John 21:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਭੋਜਨ ਕਰ ਚੁੱਕੇ ਤਾਂ ਯਿਸੂ ਨੇ ਸ਼ਮਊਨ ਪਤਰਸ ਨੂੰ ਕਿਹਾ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੈਨੂੰ ਇਹਨਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਉਸ ਨੇ ਉੱਤਰ ਦਿੱਤਾ, “ਹਾਂ ਪ੍ਰਭੂ ਜੀ, ਤੁਸੀਂ ਜਾਣਦੇ ਹੋ ਕਿ ਮੈਂ ਤੁਹਾਡੇ ਨਾਲ ਪ੍ਰੀਤ ਰੱਖਦਾ ਹਾਂ ।” ਯਿਸੂ ਨੇ ਉਸ ਨੂੰ ਕਿਹਾ, “ਮੇਰੇ ਲੇਲਿਆਂ ਨੂੰ ਚਰਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਖਾਣੇ ਤੋਂ ਬਾਅਦ, ਯਿਸ਼ੂ ਨੇ ਸ਼ਿਮਓਨ ਪਤਰਸ ਨੂੰ ਪੁੱਛਿਆ, “ਯੋਹਨ ਦੇ ਪੁੱਤਰ ਸ਼ਿਮਓਨ ਪਤਰਸ, ਕੀ ਤੂੰ ਮੈਨੂੰ ਇਨ੍ਹਾਂ ਸਾਰਿਆਂ ਤੋਂ ਵੱਧ ਪਿਆਰ ਕਰਦਾ ਹੈ?” ਉਸ ਨੇ ਜਵਾਬ ਦਿੱਤਾ, “ਹਾਂ, ਪ੍ਰਭੂ ਜੀ, ਤੁਸੀਂ ਜਾਣਦੇ ਹੋ ਕਿ ਮੈਂ ਤੁਹਾਨੂੰ ਪਿਆਰ ਕਰਦਾ ਹਾਂ।” ਯਿਸ਼ੂ ਨੇ ਉਸ ਨੂੰ ਕਿਹਾ, “ਮੇਰੇ ਮੇਮਣਿਆਂ ਨੂੰ ਚਰਾ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਾਂ ਓਹ ਖਾ ਹਟੇ ਤਾਂ ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ ਹੇ ਸ਼ਮਊਨ ਯੂਹੰਨਾ ਦੇ ਪੁੱਤ੍ਰ ਕੀ ਤੂੰ ਮੈਨੂੰ ਇਨ੍ਹਾਂ ਨਾਲੋਂ ਵੱਧ ਪਿਆਰ ਕਰਦਾ ਹੈਂ? ਉਨ ਉਸ ਨੂੰ ਆਖਿਆ, ਹਾਂ ਪ੍ਰਭੁ ਜੀ ਤੂੰ ਜਾਣਦਾ ਹੈਂ ਜੋ ਮੈਂ ਤੇਰੇ ਨਾਲ ਹਿਤ ਕਰਦਾ ਹਾਂ। ਓਨ ਉਹ ਨੂੰ ਕਿਹਾ, ਮੇਰੇ ਲੇਲਿਆਂ ਨੂੰ ਚਾਰ
Punjabi ERV
ਉਨ੍ਹਾਂ ਦੇ ਖਾ ਹਟਯਣ ਤੋਂ ਬਾਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵਧ੍ਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جد اوہناں کھالیا۔ یِسُوع نیں شمعُون پطرس نُوں آکھیا۔ اَے شمعُون یُوحنّا دے پُتر تُوں ایہناں توں میرے نال وَدّھ مُحبّت رکھنا ایں؟ تے اوس اوہنوں آکھیا اَے خُداوند تُوں تے جاننا ایں پئی مَیں تینُوں پیار کرنا آں اوس اوہنوں آکھیا میرے لیلے چار۔
Punjabi Standard Bible (Punjabi Standard Bible) 2023
ਜਦੋਂ ਉਹ ਖਾ ਹਟੇ ਤਾਂ ਯਿਸੂ ਨੇ ਸ਼ਮਊਨ ਪਤਰਸ ਨੂੰ ਪੁੱਛਿਆ, “ਹੇ ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੈਨੂੰ ਇਨ੍ਹਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਉਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਉਸ ਨੂੰ ਕਿਹਾ, “ਮੇਰੇ ਲੇਲਿਆਂ ਨੂੰ ਚਰਾ।”