John 20:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇੱਕਸਾਥ ਇੱਕਤਰ ਹੋਏ। ਉਨ੍ਹਾਂ ਨੇ ਸਾਰੇ ਦਰਵਾਜੇ ਬੰਦ ਕਰ ਲਏ ਕਿਉਂ ਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਕੋਲ ਆਕੇ ਉਨ੍ਹਾਂ ਸਾਹਮਣੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸੇ ਦਿਨ ਐਤਵਾਰ ਦੀ ਸ਼ਾਮ ਨੂੰ ਜਦੋਂ ਚੇਲੇ ਯਹੂਦੀਆਂ ਦੇ ਡਰ ਦੇ ਮਾਰੇ ਦਰਵਾਜ਼ੇ ਬੰਦ ਕਰ ਕੇ ਇੱਕ ਥਾਂ ਇਕੱਠੇ ਹੋਏ ਸਨ ਤਾਂ ਯਿਸੂ ਆ ਕੇ ਉਹਨਾਂ ਦੇ ਵਿਚਕਾਰ ਖੜ੍ਹੇ ਹੋ ਗਏ ਅਤੇ ਉਹਨਾਂ ਨੂੰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਦਿਨ, ਸ਼ਾਮ ਵੇਲੇ, ਜਦੋਂ ਹਫ਼ਤੇ ਦਾ ਪਹਿਲੇ ਦਿਨ ਸੀ, ਜਦੋਂ ਸਾਰੇ ਚੇਲੇ ਇਕੱਠੇ ਸਨ, ਉਹਨਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ, ਕਿਉਂਕਿ ਉਹ ਯਹੂਦੀਆਂ ਆਗੂਆਂ ਤੋਂ ਡਰਦੇ ਸਨ, ਤਦ ਯਿਸ਼ੂ ਉਹਨਾਂ ਦੇ ਵਿੱਚ ਆ ਕੇ ਖੜ੍ਹੇ ਹੋ ਗਏ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸੇ ਦਿਨ ਜੋ ਹਫਤੇ ਦਾ ਪਹਿਲਾ ਦਿਨ ਸੀ ਜਾਂ ਸੰਝ ਹੋਈ ਤਾਂ ਜਿੱਥੇ ਓਹ ਚੇਲੇ ਸਨ ਅਰ ਯਹੂਦੀਆਂ ਦੇ ਡਰ ਦੇ ਮਾਰੇ ਬੂਹੇ ਵੱਜੇ ਹੋਏ ਸਨ ਯਿਸੂ ਆਇਆ ਅਤੇ ਵਿਚਕਾਰ ਖਲੋ ਕੇ ਉਨ੍ਹਾਂ ਨੂੰ ਆਖਿਆ, ਤੁਹਾਡੀ ਸ਼ਾਂਤੀ ਹੋਵੇ!
Punjabi ERV
ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕਸਾਥ ਇਕੱਤਰ ਹੋਏ। ਉਨ੍ਹਾਂ ਨੇ ਸਾਰੇ ਦਰਵਾਜੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਕੋਲ ਆਕੇ ਉਨ੍ਹਾਂ ਸਾਮ੍ਹਣੇ ਖਢ਼ਾ ਹੋ ਗਿਆ ਅਤੇ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ l”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوسے دِن جیہڑا ہفتے دا پہلا دِن سی شاماں ویلے جیہڑے تھاں یہُودِیاں دے ڈر دے مارِیاں شاگِرداں بُوہے مارے ہوئے سن یِسُوع وِچکار آکھلوتا تے اوہناں نُوں آکھیا تُہاڈی سلامتی ہوئے۔
Punjabi Standard Bible (Punjabi Standard Bible) 2023
ਤਦ ਉਸੇ ਦਿਨ ਜੋ ਹਫ਼ਤੇ ਦਾ ਪਹਿਲਾ ਦਿਨ ਸੀ, ਸ਼ਾਮ ਦੇ ਵੇਲੇ ਜਦੋਂ ਉੱਥੋਂ ਦੇ ਦਰਵਾਜ਼ੇ ਜਿੱਥੇ ਚੇਲੇ ਸਨ, ਯਹੂਦੀਆਂ ਦੇ ਡਰ ਦੇ ਕਾਰਨ ਬੰਦ ਸਨ ਤਾਂ ਯਿਸੂ ਆ ਕੇ ਉਨ੍ਹਾਂ ਦੇ ਵਿਚਕਾਰ ਖੜ੍ਹਾ ਹੋ ਗਿਆ ਅਤੇ ਉਨ੍ਹਾਂ ਨੂੰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ।”