John 21:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੈਨੂੰ ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਬਾਹਰ ਫ਼ੈਲਾਵੇਂਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਦੁਆਲੇ ਕਮਰਕਸ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੈਨੂੰ ਸੱਚ ਸੱਚ ਕਹਿੰਦਾ ਹਾਂ ਕਿ ਜਦੋਂ ਤੂੰ ਜਵਾਨ ਸੀ ਤਾਂ ਆਪਣੀ ਕਮਰ ਆਪ ਕਸ ਕੇ ਜਿੱਥੇ ਚਾਹੁੰਦਾ ਸੀ, ਜਾਂਦਾ ਸੀ । ਪਰ ਜਦੋਂ ਤੂੰ ਬੁੱਢਾ ਹੋ ਜਾਵੇਂਗਾ ਤਾਂ ਤੂੰ ਆਪਣੇ ਹੱਥ ਅੱਗੇ ਕਰੇਂਗਾ ਅਤੇ ਦੂਜਾ ਤੈਨੂੰ ਬੰਨ੍ਹੇਗਾ ਅਤੇ ਜਿੱਥੇ ਤੂੰ ਨਹੀਂ ਚਾਹੇਂਗਾ, ਉੱਥੇ ਲੈ ਜਾਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੈਨੂੰ ਸੱਚ ਦੱਸ ਰਿਹਾ ਹਾਂ: ਜਦੋਂ ਤੂੰ ਜਵਾਨ ਸੀ, ਤੂੰ ਤਿਆਰ ਹੋ ਕੇ ਆਪਣੀ ਮਰਜ਼ੀ ਅਨੁਸਾਰ ਜਿੱਥੇ ਵੀ ਜਾਣਾ ਚਾਹੁੰਦਾ ਸੀ ਉੱਥੇ ਜਾਂਦਾ ਸੀ; ਪਰ ਜਦੋਂ ਤੂੰ ਬੁੱਢਾ ਹੋਵੋਂਗੇ, ਤੂੰ ਆਪਣੇ ਹੱਥ ਅੱਗੇ ਵਧਾਵੇਗਾ ਅਤੇ ਕੋਈ ਹੋਰ ਤੈਨੂੰ ਕੱਪੜੇ ਪਹਿਨਾਵੇਗਾ ਅਤੇ ਜਿੱਥੇ ਤੂੰ ਨਹੀਂ ਜਾਣਾ ਚਾਹੁੰਦਾ ਉੱਥੇ ਲੈ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੈਨੂੰ ਸੱਚ ਸੱਚ ਆਖਦਾ ਹਾਂ ਕਿ ਜੇ ਤੂੰ ਜੁਆਨ ਸੈਂ ਤਾਂ ਆਪਣਾ ਲੱਕ ਬੰਨ੍ਹ ਕੇ ਜਿੱਥੇ ਤੇਰਾ ਜੀ ਕਰਦਾ ਸੀ ਤੂੰ ਉੱਥੇ ਜਾਂਦਾ ਸੈਂ । ਪਰ ਜਾਂ ਤੂੰ ਬੁੱਢਾ ਹੋਵੇਂਗਾ ਤਾਂ ਆਪੇ ਆਪਣੇ ਹੱਥ ਲੰਮੇ ਕਰੇਂਗਾ ਅਤੇ ਕੋਈ ਹੋਰ ਤੇਰਾ ਲੱਕ ਬੰਨ੍ਹੇਗਾ ਅਰ ਜਿੱਥੇ ਤੇਰਾ ਜੀ ਨਾ ਕਰੇ ਉੱਥੇ ਤੈਨੂੰ ਲੈ ਜਾਵੇਗਾ
Punjabi ERV
ਮੈਂ ਤੈਨੂੰ ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹਕੇ ਜਿਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁਢਾ ਹੋਵੇਂਗਾ ਤੂੰ ਆਪਣੇ ਹੱਥ ਬਾਹਰ ਫ਼ੈਲਾਵੇਂਗਾ ਅਤੇ ਓਈ ਹੋਰ ਵਿਅਕਤੀ ਤੇਰੇ ਲੱਕ ਦੁਆਲੇ ਕਮਰਕਸ ਬੰਨ੍ਹੇਗਾ ਅਤੇ ਜਿਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉਥੇ ਲੈ ਜਾਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تینُوں سَچ سَچ آکھنا آں جد تُوں جوان سَیں تُوں اپنا لکّ آپ بنھدا تے جِتّھے جی کر دا سی ٹُردا پِھردا سَیں۔ پر جدوں تُوں بُڈّھا ہوویں گا تَد اپنے ہتّھ پَساریں گا تے دُوجا تیرا لکّ بنھے گا تے جِتّھے تیرا جی نئیں کر دا اوتھے تینُوں چُک لے جائے گا۔
Punjabi Standard Bible (Punjabi Standard Bible) 2023
ਮੈਂ ਤੈਨੂੰ ਸੱਚ-ਸੱਚ ਕਹਿੰਦਾ ਹਾਂ ਕਿ ਜਦੋਂ ਤੂੰ ਜਵਾਨ ਸੀ ਤਾਂ ਆਪਣਾ ਲੱਕ ਬੰਨ੍ਹ ਕੇ ਜਿੱਥੇ ਚਾਹੁੰਦਾ ਸੀ ਉੱਥੇ ਜਾਂਦਾ ਸੀ, ਪਰ ਜਦੋਂ ਤੂੰ ਬੁੱਢਾ ਹੋਵੇਂਗਾ ਤਾਂ ਤੂੰ ਆਪਣੇ ਹੱਥ ਅੱਗੇ ਵਧਾਵੇਂਗਾ ਅਤੇ ਕੋਈ ਹੋਰ ਤੇਰਾ ਲੱਕ ਬੰਨ੍ਹੇਗਾ ਤੇ ਜਿੱਥੇ ਤੂੰ ਨਹੀਂ ਚਾਹੁੰਦਾ ਤੈਨੂੰ ਉੱਥੇ ਲੈ ਜਾਵੇਗਾ।”