John 21:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰਿਆਂ ਭੇਡਾਂ ਦੀ ਰੱਖਿਆ ਕਰ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਦੂਜੀ ਵਾਰ ਪਤਰਸ ਤੋਂ ਪੁੱਛਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪਿਆਰ ਕਰਦਾ ਹੈਂ?” ਉਸ ਨੇ ਉੱਤਰ ਦਿੱਤਾ, “ਹਾਂ ਪ੍ਰਭੂ ਜੀ, ਤੁਸੀਂ ਜਾਣਦੇ ਹੋ ਕਿ ਮੈਂ ਤੁਹਾਡੇ ਨਾਲ ਪ੍ਰੀਤ ਰੱਖਦਾ ਹਾਂ ।” ਯਿਸੂ ਨੇ ਕਿਹਾ, “ਮੇਰੀਆਂ ਭੇਡਾਂ ਦੀ ਰਾਖੀ ਕਰ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਦੂਸਰੀ ਵਾਰ ਉਸ ਨੂੰ ਪੁੱਛਿਆ, “ਸ਼ਿਮਓਨ ਪਤਰਸ, ਯੋਹਨ ਦੇ ਪੁੱਤਰ, ਕੀ ਤੂੰ ਮੈਨੂੰ ਪਿਆਰ ਕਰਦਾ ਹੈ?” ਉਸ ਨੇ ਜਵਾਬ ਦਿੱਤਾ, “ਹਾਂ, ਪ੍ਰਭੂ ਜੀ, ਤੁਸੀਂ ਜਾਣਦੇ ਹੋ ਮੈਂ ਤੁਹਾਨੂੰ ਪਿਆਰ ਕਰਦਾ ਹਾਂ।” ਯਿਸ਼ੂ ਨੇ ਉਸ ਨੂੰ ਕਿਹਾ, “ਮੇਰੀਆਂ ਭੇਡਾਂ ਦੀ ਦੇਖਭਾਲ ਕਰ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਫੇਰ ਦੂਜੀ ਵਾਰ ਉਹ ਨੂੰ ਕਿਹਾ, ਹੇ ਸ਼ਮਊਨ ਯੂਹੰਨਾ ਦੇ ਪੁੱਤ੍ਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂॽ ਓਨ ਉਸ ਨੂੰ ਆਖਿਆ, ਹਾਂ ਪ੍ਰਭੁ ਜੀ ਤੂੰ ਜਾਣਦਾ ਹੈਂ ਜੋ ਮੈਂ ਤੇਰੇ ਨਾਲ ਹਿਤ ਕਰਦਾ ਹਾਂ। ਉਸ ਨੇ ਉਹ ਨੂੰ ਕਿਹਾ, ਮੇਰੀਆਂ ਭੇਡਾਂ ਦੀ ਰੱਛਿਆ ਕਰ
Punjabi ERV
ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰਿਆਂ ਭੇਡਾਂ ਦਾ ਖਿਆਲ ਕਰੀਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਦੀ ਰਾਖੀ ਕਰ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر دُوجی وار اوہنوں آکھیا اَے شمعُون یُوحنّا دے پُتر توں میرے نال مُحبّت رکھنا ایں؟ اوس اوہنوں آکھیا خُداوند تُوں تے جاننا ایں پئی مَیں تینُوں پیار کرنا ہاں۔ اوس اوہنوں آکھیا میرِیاں بھیڈاں نُوں پال۔
Punjabi Standard Bible (Punjabi Standard Bible) 2023
ਉਸ ਨੇ ਫੇਰ ਦੂਜੀ ਵਾਰ ਉਸ ਨੂੰ ਪੁੱਛਿਆ, “ਹੇ ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਉਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਉਸ ਨੂੰ ਕਿਹਾ, “ਮੇਰੀਆਂ ਭੇਡਾਂ ਦੀ ਰਖਵਾਲੀ ਕਰ।”