John 20:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਛੂਹ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਦੱਸ: ‘ਮੈਂ ਵਾਪਸ ਆਪਣੇ ਅਤੇ ਤੁਹਾਡੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੁਹਾਡੇ ਪਰਮੇਸ਼ੁਰ ਕੋਲ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਕਿਹਾ, “ਮੈਨੂੰ ਨਾ ਛੂਹ ਕਿਉਂਕਿ ਮੈਂ ਅਜੇ ਉੱਪਰ ਪਿਤਾ ਦੇ ਕੋਲ ਨਹੀਂ ਗਿਆ ਹਾਂ । ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਹਨਾਂ ਨੂੰ ਮੇਰੇ ਬਾਰੇ ਦੱਸ ਕਿ ਮੈਂ ਉਹਨਾਂ ਦੇ ਕੋਲ ਉੱਪਰ ਜਾ ਰਿਹਾ ਹਾਂ ਜੋ ਮੇਰੇ ਪਿਤਾ ਅਤੇ ਤੁਹਾਡੇ ਪਿਤਾ, ਮੇਰੇ ਪਰਮੇਸ਼ਰ ਅਤੇ ਤੁਹਾਡੇ ਪਰਮੇਸ਼ਰ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਸਨੂੰ ਆਖਿਆ, “ਮੈਨੂੰ ਨਾ ਛੋਹ, ਕਿਉਂਕਿ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ ਹਾਂ, ਮੇਰੇ ਭਰਾਵਾਂ ਕੋਲ ਜਾ ਅਤੇ ਉਹਨਾਂ ਨੂੰ ਇਹ ਦੱਸ, ਮੈਂ ਆਪਣੇ ਪਿਤਾ ਅਤੇ ਤੁਹਾਡੇ ਪਿਤਾ ਕੋਲ ਜਾ ਰਿਹਾ ਹਾਂ, ਅਤੇ ਆਪਣੇ ਪਰਮੇਸ਼ਵਰ ਅਤੇ ਤੁਹਾਡੇ ਪਰਮੇਸ਼ਵਰ ਕੋਲ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਸ ਨੂੰ ਆਖਿਆ, ਮੈਨੂੰ ਨਾ ਛੋਹ ਕਿਉਂ ਜੋ ਮੈਂ ਅਜੇ ਪਿਤਾ ਦੇ ਕੋਲ ਉੱਪਰ ਨਹੀਂ ਗਿਆ ਹਾਂ ਪਰ ਮੇਰੇ ਭਰਾਵਾਂ ਕੋਲ ਜਾਹ ਅਤੇ ਉਨ੍ਹਾਂ ਨੂੰ ਆਖ ਭਈ ਮੈਂ ਉੱਪਰ ਆਪਣੇ ਪਿਤਾ ਅਰ ਤੁਹਾਡੇ ਪਿਤਾ ਕੋਲ ਅਤੇ ਆਪਣੇ ਪਰਮੇਸ਼ੁਰ ਅਤੇ ਤੁਹਾਡੇ ਪਰਮੇਸ਼ੁਰ ਕੋਲ ਜਾਂਦਾ ਹਾਂ
Punjabi ERV
ਯਿਸੂ ਨੇ ਉਸਨੂੰ ਆਖਿਆ, “ਮੈਨੂੰ ਨਾ ਫ਼ਡ਼! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਦੱਸ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں آکھیا مَینُوں نا چُھو کیوں جو اجے مَیں باپ کول اُتانہہ نئیں گیا آں۔ پر میرے بھراواں دے کول جا۔ تے اوہناں نُوں آکھ پئی مَیں اپنے باپ تے تُہاڈے باپ کول تے اپنے خُدا تے تُہاڈے خُدا کول اُتانہہ جانا آں۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਮੈਨੂੰ ਨਾ ਛੂਹ ਕਿਉਂਕਿ ਮੈਂ ਅਜੇ ਤੱਕ ਉਤਾਂਹ ਪਿਤਾ ਕੋਲ ਨਹੀਂ ਗਿਆ, ਪਰ ਮੇਰੇ ਭਾਈਆਂ ਕੋਲ ਜਾ ਅਤੇ ਉਨ੍ਹਾਂ ਨੂੰ ਕਹਿ, ‘ਮੈਂ ਆਪਣੇ ਪਿਤਾ ਅਤੇ ਤੁਹਾਡੇ ਪਿਤਾ ਅਤੇ ਆਪਣੇ ਪਰਮੇਸ਼ਰ ਅਤੇ ਤੁਹਾਡੇ ਪਰਮੇਸ਼ਰ ਕੋਲ ਉਤਾਂਹ ਜਾਂਦਾ ਹਾਂ’।”