John 20:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
(ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸੱਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਨੂੰ ਮੁਰਦਿਆਂ ਵਿੱਚੋਂ ਜੀ ਉੱਠਣਾ ਹੈ।)
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
(ਕਿਉਂਕਿ ਉਹ ਉਸ ਸਮੇਂ ਤੱਕ ਪਵਿੱਤਰ-ਗ੍ਰੰਥ ਦੀ ਇਹ ਗੱਲ ਨਹੀਂ ਸਮਝੇ ਸਨ ਕਿ ਯਿਸੂ ਦਾ ਮੁਰਦਿਆਂ ਵਿੱਚੋਂ ਜੀਅ ਉੱਠਣਾ ਜ਼ਰੂਰੀ ਹੈ ।)
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਓਹ ਅਜੇ ਵੀ ਬਚਨ ਤੋਂ ਇਹ ਨਹੀਂ ਸਮਝ ਸਕੇ, ਕਿ ਯਿਸ਼ੂ ਨੇ ਮੁਰਦਿਆਂ ਵਿੱਚੋਂ ਜੀ ਉੱਠਣਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਨ੍ਹਾਂ ਅਜੇ ਇਸ ਲਿਖਤ ਦਾ ਅਰਥ ਨਹੀਂ ਸਮਝਿਆ ਸੀ ਭਈ ਉਸ ਨੇ ਮੁਰਦਿਆਂ ਵਿੱਚੋਂ ਜੀ ਉੱਠਣਾ ਹੈ
Punjabi ERV
ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਨੂੰ ਮੌਤ ਤੋਂ ਉਭਰਨਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਮੁਰਦਿਆਂ ਚੋਂ ਜੀ ਉੱਠੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی اجے تِیکر اوہ اوس نوِشتے نُوں نئیں سن سمجھدے پئی اوس ضرُور مُردیاں وِچوں جی اُٹھنا اے۔
Punjabi Standard Bible (Punjabi Standard Bible) 2023
ਕਿਉਂਕਿ ਉਨ੍ਹਾਂ ਨੇ ਅਜੇ ਤੱਕ ਲਿਖਤ ਨੂੰ ਨਹੀਂ ਸਮਝਿਆ ਸੀ ਕਿ ਉਸ ਦਾ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰੀ ਹੈ।