John 20:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਮਰਿਯਮ ਨੱਸਦੀ ਹੋਈ ਸ਼ਮਊਨ ਪਤਰਸ ਅਤੇ ਯਿਸੂ ਦੇ ਹੋਰ ਚੇਲਿਆਂ ਜਿਨ੍ਹਾਂ ਨੂੰ ਯਿਸੂ ਨੇ ਪਿਆਰ ਕੀਤਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹ ਦੌੜਦੀ ਹੋਈ ਸ਼ਮਊਨ ਪਤਰਸ ਅਤੇ ਦੂਜੇ ਚੇਲੇ ਦੇ ਕੋਲ ਗਈ ਜਿਸ ਨੂੰ ਯਿਸੂ ਪਿਆਰ ਕਰਦੇ ਸਨ ਅਤੇ ਉਹਨਾਂ ਨੂੰ ਦੱਸਿਆ, “ਉਹ ਪ੍ਰਭੂ ਨੂੰ ਕਬਰ ਵਿੱਚੋਂ ਲੈ ਗਏ ਹਨ ਅਤੇ ਪਤਾ ਨਹੀਂ ਉਹਨਾਂ ਨੇ ਪ੍ਰਭੂ ਨੂੰ ਕਿੱਥੇ ਰੱਖਿਆ ਹੈ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਮਰਿਯਮ ਦੋੜਦੀ ਹੋਈ ਸ਼ਿਮਓਨ ਪਤਰਸ ਅਤੇ ਦੂਸਰੇ ਚੇਲੇ ਜਿਸ ਨੂੰ ਯਿਸ਼ੂ ਪਿਆਰ ਕਰਦੇ ਸਨ, ਕੋਲ ਜਾ ਕੇ ਆਖਿਆ, “ਉਹਨਾਂ ਨੇ ਪ੍ਰਭੂ ਯਿਸ਼ੂ ਨੂੰ ਕਬਰ ਵਿੱਚੋਂ ਬਾਹਰ ਕੱਢ ਲਿਆ ਹੈ, ਅਤੇ ਅਸੀਂ ਨਹੀਂ ਜਾਣਦੇ ਕਿ ਉਹਨਾਂ ਨੇ ਯਿਸ਼ੂ ਨੂੰ ਕਿੱਥੇ ਰੱਖਿਆ ਹੋਇਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਸ਼ਮਊਨ ਪਤਰਸ ਅਤੇ ਉਸ ਦੂਜੇ ਚੇਲੇ ਦੇ ਕੋਲ ਜਿਹ ਨੂੰ ਯਿਸੂ ਤੇਹ ਕਰਦਾ ਸੀ ਭੱਜ ਆਈ ਅਤੇ ਉਨ੍ਹਾਂ ਨੂੰ ਆਖਿਆ, ਪ੍ਰਭੁ ਨੂੰ ਕਬਰ ਵਿੱਚੋਂ ਕੱਢ ਲੈ ਗਏ ਅਤੇ ਸਾਨੂੰ ਪਤਾ ਨਹੀਂ ਭਈ ਉਹ ਨੂੰ ਕਿੱਥੇ ਰੱਖਿਆ!
Punjabi ERV
ਤਾਂ ਮਰਿਯਮ ਨਸ੍ਸਦੀ ਹੋਈ ਸ਼ਮਊਨ ਪਤਰਸ ਅਤੇ ਯਿਸੂ ਦੇ ਹੋਰ ਚੇਲਿਆਂ ਜਿਨ੍ਹਾਂ ਨੂੰ ਯਿਸੂ ਨੇ ਪਿਆਰ ਕੀਤਾ ਸੀ, ਕੋਲ ਗਈ। ਉਸਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸਨੂੰ ਕਿਥੇ ਰੱਖਿਆ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮਰਿਯਮ ਭੱਜਦੀ ਹੋਈ ਸ਼ਮਊਨ ਪਤਰਸ ਅਤੇ ਦੂਜੇ ਚੇਲੇ ਨੂੰ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ شمعُون پطرس تے اوس دُوجے شاگِرد کول جِہنُوں یِسُوع پیار کر دا سی نٹّھی آئی تے اوہناں نُوں آکھن لگّی اوہناں خُداوند نُوں قبروں کڈھ لیا اے تے سانُوں پتا نئیں پئی اوہنوں کِتّھے رکھیا۔
Punjabi Standard Bible (Punjabi Standard Bible) 2023
ਤਦ ਉਹ ਦੌੜੀ ਅਤੇ ਸ਼ਮਊਨ ਪਤਰਸ ਅਤੇ ਦੂਜੇ ਚੇਲੇ ਕੋਲ ਜਿਸ ਨਾਲ ਯਿਸੂ ਪ੍ਰੀਤ ਰੱਖਦਾ ਸੀ, ਆਈ ਅਤੇ ਉਨ੍ਹਾਂ ਨੂੰ ਕਿਹਾ, “ਉਹ ਪ੍ਰਭੂ ਨੂੰ ਕਬਰ ਵਿੱਚੋਂ ਲੈ ਗਏ ਹਨ ਅਤੇ ਪਤਾ ਨਹੀਂ, ਉਸ ਨੂੰ ਕਿੱਥੇ ਰੱਖਿਆ ਹੈ।”