ? ਅਤੇ ਤੂੰ ਕਿਸ ਨੂੰ ਲਭ ਰਹੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ ਦਾ ਮਾਲੀ ਹੈ, ਅਤੇ ਉਸਨੂੰ ਆਖਿਆ, “ਜਨਾਬ, ਜੇ ਤੁਸੀਂ ਉਸਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸਨੂੰ ਕਿਥੇ ਰੱਖਿਆ ਹੈ। ਤਾਂ ਜੋ ਮੈਂ ਜਾ ਸਕਾਂ ਅਤੇ ਉਸਨੂੰ ਲੈ ਲਵਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋਂਦੀ ਹੈ? ਅਤੇ ਤੂੰ ਕਿਸਨੂੰ ਭਾਲਦੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ਼ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਭਈ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਕੇ ਉਸ ਨੂੰ ਮਿਲਾ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں آکھیا اَے عورت تُوں کیوں رونی ایں؟ تُوں کِنوں لَبّھنی ایں؟ اوس ایہہ سمجھ کے پئی مالی اے اوہنوں آکھیا اَے میاں جے تُوں اوہنوں لے گیا ایں تے مَینُوں دس پئی کِتّھے رکھیا اے تے مَیں اوہنوں لے جاواں گی۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋਂਦੀ ਹੈਂ? ਤੂੰ ਕਿਸ ਨੂੰ ਲੱਭਦੀ ਹੈਂ?” ਉਸ ਨੇ ਇਹ ਸਮਝ ਕੇ ਜੋ ਉਹ ਮਾਲੀ ਹੈ ਉਸ ਨੂੰ ਕਿਹਾ, “ਸ੍ਰੀ ਮਾਨ ਜੀ, ਜੇ ਤੂੰ ਉਸ ਨੂੰ ਚੁੱਕ ਕੇ ਲੈ ਗਿਆ ਹੈਂ ਤਾਂ ਮੈਨੂੰ ਦੱਸ ਕਿ ਤੂੰ ਉਸ ਨੂੰ ਕਿੱਥੇ ਰੱਖਿਆ ਹੈ ਅਤੇ ਮੈਂ ਉਸ ਨੂੰ ਲੈ ਜਾਵਾਂਗੀ।”