John 20:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਜੇ ਚੇਲਿਆਂ ਨੇ ਥੋਮਾਂ ਨੂੰ ਦੱਸਿਆ, “ਅਸੀਂ ਪ੍ਰਭੂ ਦੇ ਦਰਸ਼ਨ ਕੀਤੇ ਹਨ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਯਕੀਨ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਮੇਖਾਂ ਦੇ ਚਿੰਨ੍ਹ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾਕੇ ਨਾ ਵੇਖ ਲਵਾਂ ਜਿੱਥੇ ਮੇਖਾਂ ਗੱਡੀਆਂ ਗਈਆਂ ਸਨ ਅਤੇ ਆਪਣਾ ਹੱਥ ਉਸਦੀ ਵੱਖੀ ਤੇ ਨਾ ਰੱਖ ਲਵਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜਦੋਂ ਦੂਜੇ ਚੇਲਿਆਂ ਨੇ ਉਸ ਨੂੰ ਦੱਸਿਆ, “ਅਸੀਂ ਪ੍ਰਭੂ ਯਿਸੂ ਨੂੰ ਦੇਖਿਆ ਹੈ!” ਥੋਮਾ ਨੇ ਉਹਨਾਂ ਨੂੰ ਉੱਤਰ ਦਿੱਤਾ, “ਜਦ ਤੱਕ ਮੈਂ ਉਹਨਾਂ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਨਾ ਦੇਖਾਂ ਅਤੇ ਆਪਣੀ ਉਂਗਲ ਕਿੱਲਾਂ ਵਾਲੀ ਥਾਂ ਤੇ ਨਾ ਲਾਵਾਂ ਅਤੇ ਆਪਣਾ ਹੱਥ ਉਹਨਾਂ ਦੀ ਵੱਖੀ ਵਾਲੇ ਜ਼ਖ਼ਮ ਦੀ ਥਾਂ ਵਿੱਚ ਨਾ ਪਾਵਾਂ, ਮੈਂ ਵਿਸ਼ਵਾਸ ਨਹੀਂ ਕਰਾਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੂਸਰੇ ਚੇਲਿਆਂ ਨੇ ਉਸਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ ਹੈ।” ਪਰ ਥੋਮਸ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ, ਜਦੋਂ ਤੱਕ ਮੈਂ ਉਹਨਾਂ ਦੇ ਹੱਥਾਂ ਵਿੱਚ ਕਿੱਲਾ ਵਾਲੇ ਨਿਸ਼ਾਨ ਤੇ ਛੇਦ ਨਾ ਵੇਖ ਲਵਾਂ, ਅਤੇ ਆਪਣੀ ਉਂਗਲ ਉਹਨਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ, ਜਿੱਥੇ ਕਿੱਲ ਠੋਕੇ ਸਨ, ਅਤੇ ਆਪਣਾ ਹੱਥ ਉਹਨਾਂ ਦੀ ਵੱਖੀ ਵਿੱਚ ਨਾ ਪਾਵਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਹੋਰਨਾਂ ਚੇਲਿਆਂ ਨੇ ਉਸ ਨੂੰ ਕਿਹਾ, ਅਸਾਂ ਪ੍ਰਭੁ ਨੂੰ ਵੇਖਿਆ ਹੈ! ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਜਿੰਨਾ ਚਿਰ ਮੈਂ ਉਹ ਦੇ ਹੱਥਾਂ ਵਿੱਚ ਕਿੱਲਾਂ ਦਾ ਨਿਸ਼ਾਨ ਨਾ ਵੇਖਾਂ ਅਤੇ ਕਿੱਲਾਂ ਦੇ ਨਿਸ਼ਾਨ ਵਿੱਚ ਆਪਣੀ ਉਂਗਲ ਨਾ ਵਾੜਾਂ ਅਰ ਉਹ ਦੀ ਵੱਖੀ ਵਿੱਚ ਆਪਣਾ ਹੱਥ ਨਾ ਵਾੜਾਂ ਉੱਨਾ ਚਿਰ ਮੈਂ ਕਦੇ ਸਤ ਨਾ ਮੰਨਾਂਗਾ।।
Punjabi ERV
ਦੂਜੇ ਚੇਲਿਆਂ ਨੇ ਥੋਮਾਂ ਨੂੰ ਦਸਿਆ, “ਅਸੀਂ ਪ੍ਰਭੂ ਦੇ ਦਰਸ਼ਨ ਕੀਤੇ ਹਨ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਯਕੀਨ ਨਹੀਂ ਕਰਾਂਗਾ ਜਦ ਤੱਕ ਮੈਂ ਉਸਦੇ ਹੱਥਾਂ ਵਿੱਚ ਮੇਖਾਂ ਦੇ ਚਿੰਨ੍ਹ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾਕੇ ਨਾ ਵੇਖ ਲਵਾਂ ਜਿਥੇ ਮੇਖਾਂ ਗਡ੍ਡੀਆਂ ਗਈਆਂ ਸਨ ਅਤੇ ਆਪਣਾ ਹੱਥ ਉਸਦੀ ਵਖੀ ਤੇ ਨਾ ਰਖ ਲਵਾਂ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੂਜੇ ਚੇਲਿਆਂ ਨੇ ਥੋਮਾ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ ਜਿੱਥੇ ਕਿੱਲਾਂ ਠੋਕੀਆਂ ਗਈਆਂ ਸਨ ਅਤੇ ਆਪਣਾ ਹੱਥ ਉਸ ਦੀ ਵੱਖੀ ਚ ਨਾ ਪਾਵਾਂ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دُوجے شاگِرداں آکھیا اساں خُداوند نُوں ویکھیا اے۔ پر اوس اوہناں نُوں آکھیا جِنّاں چِر مَیں اوہدے ہتّھاں وِچ کِلاّں دے چھیک نا ویکھیاں تے کِلاّں دے چھیکاں وِچ اپنی اُنگلی نا پاں تے نا اوہدی وَکھّی وِچ اپنا ہتّھ پاں اوناں چِر مَیں کَدے نا منّاں گا۔
Punjabi Standard Bible (Punjabi Standard Bible) 2023
ਸੋ ਬਾਕੀ ਚੇਲਿਆਂ ਨੇ ਉਸ ਨੂੰ ਕਿਹਾ, “ਅਸੀਂ ਪ੍ਰਭੂ ਨੂੰ ਵੇਖਿਆ ਹੈ।” ਪਰ ਉਸ ਨੇ ਉਨ੍ਹਾਂ ਨੂੰ ਕਿਹਾ, “ਜਦੋਂ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਨਾ ਵੇਖ ਲਵਾਂ ਅਤੇ ਕਿੱਲਾਂ ਦੇ ਛੇਦਾਂ ਵਿੱਚ ਆਪਣੀ ਉਂਗਲ ਨਾ ਪਾ ਲਵਾਂ ਤੇ ਉਸ ਦੀ ਵੱਖੀ ਵਿੱਚ ਆਪਣਾ ਹੱਥ ਨਾ ਪਾਵਾਂ, ਮੈਂ ਕਦੇ ਵਿਸ਼ਵਾਸ ਨਹੀਂ ਕਰਾਂਗਾ।”