John 21:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪਿਆਰ ਕਰਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪਿਆਰ ਕਰਦਾ ਹਾਂ।” ਯਿਸੂ ਨੇ ਪਤਰਸ ਨੂੰ ਕਿਹਾ, “ਮੇਰੀਆਂ ਭੇਡਾਂ ਚਾਰ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਤੀਜੀ ਵਾਰ ਪੁੱਛਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਇਹ ਸੁਣ ਕੇ ਪਤਰਸ ਬਹੁਤ ਦੁਖੀ ਹੋਇਆ ਕਿ ਯਿਸੂ ਨੇ ਤੀਜੀ ਵਾਰ ਪੁੱਛਿਆ ਹੈ ਕਿ, “ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਇਸ ਲਈ ਪਤਰਸ ਨੇ ਕਿਹਾ, “ਪ੍ਰਭੂ ਜੀ, ਤੁਸੀਂ ਤਾਂ ਸਭ ਕੁਝ ਜਾਣਦੇ ਹੋ ਅਤੇ ਇਹ ਵੀ ਕਿ ਮੈਂ ਤੁਹਾਡੇ ਨਾਲ ਪ੍ਰੀਤ ਰੱਖਦਾ ਹਾਂ ।” ਯਿਸੂ ਨੇ ਉਸ ਨੂੰ ਕਿਹਾ, “ਮੇਰੀਆਂ ਭੇਡਾਂ ਚਰਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਤੀਜੀ ਵਾਰ ਪੁੱਛਿਆ, “ਯੋਹਨ ਦੇ ਪੁੱਤਰ ਸ਼ਿਮਓਨ, ਕੀ ਤੂੰ ਮੈਨੂੰ ਪਿਆਰ ਕਰਦਾ ਹੈ?” ਪਤਰਸ ਇਹ ਸੁਣ ਕੇ ਦੁੱਖੀ ਹੋ ਗਿਆ ਕਿ ਯਿਸ਼ੂ ਨੇ ਉਸ ਨੂੰ ਤੀਜੀ ਵਾਰ ਪੁੱਛਿਆ, “ਕੀ ਤੂੰ ਮੈਨੂੰ ਪਿਆਰ ਕਰਦਾ ਹੈ?” ਇਸ ਦੇ ਜਵਾਬ ਵਿੱਚ, ਉਸ ਨੇ ਯਿਸ਼ੂ ਨੂੰ ਕਿਹਾ, “ਹੇ ਪ੍ਰਭੂ, ਤੁਸੀਂ ਸਾਰਾ ਕੁਝ ਜਾਣਦੇ ਹੋ, ਤੁਸੀਂ ਜਾਣਦੇ ਹੋ ਕਿ ਮੈਂ ਤੁਹਾਨੂੰ ਪਿਆਰ ਕਰਦਾ ਹਾਂ।” ਯਿਸ਼ੂ ਨੇ ਉਸ ਨੂੰ ਕਿਹਾ, “ਮੇਰੀਆਂ ਭੇਡਾਂ ਨੂੰ ਚਰਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਤੀਜੀ ਵਾਰ ਉਹ ਨੂੰ ਕਿਹਾ, ਹੇ ਸ਼ਮਊਨ ਯੂਹੰਨਾ ਦੇ ਪੁੱਤ੍ਰ ਕੀ ਤੂੰ ਮੇਰੇ ਨਾਲ ਹਿਤ ਕਰਦਾ ਹੈਂॽ ਪਤਰਸ ਉਦਾਸ ਹੋਇਆ ਇਸ ਲਈ ਜੋ ਉਸ ਨੇ ਤੀਜੀ ਵਾਰ ਉਹ ਨੂੰ ਕਿਹਾ, ਕੀ ਤੂੰ ਮੇਰੇ ਨਾਲ ਹਿਤ ਕਰਦਾ ਹੈਂॽ ਅਤੇ ਉਸ ਨੂੰ ਆਖਿਆ, ਪ੍ਰਭੁ ਜੀ ਤੂੰ ਤਾਂ ਸਭ ਜਾਈ ਜਾਣ ਹੈਂ। ਤੈਨੂੰ ਮਲੂਮ ਹੈ ਜੋ ਮੈਂ ਤੇਰੇ ਨਾਲ ਹਿਤ ਕਰਦਾ ਹਾਂ। ਯਿਸੂ ਨੇ ਉਹ ਨੂੰ ਆਖਿਆ, ਮੇਰੀਆਂ ਭੇਡਾਂ ਨੂੰ ਚਾਰ
Punjabi ERV
ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪਿਆਰ ਕਰਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪਿਆਰ ਕਰਦਾ ਹਾਂ।” ਯਿਸੂ ਨੇ ਪਤਰਸ ਨੂੰ ਕਿਹਾ, “ਮੇਰੀਆਂ ਭੇਡਾਂ ਚਾਰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہنوں ترِیجی وار آکھیا اَے شمعُون یُوحنّا دے پُتر تُوں مَینُوں پیار کرنا ایں؟ ایس گلّے پئی اوس ترِیجی وار اوہنوں آکھیا تُوں مَینُوں پیار کرنا ایں؟ پطرس اُداس ہویا تے اوہنوں آکھیا اَے خُداوند تُوں ای سبھ کُجھ جاننا ایں تینُوں معلُوم اے پئی مَیں تینُوں پیار کرنا آں۔ یِسُوع اوہنوں آکھیا میرِیاں بھیڈاں نُوں چار۔
Punjabi Standard Bible (Punjabi Standard Bible) 2023
ਫਿਰ ਉਸ ਨੇ ਤੀਜੀ ਵਾਰ ਉਸ ਨੂੰ ਪੁੱਛਿਆ, “ਹੇ ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਤਦ ਪਤਰਸ ਉਦਾਸ ਹੋ ਗਿਆ, ਕਿਉਂਕਿ ਯਿਸੂ ਨੇ ਉਸ ਨੂੰ ਤੀਜੀ ਵਾਰ ਕਿਹਾ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਸੋ ਪਤਰਸ ਨੇ ਉਸ ਨੂੰ ਕਿਹਾ, “ਹੇ ਪ੍ਰਭੂ, ਤੂੰ ਸਭ ਕੁਝ ਜਾਣਦਾ ਹੈਂ। ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਉਸ ਨੂੰ ਕਿਹਾ, “ਮੇਰੀਆਂ ਭੇਡਾਂ ਨੂੰ ਚਰਾ।